ਨਹੀਂ ਰਹੇ ਰਿਸ਼ੀ ਕਪੂਰ ਦੇ ਭਰਾ ਰਾਜੀਵ ਕਪੂਰ, ਦਿਲ ਦੇ ਦੌਰੇ ਕਾਰਨ ਹੋਈ ਮੌਤ
Published : Feb 9, 2021, 2:07 pm IST
Updated : Feb 9, 2021, 3:04 pm IST
SHARE ARTICLE
Rajiv Kapoor
Rajiv Kapoor

ਹਾਰਟ ਅਟੈਕ ਨਾਲ ਉਨ੍ਹਾਂ ਦੀ ਮੌਤ ਹੋਈ ਹੈ

ਮੁੰਬਈ : ਕਪੂਰ ਪਰਿਵਾਰ ਤੋਂ ਇਕ ਦੁਖਦਾਈ ਖ਼ਬਰ ਹੈ। ਅਦਾਕਾਰ ਰਿਸ਼ੀ ਕਪੂਰ ਦੇ ਛੋਟੇ ਭਰਾ ਰਾਜੀਵ ਕਪੂਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 58 ਸਾਲ ਸੀ। ਰਿਪੋਰਟਾਂ ਮੁਤਾਬਕ ਹਾਰਟ ਅਟੈਕ ਨਾਲ ਉਨ੍ਹਾਂ ਦੀ ਮੌਤ ਹੋਈ ਹੈ।

kapoorkapoor

ਹਾਰਟ ਅਟੈਕ ਤੋਂ ਬਾਅਦ ਜਲਦਬਾਜ਼ੀ 'ਚ ਰਣਬੀਰ ਕਪੂਰ ਉਨ੍ਹਾਂ ਨੂੰ ਚੈਂਬਰ ਸਥਿਕ ਇਕ ਹਸਪਤਾਲ ਲੈ ਗਏ ਪਰ ਉੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।  ਰਣਧੀਰ ਕਪੂਰ ਨੇ ਇਸ ਦੁਖਦਾਈ ਖ਼ਬਰ ਦੀ ਪੁਸ਼ਟੀ ਕਰਦਿਆਂ ਕਿਹਾ, ‘ਮੈਂ ਆਪਣੇ ਸਭ ਤੋਂ ਛੋਟੇ ਭਰਾ ਰਾਜੀਵ ਨੂੰ ਗੁਆ ਦਿੱਤਾ ਹੈ। ਉਹ ਹੁਣ ਇਸ ਦੁਨੀਆਂ ਵਿਚ ਨਹੀਂ ਹੈ।  ਡਾਕਟਰਾਂ ਨੇ ਉਸ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਉਸਨੂੰ ਬਚਾ ਨਾ ਸਕਿਆ। ਮੈਂ ਅਜੇ ਵੀ ਹਸਪਤਾਲ ਵਿਚ ਹਾਂ ਅਤੇ ਉਸ ਦੀ ਮ੍ਰਿਤਕ ਦੇਹ ਨੂੰ ਮਿਲਣ ਦੀ ਉਡੀਕ ਕਰ ਰਿਹਾ ਹਾਂ। ਨੀਤੂ ਕਪੂਰ ਨੇ ਵੀ ਰਾਜੀਵ ਕਪੂਰ ਦੀ ਫੋਟੋ ਇੰਸਟਾਗ੍ਰਾਮ 'ਤੇ ਸਾਂਝੇ ਕਰਦਿਆਂ ਉਸ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ।

neetuneetu

ਜ਼ਿਕਰਯੋਗ ਹੈ ਕਿ ਰਾਜੀਵ ਕਪੂਰ ਐਕਟਰ, ਪ੍ਰੋਡਿਊਸਰ ਤੇ ਡਾਇਰੈਕਟਰ ਸਨ। ਉਨ੍ਹਾਂ 1983 ਚ ਫ਼ਿਲਮ ਏਕ ਜਾਨ ਹੈ ਹਮ ਨਾਲ ਡੈਬਿਊ ਕੀਤਾ ਸੀ। ਰਾਮ ਤੇਰੀ ਗੰਗਾ ਮੈਲੀ ਫ਼ਿਲਮ 'ਚ ਉਹ ਮੁੱਖ ਭੂਮਿਕਾ 'ਚ ਨਜ਼ਰ ਆਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM

ਕੰਧ ਟੱਪ ਕੇ ਲੱਗਿਆ ਸੀ ਭੱਜਣ,ਖੜ੍ਹ ਖੜ੍ਹ ਦੇਖ ਰਿਹਾ ਸਾਰਾ ਪਿੰਡ,ਹੋ ਗਿਆ ਹੰਗਾਮਾ

20 Feb 2026 1:31 PM

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM
Advertisement