
ਆਲੀਆ ਭੱਟ ਅਤੇ ਰਣਬੀਰ ਕਪੂਰ ਜਲਦ ਹੀ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨਗੇ।
ਮੁੰਬਈ- ਬਾਲੀਵੁੱਡ ਦੀ ਮਸ਼ਹੂਰ ਜੋੜੀ ਆਲੀਆ ਭੱਟ ਅਤੇ ਰਣਬੀਰ ਕਪੂਰ ਮਾਤਾ-ਪਿਤਾ ਬਣਨ ਵਾਲੇ ਹਨ ਤੇ ਜਦੋਂ ਦੀ ਇਹ ਖ਼ਬਰ ਸਾਹਮਣੇ ਆਈ ਹੈ ਕਿ ਆਲੀਆ ਭੱਟ ਮਾਂ ਬਣਨ ਵਾਲੀ ਹੈ ਤਾਂ ਉਹਨਾਂ ਦੇ ਫੈਨਸ ਜੋੜੀ ਦੇ ਬੱਚੇ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਨ। ਆਲੀਆ ਭੱਟ ਅਤੇ ਰਣਬੀਰ ਕਪੂਰ ਜਲਦ ਹੀ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨਗੇ। ਆਲੀਆ ਨੇ ਵਿਆਹ ਦੇ ਤਿੰਨ ਮਹੀਨਿਆਂ ਦੇ ਅੰਦਰ ਹੀ ਗਰਭ ਅਵਸਥਾ ਦਾ ਐਲਾਨ ਕਰ ਦਿੱਤਾ ਸੀ। ਉਦੋਂ ਤੋਂ ਹੀ ਇਹ ਜੋੜੀ ਚਰਚਾ ’ਚ ਬਣੀ ਹੋਈ ਹੈ। ਹਾਲਾਂਕਿ ਪ੍ਰਸ਼ੰਸਕ Parents To Be Couple ਹੋਣ ਦਾ ਇੰਤਜ਼ਾਰ ਕਰ ਰਹੇ ਹਨ।
Alia shared her delivery date with fans
ਦਰਅਸਲ ਲਗਾਤਾਰ ਦੋਵਾਂ ਦੀਆਂ ਇਕੱਠਿਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਖ਼ਬਰਾਂ ਮੁਤਾਬਕ ਆਲੀਆ ਭੱਟ ਇਸ ਸਮੇਂ ਚਾਰ ਮਹੀਨਿਆਂ ਦੀ ਗਰਭਵਤੀ ਹੈ ਅਤੇ ਅਦਾਕਾਰਾ ਦੀ ਇਸ ਸਾਲ ਦਸੰਬਰ ਮਹੀਨੇ ’ਚ ਡਿਲੀਵਰੀ ਡੇਟ ਹੈ। ਆਲੀਆ ਇਸ ਸਮੇਂ ਆਪਣਾ ਬੇਹੱਦ ਧਿਆਨ ਰੱਖ ਰਹੀ ਹੈ। ਰਣਬੀਰ-ਆਲੀਆ ਬੱਚੇ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ। ਦੱਸ ਦਈਏ ਕਿ ‘ਸ਼ਮਸ਼ੇਰਾ’ ਦੀ ਪ੍ਰਮੋਸ਼ਨ ਦੌਰਾਨ ਰਣਬੀਰ ਕਪੂਰ ਨੇ ਮੀਡੀਆ ਨਾਲ ਆਪਣੇ ਆਉਣ ਵਾਲੇ ਬੱਚੇ ਬਾਰੇ ਕਾਫ਼ੀ ਕੁਝ ਸਾਂਝਾ ਕੀਤਾ ਹੈ।
Alia shared her delivery date with fans
ਆਲੀਆ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਹਾਲ ਹੀ ’ਚ ਫ਼ਿਲਮ ‘ਡਾਰਲਿੰਗਸ’ OTT ’ਤੇ 5 ਅਗਸਤ ਨੂੰ ਰਿਲੀਜ਼ ਹੋ ਚੁੱਕੀ ਹੈ। ਇਸ ਤੋਂ ਇਲਾਵਾ ਆਲੀਆ ਆਪਣੀ ਪਹਿਲੀ ਫ਼ਿਲਮ ‘ਬ੍ਰਹਮਾਸਤਰ’ ’ਚ ਪਤੀ ਰਣਬੀਰ ਕਪੂਰ ਨਾਲ ਨਜ਼ਰ ਆਵੇਗੀ । ਇਸ ਦੇ ਨਾਲ ਹੀ ਆਲੀਆ ਰਣਬੀਰ ਸਿੰਘ ਨਾਲ ‘ਰੌਕੀ ਰਾਣੀ ਦੀ ਲਵ ਸਟੋਰੀ’ ’ਚ ਨਜ਼ਰ ਆਵੇਗੀ। ਇਸ ਦੇ ਨਾਲ ਹੀ ਰਣਬੀਰ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰ ਦੀ ਫ਼ਿਲਮ ‘ਸ਼ਮਸ਼ੇਰਾ’ ਹਾਲ ਹੀ ’ਚ ਰਿਲੀਜ਼ ਹੋਈ ਹੈ। ਅਦਾਕਾਰ ਦੇ ਆਉਣ ਵਾਲੇ ਪ੍ਰੋਜੈਕਟ ਦੀ ਗੱਲ ਕਰੀਏ ਤਾਂ ਰਣਬੀਰ ਇੰਨੀਂ ਦਿਨੀਂ ਸ਼ਰਧਾ ਕਪੂਰ ਦੇ ਨਾਲ ਬਿਨਾਂ ਸਿਰਲੇਖ ਵਾਲੀ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਹਨ।