
ਪਿਛਲੇ ਕੁਝ ਦਿਨਾਂ ਤੋਂ ਸਾਹ ਲੈਣ ਵਿੱਚ ਆ ਰਹੀ ਮੁਸ਼ਕਲ
ਮੁੰਬਈ: ਦਿੱਗਜ ਅਦਾਕਾਰ ਦਿਲੀਪ ਕੁਮਾਰ ਦੀ ਸਿਹਤ ਖਰਾਬ ਹੋਣ ਕਾਰਨ ਉਹਨਾਂ ਨੂੰ ਅੱਜ ਸਵੇਰੇ ਮੁੰਬਈ ਦੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
Dilip Kumar
ਅਦਾਕਾਰ ਨੂੰ ਪਿਛਲੇ ਕੁਝ ਦਿਨਾਂ ਤੋਂ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ ਜਿਸ ਤੋਂ ਬਾਅਦ ਉਹਨਾਂ ਨੂੰ ਅੱਜ ਹਸਪਤਾਲ ਦਾਖਲ ਕਰਵਾਇਆ ਗਿਆ। ਉਹਨਾਂ ਦਾ ਇਲਾਜ ਡਾਕਟਰਾਂ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਉਸ ਦੀ ਪਤਨੀ ਸਾਇਰਾ ਬਾਨੋ ਨੇ ਦਿਲੀਪ ਕੁਮਾਰ ਬਾਰੇ ਜਾਣਕਾਰੀ ਦਿੱਤੀ ਹੈ।
Dilip Kumars and his wife
ਦੱਸ ਦੇਈਏ ਕਿ ਦਿਲੀਪ ਕੁਮਾਰ ਨੂੰ ਪਿਛਲੇ ਮਹੀਨੇ ਵੀ ਇਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਉਦੋਂ ਉਹਨਾਂ ਨੂੰ ਰੁਟੀਨ ਚੈੱਕਅਪ ਲਈ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਟੈਸਟ ਕਰਵਾਉਣ ਤੋਂ ਬਾਅਦ ਉਹਨਾਂ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।