
ਇਹ ਫ਼ਿਲਮ 25 ਜਨਵਰੀ ਨੂੰ ਕਈ ਭਾਸ਼ਾਵਾਂ 'ਚ ਵੀ ਰਿਲੀਜ਼ ਹੋਵੇਗੀ।
ਮੁੰਬਈ: ਬਾਲੀਵੁੱਡ ਦੇ ਸੁਪਰਸਟਾਰ ਸ਼ਾਹਰੁਖ ਖ਼ਾਨ ਜੋ ਕਿ ਅੱਜ-ਕੱਲ੍ਹ ਆਪਣੀਆਂ ਆਉਣ ਵਾਲਿਆਂ ਫ਼ਿਲਮਾਂ ਨੂੰ ਲੈ ਕੇ ਕਾਫ਼ੀ ਚਰਚਾ ਵਿਚ ਹਨ। ਇਸ ਦੌਰਾਨ ਉਹ ਆਪਣੀ ਫ਼ਿਲਮ ‘ਪਠਾਨ’ ਵਿਚ ਜਲਦ ਹੀ ਨਜ਼ਰ ਆਉਣ ਵਾਲੇ ਹਨ। ਇਸ ਫ਼ਿਲਮ ਨੂੰ ਲੈ ਕੇ ਸ਼ਾਹਰੁਖ ਖਾਨ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਠਾਨ ਦਾ ਨਵਾਂ ਪੋਸਟਰ ਦੇਖਣ ਨੂੰ ਮਿਲ ਰਿਹਾ ਹੈ, ਜਿਸ ਨਾਲ ਫ਼ਿਲਮ ਨੂੰ ਲੈ ਕੇ ਦਰਸ਼ਕਾਂ ਦਾ ਉਤਸ਼ਾਹ ਹੋਰ ਵੀ ਵੱਧ ਰਿਹਾ ਹੈ।
ਜ਼ਿਕਰਯੋਗ ਹੈ ਕਿ ਸ਼ਾਹਰੁਖ ਖ਼ਾਨ ਦੀ ਫ਼ਿਲਮ ਪਠਾਨ ਦੇ ਪੋਸਟਰ ਵਿਚ ਫ਼ਿਲਮ ਦੀ ਕਾਸਟ ਨੂੰ ਦਰਸਾਇਆ ਗਿਆ ਹੈ। ਇਸ ਫ਼ਿਲਮ ਦਾ ਨਵਾਂ ਪੋਸਟਰ ਸ਼ਾਹਰੁਖ ਖਾਨ ਨੇ ਆਪਣੇ ਅਧਿਕਾਰਿਤ ਟਵਿੱਟਰ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਇਸ ਪੋਸਟਰ ਬਾਰੇ ਗੱਲ ਕਰੀਏ ਤਾਂ ਇਸ ਵਿਚ ਸ਼ਾਹਰਖ ਖ਼ਾਨ ਬੰਦੂਕ ਨੂੰ ਮੌਡੇ ‘ਤੇ ਰੱਖ ਕੇ ਖੜੇ ਹਨ।
ਜਾਣਕਾਰੀ ਅਨੁਸਾਰ ਇਸ ਫ਼ਿਲਮ ‘ਚ ਸ਼ਾਹਰੁਖ ਖ਼ਾਨ ਦੇ ਨਾਲ ਜੌਨ ਇਬ੍ਰਾਹਿਮ ਅਤੇ ਦੀਪਿਕਾ ਪਾਦੂਕੋਣ ਵੀ ਇਸ ਫ਼ਿਲਮ 'ਚ ਨਜ਼ਰ ਆਉਣਗੇ। ਸਿਧਾਰਥ ਆਨੰਦ ਨੇ ਦੱਸਿਆ ਕਿ ਇਸ ਫ਼ਿਲਮ ਨੂੰ ਲੈ ਕੇ ਇਨ੍ਹਾਂ ਤਿੰਨਾਂ ਸੁਪਰਸਟਾਰਾਂ ਨੇ ਦੁਨੀਆਂ ਦੇ 8 ਦੇਸ਼ਾਂ ਦਾ ਦੌਰਾ ਕੀਤਾ ਹੈ। ਜਿਸ 'ਚ ਉਨ੍ਹਾਂ ਨੇ ਭਾਰਤ, ਸਪੇਨ, ਯੂਏਆਈ, ਤੁਰਕੀ ਆਦਿ ਕਈ ਦੇਸ਼ਾਂ ਦਾ ਦੌਰਾ ਕੀਤਾ ਹੈ।
ਇਹ ਫ਼ਿਲਮ 25 ਜਨਵਰੀ ਨੂੰ ਕਈ ਭਾਸ਼ਾਵਾਂ 'ਚ ਵੀ ਰਿਲੀਜ਼ ਹੋਵੇਗੀ। ਇਹ ਫ਼ਿਲਮ ਹਿੰਦੀ ‘ਚ ਹੀ ਨਹੀ ਬਲਿਕ ਤਾਮਿਲ, ਤੇਲਗੂ ਅਤੇ ਹੋਰਨਾਂ ਭਾਸ਼ਾਵਾਂ 'ਚ ਵੀ ਦੇਖਣ ਅਤੇ ਸੁਨਣ ਨੂੰ ਵੀ ਮਿਲੇਗੀ। ਇਸ ਤੋਂ ਇਲਾਵਾ ਇਸ ਦਾ ਪੋਸਟਰ ਵੀ ਅੰਗਰੇਜ਼ੀ, ਹਿੰਦੀ, ਤਾਮਿਲ ਅਤੇ ਤੇਲਗੂ ਇਨ੍ਹਾਂ ਚਾਰ ਵੱਖ-ਵੱਖ ਭਾਸ਼ਾਵਾਂ 'ਚ ਰਿਲੀਜ਼ ਕੀਤਾ ਗਿਆ ਹੈ।