ਅਦਾਕਾਰ Rajat Bedi ਖਿਲਾਫ਼ ਕੇਸ ਦਰਜ, ਰਾਹ ਜਾਂਦੇ ਵਿਅਕਤੀ ਨੂੰ ਕਾਰ ਨਾਲ ਮਾਰੀ ਟੱਕਰ, ਹਾਲਤ ਨਾਜ਼ੁਕ
Published : Sep 7, 2021, 12:12 pm IST
Updated : Sep 7, 2021, 12:12 pm IST
SHARE ARTICLE
Actor Rajat Bedi
Actor Rajat Bedi

ਪਰਿਵਾਰਕ ਮੈਂਬਰਾਂ ਨੇ ਮੰਨਿਆ ਹੈ ਕਿ ਅਦਾਕਾਰ ਨੇ ਖੁਦ ਜ਼ਖਮੀ ਵਿਅਕਤੀ ਨੂੰ ਹਸਪਤਾਲ ਪਹੁੰਚਣ ਵਿਚ ਮਦਦ ਕੀਤੀ ਹੈ।

 

ਮੁੰਬਈ: ‘ਕੋਈ ਮਿਲ ਗਿਆ’ ਦੇ ਅਦਾਕਾਰ ਰਜਤ ਬੇਦੀ (Koi Mil Gya Actor Rajat Bedi) ਦੇ ਖਿਲਾਫ਼ ਬੀਤੀ ਸ਼ਾਮ ਅੰਧੇਰੀ ਖੇਤਰ ਵਿਚ ਇਕ ਵਿਅਕਤੀ ਨੂੰ ਟੱਕਰ ਮਾਰਨ ਦੇ ਮਾਮਲੇ ’ਚ ਕੇਸ ਦਰਜ (Case Registered) ਕੀਤਾ ਗਿਆ ਹੈ। ਘਟਨਾ ਦੇ ਖਿਲਾਫ਼ ਡੀਐਨ ਨਗਰ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਹਾਦਸੇ ਵਿਚ ਜ਼ਖਮੀ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਇਹ ਮੰਨਿਆ ਹੈ ਕਿ ਅਦਾਕਾਰ ਨੇ ਖੁਦ ਜ਼ਖਮੀ ਵਿਅਕਤੀ ਨੂੰ ਹਸਪਤਾਲ ਪਹੁੰਚਣ ਵਿਚ ਮਦਦ ਕੀਤੀ ਹੈ।

ਹੋਰ ਪੜ੍ਹੋ: ਕਰਨਾਲ ਵਿਚ ਕਿਸਾਨਾਂ ਦੇ ਇਕੱਠ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ, ਸੁਰੱਖਿਆ ਬਲਾਂ ਦੀਆਂ 40 ਕੰਪਨੀਆਂ ਤੈਨਾਤ

Rajat BediRajat Bedi

ਪ੍ਰਾਪਤ ਜਾਣਕਾਰੀ ਅਨੁਸਾਰ ਅਦਾਕਾਰ ਰਜਤ ਬੇਦੀ ਸੋਮਵਾਰ ਦੇਰ ਰਾਤ ਨੂੰ ਕਾਰ ’ਤੇ ਜਾ ਰਿਹਾ ਸੀ ਅਤੇ ਇਸ ਦੌਰਾਨ ਉਸਨੇ ਅੰਧੇਰੀ ਵਿਚ ਕਥਿਤ ਤੌਰ 'ਤੇ ਇਕ ਵਿਅਕਤੀ ਨੂੰ ਆਪਣੀ ਕਾਰ ਨਾਲ ਟੱਕਰ ਮਾਰ (Hitting a person with car) ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ, ਡੀਐਨ ਨਗਰ ਦਾ ਰਹਿਣ ਵਾਲਾ 39 ਸਾਲਾ ਵਿਅਕਤੀ ਆਪਣੇ ਕੰਮ ਤੋਂ ਘਰ ਪਰਤ ਰਿਹਾ ਸੀ। ਖਬਰਾਂ ਦੇ ਅਨੁਸਾਰ, ਵਿਅਕਤੀ ਸੜਕ ’ਤੇ ਚੱਲਦੇ ਸਮੇਂ ਨਸ਼ੇ ਵਿਚ ਸੀ, ਜਦੋਂ ਅਚਾਨਕ ਰਜਤ ਦੀ ਕਾਰ ਨਾਲ ਟਕਰਾ ਗਿਆ। ਹਾਲਾਂਕਿ, ਰਜਤ ਇਸ ਹਾਦਸੇ ਤੋਂ ਬਾਅਦ ਭੱਜਿਆ ਨਹੀਂ, ਬਲਕਿ ਉਸਨੇ ਪੀੜਤ ਦੀ ਮਦਦ ਕੀਤੀ।

ਹੋਰ ਪੜ੍ਹੋ: ਸਰਕਾਰੀ ਬੱਸਾਂ ਦਾ ਦੂਜੇ ਦਿਨ ਵੀ ਚੱਕਾ ਜਾਮ, ਮੁਲਾਜ਼ਮ ਅੱਜ ਕਰਨਗੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ

ਇਹ ਵੀ ਦੱਸਿਆ ਗਿਆ ਹੈ ਕਿ ਵਿਅਕਤੀ ਸੜਕ ਪਾਰ ਕਰਦੇ ਸਮੇਂ ਬੇਹੋਸ਼ੀ ਦੀ ਹਾਲਤ ਵਿਚ ਸੀ। ਇਸ ਹਾਦਸੇ ਵਿਚ ਵਿਅਕਤੀ ਦੇ ਸਿਰ ਦੇ ਪਿਛਲੇ ਪਾਸੇ ਸੱਟ ਲੱਗੀ ਹੈ। ਪੀੜਤ ਦੀ ਪਤਨੀ ਨੇ ਦੱਸਿਆ ਹੈ ਕਿ ਇਹ ਘਟਨਾ ਸ਼ਾਮ 6.30 ਵਜੇ ਵਾਪਰੀ, ਜਦੋਂ ਉਸਦਾ ਪਤੀ ਕੰਮ ਤੋਂ ਘਰ ਪਰਤ ਰਿਹਾ ਸੀ ਅਤੇ ਨਸ਼ੇ ਵਿਚ ਸੀ। ਉਸ ਨੇ ਦੱਸਿਆ ਕਿ ਉਹ ਸੜਕ ਪਾਰ ਕਰਦੇ ਸਮੇਂ ਅਭਿਨੇਤਾ ਰਜਤ ਬੇਦੀ ਦੀ ਕਾਰ ਨਾਲ ਟਕਰਾ ਗਿਆ ਅਤੇ ਹੇਠਾਂ ਡਿੱਗਣ ਕਾਰਨ ਉਸ ਦੇ ਸਿਰ ਵਿਚ ਸੱਟ ਲੱਗ ਗਈ।

Rajat BediRajat Bedi

ਪੁਲਿਸ ਨੇ ਦੱਸਿਆ ਕਿ ਰਜਤ ਤੁਰੰਤ ਜ਼ਖਮੀ ਵਿਅਕਤੀ ਨੂੰ ਹਸਪਤਾਲ ਲੈ ਗਿਆ। ਰਜਤ ਨੇ ਖੁਦ ਹਸਪਤਾਲ ਦੇ ਲੋਕਾਂ ਨੂੰ ਸੂਚਿਤ ਕੀਤਾ ਕਿ ਉਸਨੇ ਰਸਤੇ ਵਿਚ ਇਸ ਵਿਅਕਤੀ ਨੂੰ ਆਪਣੀ ਕਾਰ ਨਾਲ ਟੱਕਰ ਮਾਰ ਦਿੱਤੀ ਸੀ। ਫਿਲਹਾਲ ਜ਼ਖਮੀ ਵਿਅਕਤੀ ਹਸਪਤਾਲ ਵਿਚ ਦਾਖਲ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement