
ਹੁਮਾ ਕੁਰੈਸ਼ੀ ਨੇ ਇਸ ਤਰ੍ਹਾਂ ਸੁਪਰੀਮ ਕੋਰਟ ਦੇ ਫ਼ੈਸਲੇ ਤੇ ਟਵੀਟ ਕੀਤਾ ਹੈ ਅਤੇ ਲੋਕਾਂ ਨੂੰ ਫ਼ੈਸਲੇ ਦਾ ਆਦਰ ਕਰਨ ਦੀ ਅਪੀਲ ਕੀਤੀ ਹੈ।
ਨਵੀਂ ਦਿੱਲੀ: ਆਯੋਧਿਆ ਵਿਵਾਦ ਮਾਮਲੇ ਵਿਚ ਸੁਪਰੀਮ ਕੋਰਟ ਨੇ ਸ਼ਨੀਵਾਰ ਨੂੰ ਇਤਿਹਾਸਿਕ ਫੈਸਲਾ ਸੁਣਾਇ ਹੈ। ਫੈਸਲਾ ਵਿਵਾਦਿਤ ਜ਼ਮੀਨ ਤੇ ਰਾਮਲਲਾ ਦੇ ਹਕ ਵਿਚ ਸੁਣਾਇਆ ਗਿਆ। ਫੈਸਲੇ ਵਿਚ ਕਿਹਾ ਗਿਆ ਕਿ ਰਾਮ ਮੰਦਿਰ ਵਿਵਾਦਿਤ ਸਥਾਨ ਤੇ ਬਣੇਗਾ ਅਤੇ ਮਸਜਿਦ ਦੇ ਨਿਰਮਾਣ ਲਈ ਆਯੋਧਿਆ ਵਿਚ ਪੰਜ ਏਕੜ ਜ਼ਮੀਨ ਅਲੱਗ ਤੋਂ ਦਿੱਤੀ ਜਾਵੇਗੀ। ਅਦਾਲਤ ਨੇ ਕਿਹਾ ਕਿ 2.77 ਏਕੜ ਜ਼ਮੀਨ ਕੇਂਦਰ ਸਰਕਾਰ ਦੇ ਅਧੀਨ ਹੋਵੇਗੀ।
Huma Qureshiਹੁਣ ਸੁਪਰੀਮ ਕੋਰਟ ਦੇ ਫੈਸਲੇ ਤੇ ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ ਨੇ ਇਕ ਟਵੀਟ ਕੀਤਾ ਹੈ ਜੋ ਕਿ ਜਮ ਕੇ ਵਾਇਰਲ ਹੋ ਰਿਹਾ ਹੈ। ਹੁਮਾ ਕੁਰੈਸ਼ੀ ਦੇ ਟਵੀਟ ਤੇ ਬਹੁਤ ਪ੍ਰਤਿਕਿਰਿਆਵਾਂ ਵੀ ਆ ਰਹੀਆਂ ਹਨ। ਆਯੋਧਿਆ ਵਿਵਾਦ ਮਾਮਲੇ ਵਿਚ ਸੁਪਰੀਮ ਕੋਰਟ ਦੇ ਫੈਸਲੇ ਤੇ ਹੁਮਾ ਕੁਰੈਸ਼ੀ ਨੇ ਲਿਖਿਆ: ਮੇਰੇ ਪਿਆਰੇ ਭਾਰਤਵਾਸੀਓ, ਅੱਜ ਆਯੋਧਿਆ ਵਿਵਾਦ ਤੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਆਦਰ ਕਰੋ।
My dear Indians, please respect the Supreme Court verdict on #AyodhyaCase today. We all need to heal together and move on from this as one nation !! ??
— Huma Qureshi (@humasqureshi) November 9, 2019
ਸਾਨੂੰ ਸਾਰਿਆਂ ਨੂੰ ਇਕੱਠੇ ਮਿਲ ਕੇ ਇਕ ਰਾਸ਼ਟਰ ਦੇ ਰੂਪ ਵਿਚ ਅੱਗੇ ਵਧਣ ਦੀ ਜ਼ਰੂਰਤ ਹੈ। ਹੁਮਾ ਕੁਰੈਸ਼ੀ ਨੇ ਇਸ ਤਰ੍ਹਾਂ ਸੁਪਰੀਮ ਕੋਰਟ ਦੇ ਫ਼ੈਸਲੇ ਤੇ ਟਵੀਟ ਕੀਤਾ ਹੈ ਅਤੇ ਲੋਕਾਂ ਨੂੰ ਫ਼ੈਸਲੇ ਦਾ ਆਦਰ ਕਰਨ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਕੇਂਦਰੀ ਅਤੇ ਉੱਤਰ ਪ੍ਰਦੇਸ਼ ਸਰਕਾਰਾਂ ਨੂੰ ਮੰਦਰ ਬਣਾਉਣ ਲਈ ਤਿੰਨ ਮਹੀਨਿਆਂ ਵਿਚ ਇਕ ਟਰੱਸਟ ਬਣਾਉਣ ਦਾ ਨਿਰਦੇਸ਼ ਦਿੱਤਾ ਹੈ।
Ayodhya Case ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਨਿਰਮੋਹੀ ਅਖਾੜਾ ਅਤੇ ਸ਼ੀਆ ਵਕਫ਼ ਬੋਰਡ ਦੇ ਦਾਅਵਿਆਂ ਨੂੰ ਰੱਦ ਕਰ ਦਿੱਤਾ, ਪਰ ਇਹ ਵੀ ਕਿਹਾ ਕਿ ਨਿਰਮੋਹੀ ਅਖਾੜੇ ਨੂੰ ਟਰੱਸਟ ਵਿਚ ਜਗ੍ਹਾ ਦਿੱਤੀ ਜਾਵੇਗੀ। ਅਦਾਲਤ ਨੇ ਫੈਸਲੇ ਵਿਚ ਇਹ ਵੀ ਕਿਹਾ ਕਿ ਨਵੀਂ ਮਸਜਿਦ ਦੀ ਉਸਾਰੀ ਲਈ ਸੁੰਨੀ ਵਕਫ਼ ਬੋਰਡ ਨੂੰ ਵੱਖਰੀ ਜ਼ਮੀਨ ਦਿੱਤੀ ਜਾਵੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।