
ਕਿਤੇ ਨਾ ਕਿਤੇ ਉਹ ਭਾਂਵੇ ਇੰਟਰਨੈਸ਼ਨਲ ਸਿੰਗਰ ਕਿਉਂ ਨਾ ਹੋਵੇ ਸਿੱਧੂ ਮੂਸੇਵਾਲਾ ਦੇ ਗੀਤਾਂ ਤੇ ਉਸ ਦੀ ਗੱਲ ਜ਼ਰੂਰ ਕਰਦਾ ਹੈ।
ਮਾਨਸਾ - 29 ਮਈ ਨੂੰ ਮਸ਼ਹੂਰ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰ ਕੇ ਨੇੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੂਰੀ ਦੁਨੀਆਂ ਵਿਚ ਸੋਗ ਦੀ ਲਹਿਰ ਛਾਅ ਗਈ ਸੀ ਕਿਉਂਕਿ ਸਿੱਧੂ ਦੇ ਗੀਤਾਂ ਨੇ ਪੂਰੀ ਦੁਨੀਆਂ ਦਾ ਦਿਲ ਜਿੱਤਿਆ ਹੋਇਆ ਸੀ।
ਅੱਜ ਸਿੱਧੂ ਮੂਸੇਵਾਲਾ ਨੂੰ ਲੈ ਕੇ ਬਾਲੀਵੁੱਡ ਅਦਾਕਾਰ ਸੁਨੀਲ ਸ਼ੈਟੀ ਨੇ ਇਬ ਬਿਆਨ ਦਿੱਤਾ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਅੱਜ ਵੀ ਕੌਮਾਂਤਰੀ ਪੱਧਰ 'ਤੇ ਮਿਊਜ਼ਿਕ ਇੰਡਸਟਰੀ ਦੇ ਲੋਕ ਉਹਨਾਂ ਦੀ ਗੱਲ ਕਰਦੇ ਹਨ।
ਸਿੱਧੂ ਮੂਸੇਵਾਲਾ ਦੇ ਕਤਲ 'ਤੇ ਬਾਲੀਵੁੱਡ ਅਦਾਕਾਰ ਸੁਨੀਲ ਸ਼ੈਟੀ ਨੇ ਵੀ ਚਿੰਤਾ ਜਤਾਈ ਹੈ। ਉਨ੍ਹਾਂ ਨੇ ਪ੍ਰੈੱਸ ਵੱਲੋਂ ਪੁੱਛੇ ਗਏ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਇੱਕ ਵੱਡੀ ਘਟਨਾ ਹੈ। ਇਹ ਘਾਟਾ ਸਿਰਫ਼ ਮਿਊਜਿਕ ਇੰਡਸਟਰੀ ਨੂੰ ਹੀ ਨਹੀਂ ਬਲਕਿ ਆਰਟਿਸਟ ਜਗਤ ਨੂੰ ਵੀ ਪਿਆ ਹੈ ਜੋ ਕਿ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਰਿਵਾਇਵਲ ਕਦੇ ਵੀ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਨਾਲ ਮੇਰੀ ਹਮਦਰਦੀ ਹੈ। ਉਨ੍ਹਾਂ ਕਿਹਾ ਕਿ ਹਾਲੇ ਵੀ ਮਿਊਜਿਕ ਇੰਡਸਟਰੀ ‘ਚ ਉਨ੍ਹਾਂ ਦੀਆਂ ਹੀ ਗੱਲ਼ਾਂ ਹੁੰਦੀਆਂ ਹਨ, ਕਿਤੇ ਨਾ ਕਿਤੇ ਉਹ ਭਾਂਵੇ ਇੰਟਰਨੈਸ਼ਨਲ ਸਿੰਗਰ ਕਿਉਂ ਨਾ ਹੋਵੇ ਸਿੱਧੂ ਮੂਸੇਵਾਲਾ ਦੇ ਗੀਤਾਂ ਤੇ ਉਸ ਦੀ ਗੱਲ ਜ਼ਰੂਰ ਕਰਦਾ ਹੈ।
Author- Amanjot Singh