
ਅਦਾਕਾਰਾ ਕੰਗਨਾ ਰਨੌਤ ਨੇ ਵੀ ਇਸ ਸਬੰਧ ਵਿੱਚ ਟਵੀਟ ਕੀਤਾ ਹੈ, ਜਿਸ ਵਿਚ ਉਸ ਨੇ ਵਾਈ ਸ਼੍ਰੇਣੀ ਦੀ ਸੁਰੱਖਿਆ ਦੀ ਪੁਸ਼ਟੀ ਕੀਤੀ ਹੈ।
ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਕੰਗਨਾ ਰਨੌਤ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ 'ਵਾਈ' ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਕੰਗਨਾ ਦੇ ਬਚਾਅ ਵਿਚ ਸੱਤ ਪੁਲਿਸ ਮੁਲਾਜ਼ਮ ਤੈਨਾਤ ਹੋਣਗੇ। ਅਦਾਕਾਰਾ ਕੰਗਨਾ ਰਨੌਤ ਨੇ ਵੀ ਇਸ ਸਬੰਧ ਵਿੱਚ ਟਵੀਟ ਕੀਤਾ ਹੈ, ਜਿਸ ਵਿਚ ਉਸ ਨੇ ਵਾਈ ਸ਼੍ਰੇਣੀ ਦੀ ਸੁਰੱਖਿਆ ਦੀ ਪੁਸ਼ਟੀ ਕੀਤੀ ਹੈ।
File Photo
ਕੰਗਨਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੀ ਧੰਨਵਾਦ ਕੀਤਾ ਹੈ। ਕੰਗਨਾ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਕੇਂਦਰ ਸਰਕਾਰ ਨੇ ਆਤਮਸਨਮਾਨ ਅਤੇ ਸਵਾਭਿਮਾਨ ਦੀ ਲਾਜ ਰੱਖੀ ਹੈ। ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਵੀ ਕੰਗਨਾ ਰਣੌਤ ਨੂੰ ਸੁਰੱਖਿਆ ਦੇਣ ਦੀ ਗੱਲ ਕੀਤੀ ਸੀ।
Kangana Ranaut
ਠਾਕੁਰ ਨੇ ਕਿਹਾ, ‘ਕੰਗਣਾ ਰਨੌਤ ਦੇ ਪਿਤਾ ਨੇ ਚਿੱਠੀ ਲਿਖ ਕੇ ਪੁਲਿਸ ਸੁਰੱਖਿਆ ਦੀ ਮੰਗ ਕੀਤੀ ਸੀ ਮੈਂ ਇਸ ਬਾਰੇ ਡੀਜੀਪੀ ਨੂੰ ਦੱਸਿਆ ਹੈ। ਉਹਨਾਂ ਦੀ ਮੁੰਬਈ ਯਾਤਰਾ 9 ਸਤੰਬਰ ਨੂੰ ਹੈ। ਉਸ ਦੇ ਬਾਰੇ ਵਿਚ ਹਿਮਾਚਲ ਪ੍ਰਦੇਸ਼ ਵੱਲੋਂ ਸੁਰੱਖਿਆ ਦੇ ਨਜ਼ਰੀਏ ਨਾਲ ਵਿਚਾਰ ਚੱਲ ਰਹੇ ਹਨ।