ਲੀਨਾ ਮਨੀਮੇਕਲਾਈ ਦੀਆਂ ਮੁਸ਼ਕਲਾਂ ਵਧੀਆਂ, ਲੁੱਕਆਊਟ ਨੋਟਿਸ ਲਈ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖੇਗੀ ਮੱਧ ਪ੍ਰਦੇਸ਼ ਸਰਕਾਰ
Published : Jul 8, 2022, 11:49 am IST
Updated : Jul 8, 2022, 11:49 am IST
SHARE ARTICLE
MP Police issue lookout circular against Leena Manimekalai
MP Police issue lookout circular against Leena Manimekalai

ਗ੍ਰਹਿ ਮੰਤਰੀ ਨੇ ਕਿਹਾ ਕਿ ਸ਼ਿਵਰਾਜ ਸਿੰਘ ਚੌਹਾਨ ਸਰਕਾਰ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਵਾਰ-ਵਾਰ ਠੇਸ ਪਹੁੰਚਾਉਣ ਵਾਲੇ ਫਿਲਮ ਨਿਰਮਾਤਾ 'ਤੇ ਕੇਂਦਰ ਨੂੰ ਪੱਤਰ ਲਿਖੇਗੀ

 

ਭੋਪਾਲ: ਫਿਲਮ ਨਿਰਮਾਤਾ ਲੀਨਾ ਮਨੀਮੇਕਲਈ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਭਗਵਾਨ ਸ਼ਿਵ ਅਤੇ ਮਾਂ ਪਾਰਵਤੀ ਦੀ ਤਸਵੀਰ ਪੋਸਟ ਕਰਨ ਤੋਂ ਬਾਅਦ ਭੋਪਾਲ ਪੁਲਿਸ ਨੇ ਫਿਲਮ ਨਿਰਮਾਤਾ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ 'ਚ ਦੋਵਾਂ ਨੂੰ ਬੀੜੀ ਪੀਂਦੇ ਦਿਖਾਇਆ ਗਿਆ ਹੈ। ਇਸ ਤੋਂ ਬਾਅਦ ਮੱਧ ਪ੍ਰਦੇਸ਼ ਸਰਕਾਰ ਨੇ ਹੋਰ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਇਸ ਤੋਂ ਬਾਅਦ ਮੱਧ ਪ੍ਰਦੇਸ਼ ਸਰਕਾਰ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਲੁੱਕ ਆਊਟ ਨੋਟਿਸ ਜਾਰੀ ਕਰੇਗੀ।

MP Police issue lookout circular against Leena ManimekalaiMP Police issue lookout circular against Leena Manimekalai

ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਕਿਹਾ ਕਿ ਸ਼ਿਵਰਾਜ ਸਿੰਘ ਚੌਹਾਨ ਸਰਕਾਰ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਵਾਰ-ਵਾਰ ਠੇਸ ਪਹੁੰਚਾਉਣ ਵਾਲੇ ਫਿਲਮ ਨਿਰਮਾਤਾ 'ਤੇ ਕੇਂਦਰ ਨੂੰ ਪੱਤਰ ਲਿਖੇਗੀ। ਉਹਨਾਂ ਇਹ ਵੀ ਕਿਹਾ ਕਿ ਮੈਂ ਸੋਸ਼ਲ ਮੀਡੀਆ ਐਪ ਨੂੰ ਚੇਤਾਵਨੀ ਦੇਣ ਲਈ ਟਵਿਟਰ ਨੂੰ ਵੀ ਲਿਖਾਂਗਾ ਕਿ ਇਹ ਧਰਮ ਦੇ ਖਿਲਾਫ਼ ਨਫਰਤ ਫੈਲਾਉਣ ਵਾਲੇ ਲੋਕਾਂ ਦੇ ਹੱਥਾਂ 'ਚ ਹਥਿਆਰ ਬਣ ਰਿਹਾ ਹੈ। ਇਹ ਅਤਿ ਨਿੰਦਣਯੋਗ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਮੈਨੂੰ ਸਮਝ ਨਹੀਂ ਆਉਂਦੀ ਕਿ ਫ਼ਿਲਮ ਨਿਰਮਾਤਾ ਸਾਡੇ ਧਰਮ 'ਤੇ ਹਮਲਾ ਕਿਉਂ ਕਰਦੇ ਹਨ। ਉਹਨਾਂ ਨੂੰ ਕੁਝ ਹਿੰਮਤ ਦਿਖਾਉਣੀ ਚਾਹੀਦੀ ਹੈ ਅਤੇ ਦੂਜੇ ਧਰਮਾਂ ਨਾਲ ਵੀ ਅਜਿਹਾ ਹੀ ਕਰਨਾ ਚਾਹੀਦਾ ਹੈ। ਉਹ ਸੋਚਦੇ ਹਨ ਕਿ ਹਿੰਦੂ ਆਸਾਨ ਨਿਸ਼ਾਨਾ ਹਨ, ਇਹ ਸਹੀ ਨਹੀਂ ਹੈ।

MP Police issue lookout circular against Leena ManimekalaiMP Police issue lookout circular against Leena Manimekalai

ਗ੍ਰਹਿ ਮੰਤਰੀ ਨੇ ਕਿਹਾ ਕਿ ਅਸੀਂ ਲੁੱਕਆਊਟ ਸਰਕੂਲਰ ਜਾਰੀ ਕਰਨ ਲਈ ਕੇਂਦਰ ਸਰਕਾਰ ਨੂੰ ਲਿਖਣ ਦਾ ਫੈਸਲਾ ਕੀਤਾ ਹੈ। ਸਿਰਫ਼ ਹਿੰਦੂ ਦੇਵੀ-ਦੇਵਤੇ ਹੀ ਉਸ ਦੇ ਨਿਸ਼ਾਨੇ ਹਨ। ਨਰੋਤਮ ਮਿਸ਼ਰਾ ਨੇ ਕਿਹਾ ਕਿ ਮਨੀਮੇਕਲਈ 'ਤੇ ਸਸਤੇ ਪ੍ਰਚਾਰ ਲਈ ਜਾਣਬੁੱਝ ਕੇ ਹਿੰਦੂ ਦੇਵਤਿਆਂ 'ਤੇ ਹਮਲਾ ਕਰਨ ਦਾ ਦੋਸ਼ ਹੈ। ਅਜਿਹੀਆਂ ਗਤੀਵਿਧੀਆਂ ਦਾ ਮੇਰਾ ਵਿਰੋਧ ਇਸ ਲਈ ਹੈ ਕਿਉਂਕਿ ਹਿੰਦੂ ਧਰਮ ਨੂੰ ਵਾਰ-ਵਾਰ ਨਿਸ਼ਾਨਾ ਬਣਾਇਆ ਜਾਂਦਾ ਹੈ। ਇਸ ਤਰ੍ਹਾਂ ਕਿਸੇ ਹੋਰ ਧਰਮ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ ਹੈ। ਜਦੋਂ ਅਸੀਂ ਐਮਐਚਏ ਨੂੰ ਐਲਓਸੀ ਲਈ ਲਿਖਾਂਗੇ, ਮੈਂ ਟਵਿੱਟਰ ਨੂੰ ਵੀ ਲਿਖਾਂਗਾ ਜੋ ਇਸ ਦੇਸ਼ ਦੀ ਬਹੁਗਿਣਤੀ ਆਬਾਦੀ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਇਕ ਸਾਧਨ ਵਜੋਂ ਵਰਤਿਆ ਜਾ ਰਿਹਾ ਹੈ।

MP Police issue lookout circular against Leena ManimekalaiMP Police issue lookout circular against Leena Manimekalai

ਇਸ ਦੇ ਨਾਲ ਹੀ ਸੀਐਮ ਸ਼ਿਵਰਾਜ ਸਿੰਘ ਚੌਹਾਨ ਦੇ ਨਿਰਦੇਸ਼ਾਂ 'ਤੇ ਭੋਪਾਲ ਕ੍ਰਾਈਮ ਬ੍ਰਾਂਚ ਨੇ ਦੇਵੀ ਕਾਲੀ 'ਤੇ ਟਿੱਪਣੀ ਕਰਨ ਨੂੰ ਲੈ ਕੇ ਬੁੱਧਵਾਰ ਨੂੰ ਟੀਐਮਸੀ ਸੰਸਦ ਮਹੂਆ ਮੋਇਤਰਾ ਦੇ ਖਿਲਾਫ ਐਫਆਈਆਰ ਦਰਜ ਕੀਤੀ ਸੀ। ਉਸੇ ਦਿਨ ਭੋਪਾਲ ਕ੍ਰਾਈਮ ਬ੍ਰਾਂਚ ਅਤੇ ਰਤਲਾਮ ਪੁਲਿਸ ਨੇ ਮਨੀਮੇਕਲਈ ਖਿਲਾਫ ਐੱਫਆਈਆਰ ਦਰਜ ਕੀਤੀ ਹੈ। ਇਸ ਦੇ ਨਾਲ ਹੀ ਹਜ਼ੂਰ ਵਿਧਾਨ ਸਭਾ ਤੋਂ ਭਾਜਪਾ ਵਿਧਾਇਕ ਰਾਮੇਸ਼ਵਰ ਸ਼ਰਮਾ ਨੇ ਮੋਇਤਰਾ ਦੀ ਟਿੱਪਣੀ ਖਿਲਾਫ ਵੀਰਵਾਰ ਨੂੰ ਭੋਪਾਲ ਦੇ ਇਕ ਕਾਲੀ ਮੰਦਰ ਦੇ ਸਾਹਮਣੇ ਪ੍ਰਦਰਸ਼ਨ ਕੀਤਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement