
ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹ
ਨਵੀਂ ਦਿੱਲੀ : ਬਾਲੀਵੁੱਡ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਦਿਹਾਂਤ ਹੋ ਗਿਆ। ਉਹਨਾਂ ਨੇ 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਹਿ ਦਿੱਤ। ਉਨ੍ਹਾਂ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਖ਼ਰੀ ਸਾਹ ਲਏ।
Lata Mangeshkar
ਲਤਾ ਮੰਗੇਸ਼ਕਰ 8 ਜਨਵਰੀ ਨੂੰ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੇ ਹਸਪਤਾਲ ਭਰਤੀ ਹੋਣ ਦੀ ਖਬਰ 10 ਜਨਵਰੀ ਨੂੰ ਸਾਹਮਣੇ ਆਈ ਸੀ। ਉਨ੍ਹਾਂ ਨੇ ਕੋਰੋਨਾ ਤੇ ਨਿਮੋਨੀਆ ਦੋਹਾਂ ਨਾਲ 29 ਦਿਨਾਂ ਤੱਕ ਜੰਗ ਲੜੀ ਸੀ। ਉਨ੍ਹਾਂ ਨੂੰ ਬ੍ਰੀਚ ਕੈਂਡੀ ਹਸਪਤਾਲ ਦੇ ICU ਵਿੱਚ ਰੱਖਿਆ ਗਿਆ ਸੀ।
Lata Mangeshkar
ਲੰਬੇ ਸਮੇਂ ਤੋਂ ਲਤਾ ਤਾਈ ਦਾ ਇਲਾਜ ਕਰ ਰਹੇ ਡਾ. ਪ੍ਰਤੀਤ ਸਮਧਾਨੀ ਦੀ ਨਿਗਰਾਨੀ ਵਿੱਚ ਹੀ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਸੀ। ਇਲਾਜ ਦੌਰਾਨ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਵੀ ਦੇਖਿਆ ਜਾ ਰਿਹਾ ਸੀ। ਜਿਸ ਕਾਰਨ ਉਨ੍ਹਾਂ ਨੂੰ ਆਬਜ਼ਰਵੇਸ਼ਨ ਵਿੱਚ ਰੱਖਿਆ ਗਿਆ ਸੀ।
ਸੁਰਾਂ ਦੀ ਕੋਇਲ, ਦੀਦੀ ਤੇ ਤਾਈਂ ਵਰਗੇ ਨਾਮ ਨਾਲ ਲੋਕਪ੍ਰਿਯ ਲਤਾ ਮੰਗੇਸ਼ਕਰ ਦੇ ਦਿਹਾਂਤ ਨਾਲ ਦੇਸ਼ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਫੈਨਜ਼ ਲਗਾਤਾਰ ਉਨ੍ਹਾਂ ਦੇ ਠੀਕ ਹੋਣ ਦੀਆਂ ਦੁਆਵਾਂ ਕਰ ਰਹੇ ਸਨ, ਪਰ ਅੱਜ ਇਸ ਬੁਰੀ ਖਬਰ ਨਾਲ ਕਰੋੜਾਂ ਸੰਗੀਤ ਪ੍ਰੇਮੀਆਂ ਦਾ ਦਿਲ ਟੁੱਟ ਗਿਆ ਹੈ।