
ਫਰਜ਼ੀ ਪਛਾਣ ਪੱਤਰ ਦਿਖਾ ਕੇ ਫੈਨ ਹੋਣ ਦਾ ਕੀਤਾ ਦਾਅਵਾ
Salman Khan: - ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਪਿਛਲੇ ਸਾਲ ਲਾਰੇਂਸ ਗੈਂਗ ਵੱਲੋਂ ਕਈ ਵਾਰ ਜਾਨੋਂ ਮਾਰਨ ਦੀ ਧਮਕੀ ਮਿਲੀ, ਜਿਸ ਕਾਰਨ ਸੁਪਰਸਟਾਰ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਸੀ। ਹੁਣ ਖ਼ਬਰ ਇਹ ਆਈ ਹੈ ਕਿ ਦੋ ਸ਼ੱਕੀ ਲੋਕਾਂ ਨੇ ਸਲਮਾਨ ਖਾਨ ਦੇ ਪਨਵੇਲ ਫਾਰਮ ਹਾਊਸ 'ਚ ਜ਼ਬਰਦਸਤੀ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਕਿ ਦੋਵੇਂ ਮੁਲਜ਼ਮ ਫਾਰਮ ਹਾਊਸ ਵਿਚ ਦਾਖ਼ਲ ਹੁੰਦੇ, ਸੁਰੱਖਿਆ ਗਾਰਡ ਨੇ ਉਨ੍ਹਾਂ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਪੁਲਿਸ ਮੁਤਾਬਕ ਦੋਸ਼ੀਆਂ ਨੇ ਤਾਰਾਂ ਤੋੜ ਕੇ ਸਲਮਾਨ ਖਾਨ ਦੇ ਫਾਰਮ ਹਾਊਸ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਜਦੋਂ ਦੋਸ਼ੀ ਨੇ ਸਲਮਾਨ ਖਾਨ ਦੇ ਪਨਵੇਲ ਫਾਰਮ ਹਾਊਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਅਭਿਨੇਤਾ ਉਥੇ ਮੌਜੂਦ ਨਹੀਂ ਸੀ। ਫਿਲਹਾਲ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਦੀਆਂ ਗਤੀਵਿਧੀਆਂ ਸ਼ੱਕੀ ਹਨ, ਪਰ ਪੁਲਿਸ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਖ਼ੁਦ ਨੂੰ ਸਲਮਾਨ ਖਾਨ ਦਾ ਪ੍ਰਸ਼ੰਸਕ ਦੱਸਿਆ ਹੈ। ਪੁਲਿਸ ਨੂੰ ਦੋਵਾਂ ਮੁਲਜ਼ਮਾਂ ਕੋਲੋਂ ਜਾਅਲੀ ਪਛਾਣ ਪੱਤਰ ਵੀ ਮਿਲੇ ਹਨ, ਹਾਲਾਂਕਿ ਇਨ੍ਹਾਂ ਕੋਲੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
(For more news apart from Salman Khan, stay tuned to Rozana Spokesman)