ਵਿਰੋਧ ਤੋਂ ਬਾਅਦ Gadar 2 ਦੇ ਨਿਰਦੇਸ਼ਕ ਨੇ ਮੰਗੀ ਮੁਆਫ਼ੀ, ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਫ਼ਿਲਮਾਇਆ ਸੀ ਰੋਮਾਂਟਿਕ ਦ੍ਰਿਸ਼ 
Published : Jun 8, 2023, 3:45 pm IST
Updated : Jun 8, 2023, 3:45 pm IST
SHARE ARTICLE
The director of Gadar 2 apologized after the protest
The director of Gadar 2 apologized after the protest

ਅਨਿਲ ਸ਼ਰਮਾ ਨੇ ਟਵੀਟ ਕਰ ਕੇ ਮੰਗੀ ਮੁਆਫ਼ੀ

ਨਵੀਂ ਦਿੱਲੀ - ਸੰਨੀ ਦਿਓਲ ਦੀ ਬਲਾਕਬਸਟਰ ਫ਼ਿਲਮ ਗਦਰ ਦਾ ਸੀਕਵਲ ਜਲਦ ਹੀ ਸਿਨੇਮਾਘਰਾਂ ਵਿਚ ਆਉਣ ਲਈ ਤਿਆਰ ਹੈ। ਫ਼ਿਲਮ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਇਸ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਹਾਲ ਹੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਫ਼ਿਲਮ ਦੇ ਇੱਕ ਸੀਨ ’ਤੇ ਇਤਰਾਜ਼ ਜਤਾਇਆ ਸੀ। ਸ਼੍ਰੋਮਣੀ ਕਮੇਟੀ ਨੇ ਫ਼ਿਲਮ ਦੇ ਅਦਾਕਾਰ ਤੇ ਨਿਰਦੇਸ਼ਕ ਖ਼ਿਲਾਫ਼ ਕਾਰਵਾਈ ਦੀ ਵੀ ਮੰਗ ਕੀਤੀ ਹੈ। ਹੁਣ ਨਿਰਦੇਸ਼ਕ ਅਨਿਲ ਸ਼ਰਮਾ ਨੇ ਇਸ ਸਬੰਧੀ ਆਪਣਾ ਸਪੱਸ਼ਟੀਕਰਨ ਪੇਸ਼ ਕੀਤਾ ਹੈ। 

ਅਨਿਲ ਸ਼ਰਮਾ ਨੇ ਟਵਿਟਰ 'ਤੇ ਇਕ ਬਿਆਨ ਪੋਸਟ ਕੀਤਾ ਹੈ, ਜਿਸ 'ਚ ਉਨ੍ਹਾਂ ਨੇ ਕਿਹਾ ਕਿ ਉਹ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਉਣਾ ਚਾਹੁੰਦੇ। ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ- ਚੰਡੀਗੜ੍ਹ ਗੁਰਦੁਆਰਾ ਸਾਹਿਬ 'ਚ ਗਦਰ 2 ਦੀ ਸ਼ੂਟਿੰਗ ਨੂੰ ਲੈ ਕੇ ਕੁਝ ਦੋਸਤਾਂ ਨੂੰ ਗਲਤਫ਼ਹਿਮੀ ਸੀ.. ਉਸ ਬਾਰੇ ਮੇਰਾ ਸਪੱਸ਼ਟੀਕਰਨ ਇਹ ਹੈ ਕਿ.. ''ਸਭ ਧਰਮ ਸੰਭਵ, ਸਭ ਧਰਮ ਸਦਭਾਵ'' ਇਹ ਉਹ ਸਬਕ ਹੈ ਜੋ ਮੈਂ ਸਿੱਖਿਆ ਹੈ। ਸਾਡੀ ਗਦਰ 2 ਦਾ  ਇਕਾਈ ਮੰਤਰ। 

ਪੋਸਟ 'ਚ ਉਨ੍ਹਾਂ ਲਿਖਿਆ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਸੀਨ ਗੁਰਦੁਆਰੇ ਦੇ ਬਾਹਰੀ ਹਿੱਸੇ 'ਚ ਸ਼ੂਟ ਕੀਤਾ ਗਿਆ ਹੈ। ਮੈਂ ਅਤੇ ਮੇਰੀ ਪੂਰੀ ਯੂਨਿਟ ਸਾਰਿਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹਾਂ। ਸਾਡਾ ਕਿਸੇ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਹੈ, ਪਰ ਜੇਕਰ ਅਜਿਹਾ ਹੋਇਆ ਹੈ, ਤਾਂ ਮੈਂ ਉਨ੍ਹਾਂ ਲੋਕਾਂ ਤੋਂ ਮੁਆਫੀ ਮੰਗਦਾ ਹਾਂ ਜਿਨ੍ਹਾਂ ਨੂੰ ਠੇਸ ਪਹੁੰਚੀ ਹੈ। 

ਦਰਅਸਲ, SGPC ਨੂੰ ਗਦਰ-2 ਦੇ ਇੱਕ ਸੀਨ 'ਤੇ ਇਤਰਾਜ਼ ਹੈ, ਜਿਸ ਦੀ ਸ਼ੂਟਿੰਗ ਗੁਰਦੁਆਰਾ ਸਾਹਿਬ 'ਚ ਹੋਈ ਸੀ। ਇਸ ਸੀਨ ਵਿਚ ਸੰਨੀ ਦਿਓਲ ਅਤੇ ਅਦਾਕਾਰਾ ਅਮੀਸ਼ਾ ਪਟੇਲ ਇੱਕ ਦੂਜੇ ਨੂੰ ਗਲੇ ਲਗਾਉਂਦੇ ਨਜ਼ਰ ਆ ਰਹੇ ਹਨ। ਇਹ ਕਲਿੱਪ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਜਿਸ 'ਚ ਪਿੱਛੇ ਖੜ੍ਹੇ ਲੋਕ ਵੀ ਉਸ ਨੂੰ ਚੀਅਰ ਕਰਦੇ ਨਜ਼ਰ ਆ ਰਹੇ ਹਨ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਇਸ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ- ਸੰਨੀ ਦਿਓਲ ਗੁਰਦੁਆਰੇ ਦੀ ਹਦੂਦ 'ਚ ਅਜਿਹਾ ਸੀਨ ਫਿਲਮਾ ਰਿਹਾ ਹੈ। ਦੋਵੇਂ ਅਜਿਹੇ ਪੋਜ਼ ਦੇ ਰਹੇ ਹਨ ਜੋ ਕਿਸੇ ਵੀ ਹਾਲਤ ਵਿਚ ਗੁਰਦੁਆਰਾ ਸਾਹਿਬ ਵਿਚ ਨਹੀਂ ਹੋਣੇ ਚਾਹੀਦੇ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement