ਸੋਨਮ ਕਪੂਰ ਤੇ ਆਨੰਦ ਅਹੂਜਾ ਦਾ ਸਿੱਖ ਮਰਿਆਦਾ ਅਨੁਸਾਰ ਹੋਇਆ ਆਨੰਦ ਕਾਰਜ
Published : May 8, 2018, 6:36 pm IST
Updated : May 8, 2018, 6:36 pm IST
SHARE ARTICLE
Sonam Kapoor And Anand
Sonam Kapoor And Anand

ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਅੱਜ ਵਿਆਹ ਦੇ ਬੰਧਨ ਵਿਚ ਬੱਝ ਗਈ ਹੈ। ਉਸ ਦਾ ਵਿਆਹ ਇਕ ਕਾਰੋਬਾਰੀ ਆਨੰਦ...

ਮੁੰਬਈ, 8 ਮਈ : ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਅੱਜ ਵਿਆਹ ਦੇ ਬੰਧਨ ਵਿਚ ਬੱਝ ਗਈ ਹੈ। ਉਸ ਦਾ ਵਿਆਹ ਇਕ ਕਾਰੋਬਾਰੀ ਆਨੰਦ ਅਹੂਜਾ ਨਾਲ ਹੋਇਆ ਹੈ। ਇਨ੍ਹਾਂ ਦੋਹਾਂ ਦਾ ਵਿਆਹ ਸਿੱਖ ਰੀਤੀ-ਰਿਵਾਜ਼ਾਂ ਨਾਲ ਹੋਇਆ। ਉਨ੍ਹਾਂ ਦਾ ਆਨੰਦ ਕਾਰਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਹੋਏ, ਜਿੱਥੇ ਸੋਨਮ ਅਤੇ ਆਨੰਦ ਦੀਆਂ ਲਾਵਾਂ ਹੋਈਆਂ।

Sonam Kapoor And AnandSonam Kapoor And Anand

ਦਸ ਦਈਏ ਕਿ ਇਨ੍ਹਾਂ ਦੋਹਾਂ ਦੇ ਆਨੰਦ ਕਾਰਜ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਅਤੇ ਆਨੰਦ ਅਹੂਜਾ ਦੇ ਵਿਆਹ ਸਮਾਗਮ ਵਿਚ ਬਹੁਤ ਸਾਰੀਆਂ ਫਿ਼ਲਮੀ ਹਸਤੀਆਂ ਪਹੁੰਚੀਆਂ ਹੋਈਆਂ ਸਨ। ਸੋਨਮ ਦਾ ਪੂਰਾ ਵਿਆਹ ਪੰਜਾਬੀ ਰੀਤੀ-ਰਿਵਾਜ਼ਾਂ ਨਾਲ ਹੋਇਆ ਹੈ। ਸੋਨਮ ਦੇ ਵਿਆਹ ਦੀਆਂ ਰਸਮਾਂ ਉਨ੍ਹਾਂ ਦੀ ਮਾਸੀ ਦੇ ਬੰਗਲੇ 'ਤੇ ਹੋਈਆਂ। 

Sonam Kapoor And AnandSonam Kapoor And Anand


ਜਿਸ ਤਰ੍ਹਾਂ ਬੀਤੇ ਦਿਨ ਵਿਆਹ ਦੇ ਸੰਗੀਤਕ ਪ੍ਰੋਗਰਾਮ ਵਿਚ ਬਾਲੀਵੁੱਡ ਸਿਤਾਰਿਆਂ ਦੀ ਭੀੜ ਸੀ, ਉਸੇ ਤਰ੍ਹਾਂ ਮੰਗਲਵਾਰ ਨੂੰ ਵਿਆਹ ਵਾਲੇ ਦਿਨ ਵੀ ਵੱਡੀ ਗਿਣਤੀ ਵਿਚ ਬਾਲੀਵੁੱਡ ਸਿਤਾਰਿਆਂ ਨੇ ਸ਼ਿਰਕਤ ਕੀਤੀ। ਵਿਆਹ ਦੌਰਾਨ ਸੋਨਮ ਨੂੰ ਉਨ੍ਹਾਂ ਦੇ ਭਰਾਵਾਂ ਨੇ ਰਵਾਇਤੀ ਤਰੀਕੇ ਨਾਲ ਲਾਲ ਚੁੰਨੀ ਦੀ ਛਾਇਆ ਕਰ ਕੇ ਵਿਆਹ ਵਾਲੇ ਸਥਾਨ 'ਤੇ ਪਹੁੰਚਾਇਆ। ਵਿਆਹ ਤੋਂ ਬਾਅਦ ਸੋਨਮ ਅਤੇ ਆਨੰਦ ਅਹੂਜਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਛਾਈਆਂ ਹੋਈਆਂ ਹਨ।

Sonam Kapoor And AnandSonam Kapoor And Anand

ਇਨ੍ਹਾਂ ਤਸਵੀਰਾਂ ਵਿਚ ਸੋਨਮ-ਅਨੰਦ ਦੀ ਜੋੜੀ ਬੇਹੱਦ ਖ਼ੂਬਸੂਰਤ ਦਿਖਾਈ ਦੇ ਰਹੀ ਹੈ। ਤਸਵੀਰਾਂ ਵਿਚ ਦੋਹੇ ਮੁਸਕਰਾਉਂਦੇ ਹੋਏ ਦਿਖਾਈ ਦੇ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement