ਅਕਸ਼ੈ ਕੁਮਾਰ ਹਸਪਤਾਲ ਵਿਚ ਭਰਤੀ, ਇਕ ਦਿਨ ਪਹਿਲਾਂ ਹੋਇਆ ਸੀ ਕੋਰੋਨਾ 
Published : Apr 5, 2021, 11:02 am IST
Updated : Apr 5, 2021, 11:13 am IST
SHARE ARTICLE
Akshay Kumar hospitalised after testing positive for Covid-19
Akshay Kumar hospitalised after testing positive for Covid-19

ਖੁਦ ਸਾਂਝੀ ਕੀਤੀ ਜਾਣਕਾਰੀ

ਮੁੰਬਈ - ਦੇਸ਼ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਚੱਲ ਰਹੀ ਹੈ। ਕੋਰੋਨਾ ਲਾਗ ਵਾਲੇ ਮਰੀਜ਼ਾਂ ਦੀ ਗਿਣਤੀ  ਦਿਨੋ ਦਿਨ ਵੱਧ ਰਹੀ ਹੈ। ਕੱਲ੍ਹ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਕੋਰੋਨਾ ਸੰਕਰਮਿਤ ਪਾਏ ਗਏ ਸਨ। ਹੁਣ ਡਾਕਟਰੀ ਸਲਾਹ ਦੇ ਅਨੁਸਾਰ ਸਾਵਧਾਨੀ ਵਜੋਂ ਅਕਸ਼ੈ ਕੁਮਾਰ ਹਸਪਤਾਲ ਵਿਚ ਦਾਖ਼ਲ ਕਰਵਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਵਲੋਂ ਖੁਦ ਸਾਂਝੀ ਕੀਤੀ ਗਈ ਹੈ। 

Photo

ਉਹਨਾਂ ਨੇ ਲਿਖਿਆ, ''ਤੁਹਾਡੀਆਂ ਦੁਆਵਾਂ ਦੇ ਲਈ ਬਹੁਤ ਧੰਨਵਾਦ, ਲੱਗਦਾ ਹੈ ਇਹ ਕੰਮ ਕਰ ਰਹੀਆਂ ਹਨ ਮੈਂ ਠੀਕ ਹਾਂ ਪਰ ਡਾਕਟਰੀ ਸਲਾਹ ਲਈ ਮੈਨੂੰ ਹਸਪਤਾਲ ਵਿਚ ਭਰਤੀ ਕੀਤਾ ਗਿਆ ਹੈ। ਉਮੀਦ ਕਰਦਾ ਹਾਂ ਕਿ ਜਲਦ ਘਰ ਜਾਊਂਗਾ। ਆਪਣੇ ਖਿਲਾਅ ਰੱਖੋ''

Photo

ਦੱਸ ਦਈਏ ਕਿ ਅਕਸ਼ੈ ਕੁਮਾਰ ਨੇ ਐਤਵਾਰ ਨੂੰ ਕੋਰੋਨਾ ਸਕਾਰਾਤਮਕ ਹੋਣ ਬਾਰੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੱਤੀ ਸੀ। ਇੰਸਟਾਗ੍ਰਾਮ 'ਤੇ ਪੋਸਟ ਸ਼ੇਅਰ ਕਰਦੇ ਹੋਏ ਉਹਨਾਂ ਨੇ ਲਿਖਿਆ-' ਮੈਂ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਅੱਜ ਸਵੇਰੇ ਮੇਰਾ ਕੋਰੋਨਾ ਟੈਸਟ ਸਕਾਰਾਤਮਕ ਆਇਆ ਹੈ। ਸਾਰੇ ਪ੍ਰੋਟੋਕੋਲ ਨੂੰ ਧਿਆਨ ਵਿਚ ਰੱਖਦੇ ਹੋਏ ਮੈਂ ਆਪਣੇ ਆਪ ਨੂੰ ਅਲੱਗ ਕਰ ਲਿਆ ਹੈ। ਮੈਂ ਘਰ ਵਿਚ ਹੀ ਇਕਾਂਤਵਾਸ ਹੋ ਗਿਆ ਹਾਂ ਅਤੇ ਜ਼ਰੂਰੀ ਡਾਕਟਰੀ ਸਹਾਇਤਾ ਲੈ ਰਿਹਾ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜੋ ਮੇਰੇ ਸੰਪਰਕ ਵਿੱਚ ਆਏ ਹਨ ਅਤੇ ਆਪਣਾ ਟੈਸਟ ਕਰਵਾਉਣ ਅਤੇ ਆਪਣੀ ਸੰਭਾਲ ਕਰਨ। ਜਲਦੀ ਹੀ ਐਕਸ਼ਨ 'ਚ ਵਾਪਸ ਆਊਂਗਾ।''

CoronaCorona

ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਅਕਸ਼ੈ ਕੁਮਾਰ ਨੇ ਮੁੰਬਈ ਵਿਚ ਆਪਣੀ ਅਗਲੀ ਫਿਲਮ ‘ਰਾਮ ਸੇਤੂ’ ਦੀ ਸ਼ੂਟਿੰਗ ਸ਼ੁਰੂ ਕੀਤੀ ਸੀ। 5 ਅਪ੍ਰੈਲ ਨੂੰ ਇੱਕ ਸ਼ਾਨਦਾਰ ਸੀਕਵੇਂਸ ਲਈ, 'ਰਾਮ ਸੇਤੂ' ਦੀ ਸ਼ੂਟਿੰਗ ਮੁੰਬਈ ਦੇ ਮੁਡ ਆਈਲੈਂਡ ਖੇਤਰ ਵਿਚ ਲਗਭਗ 75 ਜੂਨੀਅਰ ਕਲਾਕਾਰਾਂ ਤੇ ਹੋਰਾਂ ਦੇ ਨਾਲ ਇਕ ਵਿਸ਼ਾਲ ਸੈੱਟ 'ਤੇ ਕੀਤੀ ਜਾਣੀ ਸੀ ਪਰ ਸ਼ੂਟਿੰਗ ਸ਼ੁਰੂ ਹੋਣ ਤੋਂ ਦੋ ਦਿਨ ਪਹਿਲਾਂ, ਜਦੋਂ ਸਾਰਿਆਂ ਦਾ ਕੋਰੋਨਾ ਟੈਸਟ ਕੀਤਾ ਗਿਆ ਤਾਂ 75 ਵਿੱਚੋਂ 45 ਵਿਅਕਤੀਆਂ ਦਾ ਕੋਰੋਨਾ ਟੈਸਟ ਪਾਜ਼ੀਟਿਵ ਪਾਇਆ ਗਿਆ। 

SHARE ARTICLE

ਏਜੰਸੀ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement