CID Actor Dinesh Phadnis Passes Away: CID ਫੇਮ ਦਿਨੇਸ਼ ਫਡਨੀਸ ਦਾ ਦੇਹਾਂਤ; ਵੈਂਟੀਲੇਟਰ 'ਤੇ ਚੱਲ ਰਿਹਾ ਸੀ ਇਲਾਜ
Published : Dec 5, 2023, 11:09 am IST
Updated : Dec 5, 2023, 11:16 am IST
SHARE ARTICLE
CID Actor Dinesh Phadnis Passes Away of Liver Damage
CID Actor Dinesh Phadnis Passes Away of Liver Damage

ਅਦਾਕਾਰ ਦੇ ਦੇਹਾਂਤ ਤੋਂ ਬਾਅਦ ਇੰਡਸਟਰੀ 'ਚ ਸੋਗ ਦਾ ਮਾਹੌਲ ਹੈ।

CID Actor Dinesh Phadnis Passes Away:  ਮਸ਼ਹੂਰ ਕ੍ਰਾਈਮ ਸ਼ੋਅ ਸੀਆਈਡੀ ਵਿਚ ਫਰੈਡਰਿਕਸ ਦਾ ਕਿਰਦਾਰ ਨਿਭਾਉਣ ਵਾਲੇ ਦਿਨੇਸ਼ ਫਡਨੀਸ ਦਾ ਦੇਹਾਂਤ ਹੋ ਗਿਆ। ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝ ਰਹੇ ਅਦਾਕਾਰ ਦੀ ਬੀਤੀ ਰਾਤ ਕਰੀਬ 12 ਵਜੇ ਮੌਤ ਹੋ ਗਈ। ਉਨ੍ਹਾਂ ਨੂੰ ਮੁੰਬਈ ਦੇ ਤੁੰਗਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਅਦਾਕਾਰ ਦੇ ਦੇਹਾਂਤ ਤੋਂ ਬਾਅਦ ਇੰਡਸਟਰੀ 'ਚ ਸੋਗ ਦਾ ਮਾਹੌਲ ਹੈ।

ਅਦਾਕਾਰ ਦਾ ਅੰਤਿਮ ਸਸਕਾਰ ਅੱਜ ਯਾਨੀ 5 ਦਸੰਬਰ ਨੂੰ ਹੋਵੇਗਾ। ਅਭਿਨੇਤਾ ਦਾ ਅੰਤਿਮ ਸਸਕਾਰ ਦੌਲਤ ਨਗਰ ਸ਼ਮਸ਼ਾਨਘਾਟ, ਬੋਰੀਵਲੀ ਈਸਟ ਵਿਚ ਕੀਤਾ ਜਾਵੇਗਾ। ਸੱਭ ਤੋਂ ਲੰਬੇ ਸਮੇਂ ਤੋਂ ਚੱਲ ਰਹੇ ਸ਼ੋਅ 'ਸੀਆਈਡੀ' ਦੀ ਪੂਰੀ ਸਟਾਰ ਕਾਸਟ ਇਸ ਸਮੇਂ ਉਨ੍ਹਾਂ ਦੀ ਰਿਹਾਇਸ਼ 'ਤੇ ਮੌਜੂਦ ਹੈ। ਉਹ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰ ਰਹੇ ਹਨ।

ਦਿਨੇਸ਼ ਦੀ ਹਾਲਤ ਨਾਜ਼ੁਕ ਸੀ ਅਤੇ ਉਹ ਹਸਪਤਾਲ 'ਚ ਵੈਂਟੀਲੇਟਰ ਸਪੋਰਟ 'ਤੇ ਸੀ। ਇਸ ਤੋਂ ਪਹਿਲਾਂ ਅਜਿਹੀਆਂ ਖਬਰਾਂ ਆਈਆਂ ਸਨ ਕਿ ਅਦਾਕਾਰ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਨੂੰ ਦਯਾਨੰਦ ਸ਼ੈੱਟੀ ਨੇ ਖਾਰਜ ਕਰ ਦਿਤਾ ਸੀ।

(For more news apart from CID Actor Dinesh Phadnis Passes Away of Liver Damage, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement