Akshay Kumar News: ਪੰਜਾਬ ਦੇ ਹੜ੍ਹ ਪੀੜਤਾਂ ਲਈ ਅਕਸ਼ੈ ਕੁਮਾਰ ਨੇ 5 ਕਰੋੜ ਦੇਣ ਦਾ ਕੀਤਾ ਐਲਾਨ
Published : Sep 6, 2025, 10:20 am IST
Updated : Sep 6, 2025, 10:20 am IST
SHARE ARTICLE
Akshay Kumar donates Rs 5 crore for Punjab flood victims
Akshay Kumar donates Rs 5 crore for Punjab flood victims

Akshay Kumar News: ਕਿਹਾ- ਇਹ ਦਾਨ ਨਹੀਂ ਸਗੋਂ ਸੇਵਾ ਹੈ

Akshay Kumar donates Rs 5 crore for Punjab flood victims: ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨਾ ਸਿਰਫ਼ ਪਰਦੇ 'ਤੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਲਈ ਜਾਣੇ ਜਾਂਦੇ ਹਨ, ਸਗੋਂ ਅਸਲ ਜ਼ਿੰਦਗੀ ਵਿੱਚ ਵੀ ਉਨ੍ਹਾਂ ਦੀ ਉਦਾਰਤਾ ਅਤੇ ਸਮਾਜ ਸੇਵਾ ਲਈ ਪ੍ਰਸ਼ੰਸਾ ਕੀਤੀ ਜਾਂਦੀ ਹੈ। ਕਈ ਮੌਕਿਆਂ 'ਤੇ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਕਰਨ ਵਾਲੇ ਅਕਸ਼ੈ ਹੁਣ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਮਦਦ ਲਈ ਅੱਗੇ ਆਏ ਹਨ।

ਪੰਜਾਬ ਆਪਣੇ ਇਤਿਹਾਸ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੀ ਸਥਿਤੀ ਵਿੱਚ, ਅਕਸ਼ੈ ਕੁਮਾਰ ਨੇ ਰਾਹਤ ਅਤੇ ਮਦਦ ਲਈ 5 ਕਰੋੜ ਰੁਪਏ ਦਾਨ ਕੀਤੇ ਹਨ। ਖਾਸ ਗੱਲ ਇਹ ਹੈ ਕਿ ਅਦਾਕਾਰ ਨੇ ਇਸ ਰਕਮ ਨੂੰ ਦਾਨ ਕਹਿਣ ਤੋਂ ਇਨਕਾਰ ਕਰ ਦਿੱਤਾ ਅਤੇ ਇਸ ਨੂੰ ਸੇਵਾ ਕਿਹਾ। ਕੁਮਾਰ ਨੇ ਇਹ ਐਲਾਨ ਇੱਕ ਅੰਗਰੇਜ਼ੀ ਮੀਡੀਆ ਸੰਗਠਨ ਨਾਲ ਗੱਲਬਾਤ ਦੌਰਾਨ ਕੀਤਾ ਹੈ।

ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦੇ ਹੋਏ ਅਕਸ਼ੈ ਨੇ ਕਿਹਾ- ਮੈਂ ਆਪਣੀ ਰਾਏ 'ਤੇ ਕਾਇਮ ਹਾਂ। ਹਾਂ, ਮੈਂ ਪੰਜਾਬ ਹੜ੍ਹ ਪੀੜਤਾਂ ਲਈ ਲਈ 5 ਕਰੋੜ ਰੁਪਏ ਦੇ ਰਿਹਾ ਹਾਂ, ਪਰ ਮੈਂ ਕੌਣ ਹੁੰਦਾ ਹਾਂ ਕਿਸੇ ਨੂੰ ਦਾਨ ਕਰਨ ਵਾਲਾ? ਜਦੋਂ ਮੈਨੂੰ ਮਦਦ ਦਾ ਹੱਥ ਵਧਾਉਣ ਦਾ ਮੌਕਾ ਮਿਲਦਾ ਹੈ, ਤਾਂ ਮੈਂ ਖ਼ੁਸੀ ਮਹਿਸੂਸ ਕਰਦਾ ਹਾਂ। ਮੇਰੇ ਲਈ, ਇਹ ਮੇਰੀ ਸੇਵਾ ਹੈ, ਮੇਰਾ ਛੋਟਾ ਜਿਹਾ ਯੋਗਦਾਨ ਹੈ।

ਅਦਾਕਾਰ ਨੇ ਪੰਜਾਬ ਲਈ ਪ੍ਰਾਰਥਨਾ ਕੀਤੀ ਅਤੇ ਕਿਹਾ ਕਿ ਸੂਬਾ ਜਲਦੀ ਹੀ ਇਸ ਮੁਸ਼ਕਲ ਵਿੱਚੋਂ ਬਾਹਰ ਆਵੇ ਅਤੇ ਪ੍ਰਭਾਵਿਤ ਪਰਿਵਾਰ ਦੁਬਾਰਾ ਆਮ ਜ਼ਿੰਦਗੀ ਜੀ ਸਕਣ। ਅਕਸ਼ੈ ਕੁਮਾਰ ਦੇ ਇਸ ਕਦਮ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ।

(For more news apart from “ Akshay Kumar donates Rs 5 crore for Punjab flood victims,” stay tuned to Rozana Spokesman.)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement