
ਨਾਰਕੋਟਿਕਸ ਕੰਟਰੋਲ ਬਿਊਰੋ ਨੇ ਦਿੱਤੀ ਜਾਣਕਾਰੀ
ਨਵੀਂ ਦਿੱਲੀ: ਡਰੱਗ ਮਾਮਲੇ ਵਿਚ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਵੱਲੋਂ ਗ੍ਰਿਫ਼ਤਾਰ ਕੀਤੇ ਗਏ ਅਦਾਕਾਰ ਏਜਾਜ਼ ਖ਼ਾਨ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਹਨ। ਰਿਪੋਰਟ ਆਉਣ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਵਿਚ ਸ਼ਿਫਟ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਸਾਂਝੀ ਕੀਤੀ ਗਈ ਹੈ।
Actor Ajaz Khan tested positive for COVID-19
ਐਨਸੀਬੀ ਵੱਲੋਂ ਜਾਰੀ ਬਿਆਨ ਅਨੁਸਾਰ ਏਜਾਜ਼ ਖ਼ਾਨ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਜਾਂਚ ਵਿਚ ਸ਼ਾਮਲ ਐਨਸੀਬੀ ਅਧਿਕਾਰੀਆਂ ਨੂੰ ਵੀ ਕੋਰੋਨਾ ਵਾਇਰਸ ਟੈਸਟ ਕਰਵਾਉਣਾ ਹੋਵੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਡਰੱਗ ਮਾਮਲੇ ਵਿਚ ਅਦਾਕਾਰ ਏਜਾਜ਼ ਖਾਨ ਨੂੰ ਗ੍ਰਿਫਤਾਰ ਕੀਤਾ ਸੀ।
Actor Ajaz Khan tested positive for COVID-19
ਅਦਾਕਾਰ ਦੇ ਘਰ ’ਤੇ ਛਾਪੇਮਾਰੀ ਦੌਰਾਨ ਕੁਝ ਟੇਬਲੇਟਸ ਵੀ ਬਰਾਮਦ ਹੋਈਆਂ ਸਨ। ਦੱਸ ਦਈਏ ਕਿ ਡਰੱਗਸ ਕੇਸ 'ਚ ਡਰੱਗ ਪੈਡਲਰ ਸ਼ਾਦਾਬ ਬਟਾਟਾ ਦੀ ਗ੍ਰਿਫਤਾਰੀ ਤੋਂ ਬਾਅਦ ਅਦਾਕਾਰ ਏਜਾਜ਼ ਖਾਨ ਦਾ ਨਾਂਅ ਸਾਹਮਣੇ ਆਇਆ ਸੀ।