ਹੈਲੀਕਾਪਟਰ ਤੇ ਅਕਸ਼ੈ ਨੇ ਕੀਤਾ ਖ਼ਤਰਨਾਕ ਸਟੰਟ
Published : Jun 6, 2019, 1:22 pm IST
Updated : Jun 6, 2019, 1:22 pm IST
SHARE ARTICLE
Akshay helicopter stunt in Bangkok
Akshay helicopter stunt in Bangkok

ਸਟੰਟ ਦੇ ਲਈ ਮਸ਼ਹੂਰ ਖਿਲਾੜੀ ਕੁਮਾਰ ਉਰਫ ਅਕਸ਼ੈ ਕੁਮਾਰ ਇਸ ਦਿਨੀਂ ਆਪਣੀ ਅਪਕਮਿੰਗ ਫਿਲਮ 'ਸੂਰਿਆਵੰਸ਼ੀ' ਦੀ ਸ਼ੂਟਿੰਗ ਵਿੱਚ ਬਿਜ਼ੀ ਹਨ।

ਮੁੰਬਈ:  ਸਟੰਟ ਦੇ ਲਈ ਮਸ਼ਹੂਰ ਖਿਲਾੜੀ ਕੁਮਾਰ ਉਰਫ ਅਕਸ਼ੈ ਕੁਮਾਰ ਇਸ ਦਿਨੀਂ ਆਪਣੀ ਅਪਕਮਿੰਗ ਫਿਲਮ 'ਸੂਰਿਆਵੰਸ਼ੀ' ਦੀ ਸ਼ੂਟਿੰਗ ਵਿੱਚ ਬਿਜ਼ੀ ਹਨ। ਐਕਟਰ ਅਕਸ਼ੈ ਕੁਮਾਰ ਬੈਂਕਾਕ ਵਿਚ ਫਿਲਮ ਦੀ ਸ਼ੂਟਿੰਗ ਕਰ ਰਹੇ ਹਨ। ਸੋਸ਼ਲ ਮੀਡੀਆ 'ਤੇ ਹਮੇਸ਼ਾ ਐਕਟਿਵ ਰਹਿਣ ਵਾਲੇ ਅਕਸ਼ੈ ਕੁਮਾਰ ਲਗਾਤਾਰ ਫਿਲਮ ਦੀ ਸ਼ੂਟਿੰਗ ਦੀਆਂ ਤਸਵੀਰਾਂ ਫੈਂਸ ਦੇ ਨਾਲ ਸਾਂਝੀਆਂ ਕਰਦੇ ਨਜ਼ਰ ਆ ਜਾਂਦੇ ਹਨ।

Akshay helicopter stunt in BangkokAkshay helicopter stunt in Bangkok

ਖਿਲਾੜੀ ਕੁਮਾਰ ਯਾਨੀ ਅਕਸ਼ੈ ਕੁਮਾਰ ਨੇ ਆਪਣੇ ਟਵਿਟਰ ਹੈਂਡਲ ਤੋਂ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਅਕਸ਼ੈ ਕੁਮਾਰ ਹੈਲੀਕਾਪਟਰ 'ਤੇ ਲਟਕੇ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਅੱਗੇ ‘ਸੂਰਿਆਵੰਸ਼ੀ’ ਦੇ ਡਾਇਰੈਕਟਰ ਰੋਹਿਤ ਸ਼ੈੱਟੀ ਬਾਇਕ ਚਲਾਉਂਦੇ ਨਜ਼ਰ ਆ ਰਹੇ ਹਨ। ਅਕਸ਼ੈ ਕੁਮਾਰ ਨੇ ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਲਿਖਿਆ, “ਬਸ ਇਵੇਂ ਹੀ ਹੈਲੀਕਾਪਟਰ 'ਤੇ ਲਟਕੇ ਹੋਏ,,, ਸ਼ੂਟਿੰਗ ਦਾ ਇੱਕ ਹੋਰ ਦਿਨ”।



 

ਇਸ ਸਟੰਟ ਦੀ ਤਸਵੀਰ ਸ਼ੇਅਰ ਕਰਦੇ ਹੋਏ ਅਕਸ਼ੇ ਨੇ ਆਪਣੇ ਟਵਿਟਰ ਹੈਂਡਲ ‘ਤੇ ਲੋਕਾਂ ਨੂੰ ਅਜਿਹਾ ਕੁਝ ਆਪ ਨਾ ਕਰਨ ਦੀ ਹਿਦਾਇਤ ਵੀ ਦਿੱਤੀ ਹੈ। ਅਕਸ਼ੈ ਨੇ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਸਟੰਟ ਦੀ ਇੱਕ ਹੋਰ ਫੋਟੋ ਵਾਇਰਲ ਕੀਤੀ ਸੀ। ਜਿਸ ‘ਚ ਅਕਸ਼ੇ ਬੈਂਕਾਕ ਦੀ ਸੜਕਾਂ ‘ਤੇ ਬਾਈਕ ਚਲਾਉਂਦੇ ਨਜ਼ਰ ਆ ਰਹੇ ਸੀ। ਰੋਹਿਤ ਸ਼ੈੱਟੀ ਦਟ ਡਾਇਰੈਕਸ਼ਨ ‘ਚ ਬਣੀ ਇਸ ਫ਼ਿਲਮ ‘ਚ ਕੈਟਰੀਨਾ ਕੈਫ ਨਜ਼ਰ ਆਵੇਗੀ ਅਤੇ ਫ਼ਿਲਮ 2020 ‘ਚ ਰਿਲੀਜ਼ ਹੋਵੇਗੀ।

Location: India, Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement