4 ਸਾਲ ਪਰਾਣੇ ਮਾਮਲੇ 'ਚ ਸੋਨਾਕਸ਼ੀ ਸਿਨਹਾ ਦੇ ਖ਼ਿਲਾਫ਼ ਵਾਰੰਟ ਜਾਰੀ, 25 ਅਪ੍ਰੈਲ ਨੂੰ ਹੋਵੇਗੀ ਪੇਸ਼ੀ
Published : Mar 6, 2022, 4:42 pm IST
Updated : Mar 6, 2022, 4:42 pm IST
SHARE ARTICLE
Sonakshi Sinha
Sonakshi Sinha

ਫਰਵਰੀ 2019 'ਚ ਸੋਨਾਕਸ਼ੀ ਖ਼ਿਲਾਫ਼ ਕੇਸ ਦਰਜ ਹੋਇਆ ਸੀ

 

ਮੁੰਬਈ- ਅਦਾਕਾਰਾ ਸੋਨਾਕਸ਼ੀ ਸਿਨਹਾ ਖ਼ਿਲਾਫ਼ ਵਾਰੰਟ ਜਾਰੀ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ 25 ਅਪ੍ਰੈਲ ਨੂੰ ਕੋਰਟ 'ਚ ਹਾਜ਼ਰ ਹੋਣ ਦੇ ਆਦੇਸ਼ ਦਿੱਤੇ ਗਏ ਹਨ। 
ਸੋਨਾਕਸ਼ੀ ਸਿਨਹਾ ਅਤੇ ਉਨ੍ਹਾਂ ਦੇ ਇਕ ਦੋਸਤ ਦੇ ਖ਼ਿਲਾਫ਼ ਧੋਖਾਧੜੀ ਦਾ ਦੋਸ਼ ਲੱਗਿਆ ਹੈ। ਸੋਨਾਕਸ਼ੀ ਪੈਸੇ ਲੈਣ ਦੇ ਬਾਵਜੂਦ ਇਕ ਇਵੈਂਟ 'ਚ ਨਹੀਂ ਪਹੁੰਚੀ ਸੀ। ਦਰਅਸਲ ਇਹ ਕੇਸ 4 ਸਾਲ ਪੁਰਾਣਾ ਹੈ। ਫਰਵਰੀ 2019 'ਚ ਉਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਹੋਇਆ ਸੀ। ਉਦੋਂ ਤੋਂ ਅਦਾਕਾਰਾ ਅਤੇ ਉਨ੍ਹਾਂ ਦੇ ਦੋਸਤ ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਚੱਲ ਰਿਹਾ ਹੈ ਜਿਸ ਦੀ ਸੁਣਵਾਈ 25 ਅਪ੍ਰੈਲ 2022 ਨੂੰ ਹੋਣੀ ਹੈ।

Sonakshi SinhaSonakshi Sinha

ਰਿਪੋਰਟ ਮੁਤਾਬਕ ਮੁਰਾਦਾਬਾਦ ਦੇ ਸ਼ਿਵਪੁਰੀ ਇਲਾਕੇ ਦੇ ਰਹਿਣ ਵਾਲੇ ਪ੍ਰਮੋਦ ਸ਼ਰਮਾ ਇਕ ਇਵੈਂਟ ਆਗਰੇਨਾਈਜ਼ਿੰਗ ਫਰਮ ਚਲਾਉਂਦੇ ਹਨ। ਇਸ ਫਰਮ ਵਲੋਂ 2019 'ਚ ਆਯੋਜਿਤ ਇਕ ਇਵੈਂਟ ਦੇ ਲਈ ਸੋਨਾਕਸ਼ੀ ਅਤੇ ਉਸ ਨਾਲ ਜੁੜੀ ਇਵੈਂਟ ਕੰਪਨੀਆਂ ਨੇ ਪ੍ਰਮੋਦ ਸ਼ਰਮਾ ਦੇ ਨਾਲ 37 ਲੱਖ ਦੀ ਧੋਖਾਧੜੀ ਕੀਤੀ ਹੈ। ਇਸ ਮਾਮਲੇ 'ਚ ਕਟਘਰ ਪੁਲਸ ਨੇ ਜਾਂਚ ਪੜਤਾਲ ਕਰਨ ਤੋਂ ਬਾਅਦ ਸੋਨਾਕਸ਼ੀ ਸਿਨਹਾ ਅਤੇ ਉਨ੍ਹਾਂ ਦੇ ਦੋਸਤ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਸੀ। 

Sonakshi Sinha Reduced her Weight by 35 Kg, Viewers Will See her New Look in Dabang 3Sonakshi Sinha  

ਦੱਸਿਆ ਜਾ ਰਿਹਾ ਹੈ ਕਿ ਸੋਨਾਕਸ਼ੀ ਸਿਨਹਾ ਨੂੰ ਇਵੈਂਟ 'ਚ ਆਉਣ ਲਈ 28 ਲੱਖ 17 ਹਜ਼ਾਰ ਰੁਪਏ ਦਿੱਤੇ ਗਏ ਸਨ। ਜਿਸ ਦਾ ਭੁਗਤਾਨ ਚਾਰ ਕਿਸ਼ਤਾਂ 'ਚ ਕੀਤਾ ਗਿਆ ਸੀ। ਹਾਲਾਂਕਿ ਬਾਅਦ 'ਚ ਸੋਨਾਕਸ਼ੀ ਉਸ ਇਵੈਂਟ 'ਚ ਨਹੀਂ ਪਹੁੰਚੀ ਸੀ ਜਿਸ ਤੋਂ ਬਾਅਦ ਉਸ ਦੇ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਸੀ।

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement