
ਸੋਨੂੰ ਸੂਦ ਨੇ ਕੀਤਾ ਟਵੀਟ
ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਦੇਸ਼ ਭਰ ਵਿਚ ਕੋਵਿਡ ਟੀਕਾਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸ ਦੌਰਾਨ ਸਰਕਾਰ ਵੱਲੋਂ 45 ਸਾਲ ਤੋਂ ਜ਼ਿਆਦਾ ਉਮਰ ਦੇ ਸਾਰੇ ਲੋਕਾਂ ਨੂੰ ਵੈਕਸੀਨ ਦਿੱਤੀ ਜਾ ਰਹੀ ਹੈ। ਹਾਲਾਂਕਿ ਕਈ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਕੋਵਿਡ ਵੈਕਸੀਨ ਹਰ ਉਮਰ ਦੇ ਲੋਕਾਂ ਨੂੰ ਲਗਾਈ ਜਾਣੀ ਚਾਹੀਦੀ ਹੈ। ਇਸ ਸਬੰਧੀ ਸੋਨੂੰ ਸੂਦ ਨੇ ਸਰਕਾਰ ਨੂੰ ਵਿਸ਼ੇਸ਼ ਅਪੀਲ ਕੀਤੀ ਹੈ।
Covid vaccinations
ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਕੋਵਿਡ ਵੈਕਸੀਨ 25 ਸਾਲ ਤੋਂ ਜ਼ਿਆਦਾ ਉਮਰ ਦੇ ਸਾਰੇ ਲੋਕਾਂ ਨੂੰ ਲਗਾਈ ਜਾਣੀ ਚਾਹੀਦੀ ਹੈ। ਸੋਨੂੰ ਸੂਦ ਨੇ ਟਵੀਟ ਕੀਤਾ, ‘ਮੈਂ ਸਿਹਤ ਮੰਤਰਾਲੇ ਨੂੰ ਅਪੀਲ ਕਰਦਾ ਹਾਂ ਕਿ 25 ਸਾਲ ਤੋਂ ਉੱਪਰ ਸਾਰਿਆਂ ਨੂੰ ਵੈਕਸੀਨ ਲਗਾਈ ਜਾਵੇ। ਜਿਸ ਤਰ੍ਹਾਂ ਮਾਮਲੇ ਵਧ ਰਹੇ ਹਨ, ਬੱਚੇ ਵੀ ਕੋਰੋਨਾ ਦਾ ਸ਼ਿਕਾਰ ਹੋ ਰਹੇ ਹਨ। ਸਮਾਂ ਆ ਗਿਆ ਹੈ ਕਿ ਅਸੀਂ ਹੁਣ ਵੈਕਸੀਨ 25 ਸਾਲ ਤੋਂ ਉੱਪਰ ਵਾਲਿਆਂ ਲਈ ਵੀ ਖੋਲ੍ਹ ਦਈਏ। ਹੁਣ ਨੌਜਵਾਨਾਂ ਵਿਚ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ।
Sonu Sood
ਦੱਸ ਦਈਏ ਕਿ ਸੋਨੂੰ ਸੂਦ ਨੇ ਵੀ ਬੀਤੇ ਦਿਨ ਕੋਵਿਡ ਵੈਕਸੀਨ ਲਗਵਾਈ ਹੈ। ਅਦਾਕਾਰ ਨੇ ਸੋਸ਼ਲ ਮੀਡੀਆ ’ਤੇ ਅਪਣੀ ਫੋਟੋ ਸ਼ੇਅਰ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਸੀ। ਇਸ ਤੋਂ ਇਲਾਵਾ ਉਹਨਾਂ ਨੇ ਸੰਜੀਵਨੀ ਨਾਂਅ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ। ਇਸ ਜ਼ਰੀਏ ਲੋਕਾਂ ਨੂੰ ਕੋਵਿਡ ਟੀਕਾਕਰਨ ਲਈ ਜਾਗਰੂਕ ਕੀਤਾ ਜਾਵੇਗਾ।