Mumbai News: ਪੁਲਿਸ ਅਧਿਕਾਰੀ ਨੇ ਦੱਸਿਆ ਕਿ ਧਮਕੀ ਦੇਣ ਵਾਲੇ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਉਹ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਰਾ ਹੈ।
Mumbai News: ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਇਕ ਹੋਰ ਧਮਕੀ ਮਿਲੀ ਹੈ ਅਤੇ ਉਨ੍ਹਾਂ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੇ ਉਨ੍ਹਾਂ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਹੈ। ਇਕ ਪੁਲਿਸ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਸਨੇ ਦੱਸਿਆ ਕਿ ਇਹ ਧਮਕੀ ਭਰਿਆ ਸੁਨੇਹਾ ਮੁੰਬਈ ਪੁਲਿਸ ਦੀ ਹੈਲਪਲਾਈਨ 'ਤੇ ਆਇਆ ਸੀ ਅਤੇ ਇੱਕ ਅਧਿਕਾਰੀ ਨੇ ਅੱਧੀ ਰਾਤ ਨੂੰ ਇਹ ਸੰਦੇਸ਼ ਦੇਖਿਆ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਧਮਕੀ ਦੇਣ ਵਾਲੇ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਉਹ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਰਾ ਹੈ।
ਮੈਸੇਜ 'ਚ ਕਿਹਾ ਗਿਆ ਹੈ, ''ਜੇਕਰ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦੇ ਹਨ ਤਾਂ ਉਹ ਸਾਡੇ (ਬਿਸ਼ਨੋਈ ਭਾਈਚਾਰੇ) ਦੇ ਮੰਦਰ 'ਚ ਆ ਕੇ ਮੁਆਫੀ ਮੰਗਣ ਜਾਂ 5 ਕਰੋੜ ਰੁਪਏ ਦੇਣ। ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਅਸੀਂ ਉਸ ਨੂੰ ਮਾਰ ਦੇਵਾਂਗੇ, ਸਾਡਾ ਗੈਂਗ ਅਜੇ ਵੀ ਸਰਗਰਮ ਹੈ।
ਸੂਤਰਾਂ ਨੇ ਦੱਸਿਆ ਕਿ ਪੁਲਿਸ ਧਮਕੀ ਦੇਣ ਵਾਲੇ ਵਿਅਕਤੀ ਦਾ ਪਤਾ ਲਗਾ ਰਹੀ ਹੈ ਅਤੇ ਸਲਮਾਨ ਖਾਨ ਲਈ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ।
ਲਾਰੈਂਸ ਬਿਸ਼ਨੋਈ ਹੱਤਿਆ ਦੀ ਕੋਸ਼ਿਸ਼, ਜਬਰੀ ਵਸੂਲੀ ਸਮੇਤ ਕਈ ਦੋਸ਼ਾਂ ਤਹਿਤ ਜੇਲ੍ਹ ਵਿੱਚ ਬੰਦ ਹੈ।