
ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖ਼ਾਨ ਲੌਕਡਾਊਨ ਦੌਰਾਨ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਹਨ।
ਨਵੀਂ ਦਿੱਲੀ: ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖ਼ਾਨ ਲੌਕਡਾਊਨ ਦੌਰਾਨ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਹਾਲ ਹੀ ਵਿਚ ਇਕ ਵੀਡੀਓ ਸਾਹਮਣੇ ਆਇਆ ਸੀ, ਜਿਸ ਵਿਚ ਸਲਮਾਨ ਨੇ ਗਰੀਬਾਂ ਨੂੰ ਰਾਸ਼ਨ ਦੇ ਟਰੱਕ ਭਰ ਕੇ ਭੇਜੇ ਸੀ।
Photo
ਹੁਣ ਇਕ ਵਾਰ ਫਿਰ ਸਲਮਾਨ ਖ਼ਾਨ ਨੇ ਲੋਕਾਂ ਦੀ ਮਦਦ ਲਈ ਹੱਥ ਵਧਾਇਆ ਹੈ। ਪਰ ਇਸ ਵਾਰ ਉਹਨਾਂ ਨੇ ਇਕ ਨਵਾਂ ਤਰੀਕਾ ਲੱਭਿਆ ਹੈ। ਸੋਸ਼ਲ ਮੀਡੀਆ 'ਤੇ ਇਸ ਕੰਮ ਲਈ ਸਲਮਾਨ ਖ਼ਾਨ ਦੀ ਕਾਫੀ ਤਾਰੀਫ ਹੋ ਰਹੀ ਹੈ। ਸੋਸ਼ਲ ਮੀਡੀਆ 'ਤੇ ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ।
Photo
ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਕੁਝ ਲੋਕ ਟਰੱਕ ਵਿਚੋਂ ਰਾਸ਼ਨ ਕੱਢ ਕੇ ਗਰੀਬਾਂ ਵਿਚ ਵੰਡ ਰਹੇ ਹਨ। ਇਸ ਟਰੱਕ 'ਤੇ 'Being Haangryy' ਲਿਖਿਆ ਹੋਇਆ ਹੈ। ਇਸ ਵੀਡੀਓ ਨੂੰ ਸ਼ੇਅਰ ਕਰ ਕੇ ਲੋਕ ਉਹਨਾਂ ਦਾ ਧੰਨਵਾਦ ਕਰ ਰਹੇ ਹਨ। ਸ਼ਿਵਸੈਨਾ ਆਗੂ ਰਾਹੁਲ ਐਨ ਕਨਾਲ ਨੇ ਸਲਮਾਨ ਖ਼ਾਨ ਦਾ ਇਹ ਵੀਡੀਓ ਟਵਿਟਰ 'ਤੇ ਸ਼ੇਅਰ ਕੀਤਾ ਅਤੇ ਸਲਮਾਨ ਖ਼ਾਨ ਦਾ ਸ਼ੁਕਰੀਆ ਅਦਾ ਕੀਤਾ।
Photo
ਜ਼ਿਕਰਯੋਗ ਹੈ ਕਿ ਸਲਮਾਨ ਖ਼ਾਨ ਫਿਲਮ ਇੰਡਸਟਰੀ ਨਾਲ ਜੁੜੇ ਕਰੀਬ 25 ਹਜ਼ਾਰ ਦਿਹਾੜੀ ਮਜ਼ਦੂਰਾਂ ਅਤੇ ਗਰੀਬਾਂ ਦੀ ਮਦਦ ਕਰ ਰਹੇ ਹਨ। ਉਹ ਇਹਨਾਂ ਲੋਕਾਂ ਨੂੰ ਆਰਥਕ ਮਦਦ ਦੇ ਨਾਲ-ਨਾਲ ਜ਼ਰੂਰਤ ਦਾ ਸਮਾਨ ਵੀ ਪਹੁੰਚਾ ਰਹੇ ਹਨ।