
ਰਾਜੀਵ ਕਪੂਰ ਦੇ ਦਿਹਾਂਤ ਦੀ ਖ਼ਬਰ ਪੂਰੀ ਤਰ੍ਹਾਂ ਦਿਲ ਨੂੰ ਤੋੜ ਕੇ ਰੱਖ ਦੇਣ ਵਾਲੀ ਹੈ।
ਮੁੰਬਈ- ਕਪੂਰ ਪਰਿਵਾਰ ਤੋਂ ਇਕ ਦੁਖਦਾਈ ਖ਼ਬਰ ਹੈ। ਅਦਾਕਾਰ ਰਿਸ਼ੀ ਕਪੂਰ ਦੇ ਛੋਟੇ ਭਰਾ ਰਾਜੀਵ ਕਪੂਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 58 ਸਾਲ ਸੀ। ਰਿਪੋਰਟਾਂ ਮੁਤਾਬਕ ਹਾਰਟ ਅਟੈਕ ਨਾਲ ਉਨ੍ਹਾਂ ਦੀ ਮੌਤ ਹੋਈ ਹੈ। ਹਾਰਟ ਅਟੈਕ ਤੋਂ ਬਾਅਦ ਜਲਦਬਾਜ਼ੀ 'ਚ ਰਣਬੀਰ ਕਪੂਰ ਉਨ੍ਹਾਂ ਨੂੰ ਚੈਂਬਰ ਸਥਿਕ ਇਕ ਹਸਪਤਾਲ ਲੈ ਗਏ ਪਰ ਉੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
Rajiv Kapoor
ਰਾਜੀਵ ਕਪੂਰ ਦੇ ਦਿਹਾਂਤ ਦੀ ਜਾਣਕਾਰੀ ਨੀਤੂ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਦਿੱਤੀ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਬਾਲੀਵੁੱਡ 'ਚ ਸੋਗ ਦੀ ਲਹਿਰ ਦੌੜ ਗਈ ਅਤੇ ਬਾਲੀਵੁੱਡ ਦੇ ਕਈ ਦਿੱਗਜ ਹਸਤੀਆਂ ਨੇ ਉਨ੍ਹਾਂ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
neetu kapoor
ਅਦਾਕਾਰ ਸੰਜੇ ਦੱਤ ਦਾ ਟਵੀਟ
ਅਦਾਕਾਰ ਸੰਜੇ ਦੱਤ ਨੇ ਇਸ ਸਬੰਧੀ ਟਵੀਟ ਕੀਤਾ ਅਤੇ ਲਿਖਿਆ, ''ਰਾਜੀਵ ਕਪੂਰ ਦੇ ਦਿਹਾਂਤ ਦੀ ਖ਼ਬਰ ਪੂਰੀ ਤਰ੍ਹਾਂ ਦਿਲ ਨੂੰ ਤੋੜ ਕੇ ਰੱਖ ਦੇਣ ਵਾਲੀ ਹੈ। ਉਹ ਜਲਦੀ ਹੀ ਸਾਨੂੰ ਛੱਡ ਕੇ ਚਲੇ ਗਏ। ਇਸ ਮੁਸ਼ਕਲ ਦੀ ਘੜੀ 'ਚ ਕਪੂਰ ਪਰਿਵਾਰ ਦੇ ਨਾਲ ਮੇਰੀ ਹਮਦਰਦੀ। ਓਮ ਸ਼ਾਂਤੀ।''
sanjay dutt
ਜ਼ਿਕਰਯੋਗ ਹੈ ਕਿ ਰਾਜੀਵ ਕਪੂਰ ਐਕਟਰ, ਪ੍ਰੋਡਿਊਸਰ ਤੇ ਡਾਇਰੈਕਟਰ ਸਨ। ਉਨ੍ਹਾਂ 1983 ਚ ਫ਼ਿਲਮ ਏਕ ਜਾਨ ਹੈ ਹਮ ਨਾਲ ਡੈਬਿਊ ਕੀਤਾ ਸੀ। ਰਾਮ ਤੇਰੀ ਗੰਗਾ ਮੈਲੀ ਫ਼ਿਲਮ 'ਚ ਉਹ ਮੁੱਖ ਭੂਮਿਕਾ 'ਚ ਨਜ਼ਰ ਆਏ।