
98 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ
ਮੁੰਬਈ: ਹਿੰਦੀ ਸਿਨੇਮਾ ਦੇ ਦਿੱਗਜ ਅਦਾਕਾਰ ਦਿਲੀਪ ਕੁਮਾਰ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਮਹੀਨੇ ਤੋਂ ਸਾਹ ਨਾਲ ਸਬੰਧਤ ਸਮੱਸਿਆਵਾਂ ਨਾਲ ਜੂਝ ਰਹੇ ਸਨ। ਜਿਸ ਕਾਰਨ ਉਸਨੂੰ ਮੁੰਬਈ ਦੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
Dilip kumar
ਇਹ ਵੀ ਪੜ੍ਹੋ: ਅਦਾਕਾਰ ਦਿਲੀਪ ਕੁਮਾਰ ਦੀ ਮੌਤ 'ਤੇ PM ਮੋਦੀ ਨੇ ਜਤਾਇਆ ਦੁੱਖ
ਜਿਥੇ ਅੱਜ ਉਹਨਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਦਿਲੀਪ ਕੁਮਾਰ ਨੇ 98 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ। ਦਿਲੀਪ ਸਹਿਬ ਦੀ ਪਤਨੀ ਅਤੇ ਅਭਿਨੇਤਰੀ ਸਾਇਰਾ ਬਾਨੋ ਉਹਨਾਂ ਨਾਲ ਆਖਰੀ ਸਾਹ ਤੱਕ ਨਾਲ ਰਹੀ। ਸਾਇਰਾ ਦਿਲੀਪ ਕੁਮਾਰ ਦਾ ਖਾਸ ਖਿਆਲ ਰੱਖ ਰਹੀ ਸੀ ਅਤੇ ਪ੍ਰਸ਼ੰਸਕਾਂ ਨੂੰ ਨਿਰੰਤਰ ਪ੍ਰਾਰਥਨਾ ਕਰਨ ਦੀ ਅਪੀਲ ਵੀ ਕਰ ਰਹੀ ਸੀ।
Dilip Kumar and Saira Banu
ਇਹ ਵੀ ਪੜ੍ਹੋ: 'ਜਿਹੜੀਆਂ ਪਾਰਟੀਆਂ ਸੰਸਦ ਸੈਸ਼ਨ ’ਚ ਕਿਸਾਨਾਂ ਦੀ ਆਵਾਜ਼ ਨਹੀਂ ਚੁਕਣਗੀਆਂ ਉਨ੍ਹਾਂ ਦਾ ਵਿਰੋਧ ਹੋਵੇਗਾ'