
ਇਹ ਘਟਨਾ ਉਦੋਂ ਵਾਪਰੀ ਜਦੋਂ ਦੋਵੇਂ ਥਾਈਲੈਂਡ 'ਚ ਸਨ।
ਨਵੀਂ ਦਿੱਲੀ: ਕੰਨੜ ਅਦਾਕਾਰ ਵਿਜੇ ਰਾਘਵੇਂਦਰ ਦੀ ਪਤਨੀ ਸਪੰਦਨਾ ਰਾਘਵੇਂਦਰ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਇਹ ਘਟਨਾ ਉਦੋਂ ਵਾਪਰੀ ਜਦੋਂ ਦੋਵੇਂ ਥਾਈਲੈਂਡ 'ਚ ਸਨ। ਮੀਡੀਆ ਰਿਪੋਰਟਾਂ ਮੁਤਾਬਕ ਵਿਜੇ ਰਾਘਵੇਂਦਰ ਦੀ ਪਤਨੀ ਦਾ ਬਲੱਡ ਪ੍ਰੈਸ਼ਰ ਘੱਟ ਸੀ, ਜਿਸ ਕਾਰਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਉਨ੍ਹਾਂ ਦੀ ਦੇਹ ਭਲਕੇ ਭਾਰਤ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ: ਟੀਮ ਇੰਡੀਆ ਨੇ ਮਲੇਸ਼ੀਆ ਨੂੰ ਏਸ਼ੀਆਈ ਚੈਂਪੀਅਨਸ ਟਰਾਫੀ 'ਚ 5-0 ਨਾਲ ਹਰਾਇਆ
ਵਿਜੇ ਰਾਘਵੇਂਦਰ ਅਤੇ ਸਪੰਦਨਾ ਦਾ ਵਿਆਹ 26 ਅਗਸਤ 2007 ਨੂੰ ਹੋਇਆ ਸੀ। ਉਧਰ ਦਿਲ ਦੇ ਦੌਰੇ ਦੇ ਮਾਮਲਿਆਂ ਵਿਚ ਹਾਲ ਹੀ ਵਿਚ ਵਾਧਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ, ਜਿਸ ਵਿਚ ਪੁਨੀਤ ਰਾਜਕੁਮਾਰ ਸਮੇਤ ਕਈ ਮਸ਼ਹੂਰ ਹਸਤੀਆਂ ਵੀ ਦਿਲ ਦੇ ਦੌਰੇ ਦਾ ਸ਼ਿਕਾਰ ਹੋ ਗਈਆਂ ਹਨ। ਸਪੰਦਨਾ ਦੇ ਅਚਾਨਕ ਦੇਹਾਂਤ ਦੀ ਖ਼ਬਰ ਤੋਂ ਬਾਅਦ ਫਿਲਮ ਇੰਡਸਟਰੀ ਅਤੇ ਪ੍ਰਵਾਰਕ ਮੈਂਬਰਾਂ ਵਿਚ ਸੋਗ ਦੀ ਲਹਿਰ ਹੈ।