
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਪਣੀ ਜ਼ਿੰਦਗੀ ਵਿਚ ਬਹੁਤ ਉਤਾਰ ਚੜਾਅ ਦੇਖੇ।
ਚੰਡੀਗੜ੍ਹ: ਮਸ਼ਹੂਰ ਗਾਇਕ ਮੀਕਾ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੀਕਾ ਸਿੰਘ ਨੇ ਸੋਸ਼ਲ ਮੀਡੀਆ 'ਤੇ ਸੀਐਮ ਮਾਨ ਨਾਲ ਤਸਵੀਰ ਸ਼ੇਅਰ ਕੀਤੀ ਹੈ। ਮੀਕਾ ਸਿੰਘ ਨੇ ਕਿਹਾ ਹੈ ਕਿ ਭਗਵੰਤ ਮਾਨ ਨੂੰ ਮਿਲਣ ਤੋਂ ਬਾਅਦ ਉਹਨਾਂ ਨੂੰ ਬਿਲਕੁਲ ਵੀ ਮਹਿਸੂਸ ਨਹੀਂ ਹੋਇਆ ਕਿ ਉਹ (ਭਗਵੰਤ ਮਾਨ) ਬਦਲ ਗਏ ਹਨ। ਉਹ ਅੱਜ ਵੀ ਉਹੀ ਵਿਅਕਤੀ ਹਨ ਜੋ ਉਹ ਪਹਿਲਾਂ ਸੀ।
ਉਹਨਾਂ ਟਵੀਟ ਕਰਦਿਆਂ ਕਿਹਾ ਕਿ ਇਕ ਕਲਾਕਾਰ ਦੇ ਰੂਪ 'ਚ ਆਪਣਾ ਕਰੀਅਰ ਸ਼ੁਰੂ ਕੀਤਾ ਤੇ ਅੱਜ ਉਹ ਪੰਜਾਬ ਦੇ ਮੁੱਖ ਮੰਤਰੀ ਬਣ ਗਏ। ਮੈਂ ਸੋਚਿਆ ਸ਼ਾਇਦ ਮੁੱਖ ਮੰਤਰੀ ਬਣਨ ਤੋਂ ਬਾਅਦ ਉਹ ਬਦਲ ਗਏ ਹੋਣਗੇ ਪਰ ਉਹ ਅਜੇ ਵੀ ਉਹੀ ਆਦਮੀ ਹੈ, ਪੰਜਾਬ ਦੀ ਮਿੱਟੀ ਨਾਲ ਜੁੜਿਆ ਹੋਇਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਪਣੀ ਜ਼ਿੰਦਗੀ ਵਿਚ ਬਹੁਤ ਉਤਾਰ ਚੜਾਅ ਦੇਖੇ। ਮੀਕਾ ਸਿੰਘ ਨੇ ਕਿਹਾ ਕਿ ਉਹਨਾਂ ਨਾਲ ਮੁਲਾਕਾਤ ਕਰਕੇ ਬਹੁਤ ਵਧੀਆ ਲੱਗਿਆ।