
ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਸੁਰਖੀਆਂ 'ਚ ਹੈ
ਮੁੰਬਈ: ਬਾਲੀਵੁੱਡ ਅਦਾਕਾਰ ਸਲਮਾਨ ਖਾਨ (Salman Khan) ਨੂੰ ਲੰਬੇ ਸਮੇਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਦੌਰਾਨ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ‘ਭਾਈਜਾਨਟ ਨੇ ਪਹਿਲੀ ਵਾਰ ਇਸ ਮਾਮਲੇ 'ਤੇ ਆਪਣੀ ਚੁੱਪੀ ਤੋੜੀ। ਹਾਲਾਂਕਿ ਉਹਨਾਂ ਨੇ ਨੇ ਸਿੱਧੇ ਤੌਰ 'ਤੇ ਕੁਝ ਨਹੀਂ ਕਿਹਾ ਪਰ ਉਹਨਾਂ ਦੇ ਜਵਾਬ ਨੇ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕੀਤਾ ਹੈ।
ਇਹ ਵੀ ਪੜ੍ਹੋ: ਜਾਪਾਨ ਦਾ ਮਿਲਟਰੀ ਹੈਲੀਕਾਪਟਰ ਲਾਪਤਾ: 10 ਲੋਕ ਸਨ ਸਵਾਰ, ਸਰਚ ਆਪਰੇਸ਼ਨ ਜਾਰੀ
ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ਉਹਨਾਂ ਤੋਂ ਪੁੱਛਿਆ ਗਿਆ- ‘ਸਲਮਾਨ ਸਰ, ਤੁਸੀਂ ਪੂਰੇ ਭਾਰਤ ਦੇ ਭਾਈਜਾਨ ਹੋ। ਅਜਿਹੀ ਸਥਿਤੀ ਵਿਚ ਤੁਹਾਨੂੰ ਮਿਲ ਰਹੀਆਂ ਧਮਕੀਆਂ ਨੂੰ ਤੁਸੀਂ ਕਿਵੇਂ ਦੇਖਦੇ ਹੋ?’ ਜਵਾਬ 'ਚ ਸਲਮਾਨ ਨੇ ਮੁਸਕੁਰਾਉਂਦੇ ਹੋਏ ਕਿਹਾ- ‘ਮੈਂ ਪੂਰੇ ਇੰਡੀਆ ਦਾ ਭਾਈਜਾਨ ਨਹੀਂ ਹਾਂ, ਕਿਸੇ ਦੀ ਜਾਨ ਵੀ ਹਾਂ। ਅਸੀਂ ਕਈਆਂ ਦੀ ਜਾਨ ਹਾਂ। ਭਾਈਜਾਨ ਉਹਨਾਂ ਲਈ ਹਾਂ ਜੋ ਭਾਈ ਹਨ ਅਤੇ ਜਿਨ੍ਹਾਂ ਨੂੰ ਅਸੀਂ ਭੈਣਾਂ ਬਣਨਾ ਚਾਹੁੰਦੇ ਹਾਂ’।
ਇਹ ਵੀ ਪੜ੍ਹੋ: ਦੁਖਦਾਇਕ : ਅਮਰੀਕਾ ’ਚ ਵਾਪਰੇ ਸੜਕ ਹਾਦਸੇ ’ਚ ਮਾਪਿਆਂ ਦੇ ਜਵਾਨ ਪੁੱਤ ਦੀ ਮੌਤ
ਸਲਮਾਨ ਦਾ ਇਹ ਜਵਾਬ ਸੁਣ ਕੇ ਉੱਥੇ ਮੌਜੂਦ ਦਰਸ਼ਕ ਉੱਚੀ-ਉੱਚੀ ਹੱਸ ਪਏ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਸੁਰਖੀਆਂ 'ਚ ਹੈ। ਲੋਕ ਉਹਨਾਂ ਦੇ ਇਸ ਜਵਾਬ 'ਤੇ ਕਾਫੀ ਪ੍ਰਤੀਕਿਰਿਆ ਦੇ ਰਹੇ ਹਨ। ਦੱਸ ਦੇਈਏ ਕਿ ਸਲਮਾਨ ਲੰਬੇ ਸਮੇਂ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਹਨ। ਕਰੀਬ ਇਕ ਮਹੀਨਾ ਪਹਿਲਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸਲਮਾਨ ਖਾਨ ਨੂੰ ਜੇਲ੍ਹ ਵਿਚ ਬੈਠ ਕੇ ਧਮਕੀ ਦਿੱਤੀ ਸੀ। ਲਾਰੈਂਸ ਨੇ ਕਿਹਾ ਸੀ- 'ਜੇਕਰ ਸਲਮਾਨ ਬਿਸ਼ਨੋਈ ਭਾਈਚਾਰੇ ਤੋਂ ਮੁਆਫੀ ਨਹੀਂ ਮੰਗਦੇ ਤਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ।'
ਇਹ ਵੀ ਪੜ੍ਹੋ: ਦਿੱਲੀ ਹਾਈ ਕੋਰਟ ਨੇ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ, ਕਿਹਾ: ਸਬੂਤ ਹੋ ਸਕਦੇ ਹਨ ਪ੍ਰਭਾਵਿਤ
ਲਾਰੈਂਸ ਬਿਸ਼ਨੋਈ (Lawrence Bishnoi) ਦਾ ਕਹਿਣਾ ਹੈ ਕਿ ਸਲਮਾਨ ਨੇ ਕਾਲੇ ਹਿਰਨ ਦਾ ਸ਼ਿਕਾਰ ਕਰਕੇ ਬਿਸ਼ਨੋਈ ਭਾਈਚਾਰੇ ਦਾ ਅਪਮਾਨ ਕੀਤਾ ਹੈ। ਦੱਸ ਦੇਈਏ ਕਿ ਸਲਮਾਨ ਦੇ ਖਿਲਾਫ ਮਾਮਲਾ ਵੀ ਦਰਜ ਕੀਤਾ ਗਿਆ ਸੀ ਪਰ ਉਹਨਾਂ ਨੇ ਇਸ ਘਟਨਾ ਲਈ ਕਦੇ ਮੁਆਫੀ ਨਹੀਂ ਮੰਗੀ। ਖਬਰਾਂ ਮੁਤਾਬਕ 1998 'ਚ ਫਿਲਮ 'ਹਮ ਸਾਥ ਸਾਥ ਹੈ' ਦੀ ਸ਼ੂਟਿੰਗ ਦੌਰਾਨ ਸਲਮਾਨ ਖਾਨ ਨੇ ਰਾਜਸਥਾਨ ਦੇ ਜੰਗਲਾਂ 'ਚ ਕਾਲੇ ਹਿਰਨ ਦਾ ਸ਼ਿਕਾਰ ਕੀਤਾ ਸੀ। ਉਸ ਸਮੇਂ ਬਿਸ਼ਨੋਈ ਸਮਾਜ ਨੇ ਵੀ ਸਲਮਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਸਲਮਾਨ ਨੂੰ ਇਸ ਦੇ ਲਈ ਜੋਧਪੁਰ ਅਦਾਲਤ ਨੇ 5 ਸਾਲ ਦੀ ਸਜ਼ਾ ਵੀ ਸੁਣਾਈ ਸੀ, ਹਾਲਾਂਕਿ ਬਾਅਦ 'ਚ ਉਹਨਾਂ ਨੂੰ ਇਸ ਮਾਮਲੇ 'ਚ ਜ਼ਮਾਨਤ ਮਿਲ ਗਈ ਸੀ।