Vikas Sethi Death News: 48 ਸਾਲ ਦੀ ਉਮਰ 'ਚ ਲਏ ਆਖਰੀ ਸਾਹ
Vikas Sethi Death News: ਟੀਵੀ ਦੀ ਦੁਨੀਆ ਤੋਂ ਇੱਕ ਵੱਡੀ ਅਤੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। 'ਕਿਉਂਕੀ ਸਾਸ ਭੀ ਕਭੀ ਬਹੂ ਥੀ' ਸਮੇਤ ਕਈ ਸੀਰੀਅਲਾਂ 'ਚ ਕੰਮ ਕਰਨ ਵਾਲੇ ਅਦਾਕਾਰ ਵਿਕਾਸ ਸੇਠੀ ਦਾ 48 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਉਸ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।
ਉਹ ਆਪਣੇ ਪਿੱਛੇ ਪਤਨੀ ਅਤੇ ਛੋਟੇ ਜੁੜਵਾ ਬੱਚੇ ਛੱਡ ਗਏ। ਉਨ੍ਹਾਂ ਦੇ ਦਿਹਾਂਤ ਕਾਰਨ ਪਰਿਵਾਰ ਤੋਂ ਲੈ ਕੇ ਟੀਵੀ ਜਗਤ ਤੱਕ ਸੋਗ ਹੈ। ਵਿਕਾਸ ਸੇਠੀ ਸਾਲ 2000 ਦੌਰਾਨ ਹਰ ਘਰ ਵਿੱਚ ਮਸ਼ਹੂਰ ਸਨ। ਉਸ ਨੇ 'ਕਿਉੰਕੀ ਸਾਸ ਭੀ ਕਭੀ ਬਹੂ ਥੀ', 'ਕਹੀਂ ਤੋ ਹੋਗਾ', 'ਕਸੌਟੀ ਜ਼ਿੰਦਗੀ ਕੀ' ਸਮੇਤ ਕਈ ਸੀਰੀਅਲਾਂ 'ਚ ਕੰਮ ਕੀਤਾ ਸੀ। ਇਕ ਰਿਪੋਰਟ ਮੁਤਾਬਕ ਵਿਕਾਸ ਦੀ ਮੌਤ ਨੀਂਦ 'ਚ ਦਿਲ ਦਾ ਦੌਰਾ ਪੈਣ ਕਾਰਨ ਹੋਈ।
ਪਰਿਵਾਰ ਵੱਲੋਂ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਵਿਕਾਸ ਸੇਠੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਸਨ। ਉਹ ਅਕਸਰ ਆਪਣੀ ਪਤਨੀ ਜਾਹਨਵੀ ਸੇਠੀ ਅਤੇ ਜੁੜਵਾਂ ਬੱਚਿਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਉਨ੍ਹਾਂ ਦੀ ਆਖਰੀ ਪੋਸਟ 12 ਮਈ ਨੂੰ ਸੀ, ਜਿਸ 'ਚ ਉਹ ਆਪਣੀ ਮਾਂ ਨਾਲ ਨਜ਼ਰ ਆ ਰਹੇ ਹਨ।