ਸ਼ਾਹਰੁਖ ਨੇ ਮੀ-ਟੂ ਮੁਹਿੰਮ ਬਾਰੇ ਕਹੀ ਵੱਡੀ ਗੱਲ!
Published : Dec 9, 2019, 10:07 am IST
Updated : Dec 9, 2019, 3:57 pm IST
SHARE ARTICLE
Superstar shah rukh khan metoo movement
Superstar shah rukh khan metoo movement

ਦਸ ਦਈਏ ਕਿ ਔਰਤਾਂ ਨਾਲ ਹੁੰਦੇ ਹਿੰਸਕ ਮਾਮਲਿਆਂ 'ਤੇ ਕਾਰਵਾਈ ਕਰਨ ਲਈ ਮੋਦੀ ਸਰਕਾਰ ਸਖਤ ਹੋਈ ਹੈ।

ਮੁੰਬਈ:  ਬਾਲੀਵੁੱਡ ਦੇ ਅਦਾਕਾਰ ਸ਼ਾਹਰੁਖ ਖਾਨ ਨੇ ‘ਮੀਟੂ’ ਮੁਹਿੰਮ ਬਾਰੇ ਅਪਣੇ ਵਿਚਾਰ ਦਿੱਤੇ ਹਨ। ਉਹਨਾਂ ਕਿਹਾ ਕਿ ਮੀਟੂ ਅੰਦੋਲਨ ਭਾਵੇਂ ਪੱਛਮੀ ਦੇਸ਼ਾਂ ਤੋਂ ਸ਼ੁਰੂ ਹੋਇਆ ਹੋਵੇ ਪਰ ਇਸ ਨੇ ਭਾਰਤ ਸਮੇਤ ਪੂਰੀ ਦੁਨੀਆ ਦੀਆਂ ਔਰਤਾਂ ਨੂੰ ਉਨ੍ਹਾਂ ਨਾਲ ਹੋਈ ਬਦਸਲੂਕੀ ਦੇ ਖਿਲਾਫ ਅਵਾਜ਼ ਚੁੱਕਣ ਦਾ ਮੌਕਾ ਦਿੱਤਾ ਹੈ।

Me TooMe Tooਇਕ ਰਿਪੋਰਟ ਮੁਤਾਬਕ ਸ਼ਾਹਰੁਖ (54) ਨੇ ਕਿਹਾ ਕਿ ਇਹ ਅੰਦੋਲਨ ਪੱਛਮੀ ਦੇਸ਼ਾਂ ਤੋਂ ਸ਼ੁਰੂ ਹੋਇਆ ਅਤੇ ਇਸ ਨੇ ਔਰਤਾਂ ਨੂੰ ਇਸ ਬਾਰੇ ਬੋਲਣ ਦਾ ਮੌਕਾ ਦਿੱਤਾ। ਇਸ ਨੇ ਉਨ੍ਹਾਂ ਨੂੰ ਆਪਣੀ ਆਪਬੀਤੀ ਸੁਣਾਉਣ ਲਈ ਕਾਫੀ ਹਮਾਇਤ ਦਿੱਤੀ ਹੈ।

Me TooMe Tooਇਸ ਅੰਦੋਲਨ ਦੀ ਮਹਾਨਤਾ ਇਹ ਹੈ ਕਿ ਭਵਿੱਖ ’ਚ ਸਾਨੂੰ ਇਹ ਪ੍ਰਵਾਨ ਕਰਨਾ ਹੋਵੇਗਾ ਕਿ ਜ਼ਿਆਦਾਤਰ ਖੇਤਰਾਂ ’ਚ ਲੋਕ ਔਰਤਾਂ ਨਾਲ ਭੈੜਾ ਸਲੂਕ ਕਰਦੇ ਹਨ ਅਤੇ ਅਜਿਹਾ ਹਰ ਥਾਂ ’ਤੇ ਹੁੰਦਾ ਹੈ। ਅਦਾਕਾਰ ਨੇ ਉਮੀਦ ਪ੍ਰਗਟ ਕੀਤੀ ਕਿ ਇਸ ’ਚ ਤਬਦੀਲੀ ਆਵੇਗੀ। ਉਨ੍ਹਾਂ ਕਿਹਾ ਕਿ ਸਿਨੇਮਾ ਅਤੇ ਮੀਡੀਆ ਜਗਤ ਦੀ ਗੱਲ ਕਰੀਏ ਤਾਂ ਇਹ ਸਾਨੂੰ ਕੁਝ ਹੋਰ ਜਾਗਰੂਕ ਕਰੇਗਾ।

Me TooMe Tooਦਸ ਦਈਏ ਕਿ ਔਰਤਾਂ ਨਾਲ ਹੁੰਦੇ ਹਿੰਸਕ ਮਾਮਲਿਆਂ 'ਤੇ ਕਾਰਵਾਈ ਕਰਨ ਲਈ ਮੋਦੀ ਸਰਕਾਰ ਸਖਤ ਹੋਈ ਹੈ। ਸਰਕਾਰ ਨੇ ਗਰੁੱਪ ਆਫ ਮਿਨਿਸਟਰਸ (ਜੀ. ਓ. ਐੱਮ.) ਕਮੇਟੀ ਬਣਾਈ ਹੈ। ਇਸ ਕਮੇਟੀ ਦੀ ਅਗਵਾਈ ਗ੍ਰਹਿ ਮੰਤਰੀ ਰਾਜਨਾਥ ਸਿੰਘ ਕਰਨਗੇ। ਇਸ ਗਰੁੱਪ ਆਫ ਮਿਨਿਸਟਰਸ ਵਿਚ ਰਾਜਨਾਥ ਸਿੰਘ ਤੋਂ ਇਲਾਵਾ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਹਨ।

Me TooMe Tooਕਮੇਟੀ ਦਾ ਕੰਮ, ਕੰਮ ਵਾਲੀਆਂ ਥਾਂਵਾਂ 'ਤੇ ਹੋਣ ਵਾਲੇ ਯੌਨ ਸ਼ੋਸ਼ਣ ਦੇ ਮਾਮਲਿਆਂ 'ਤੇ ਕਾਰਵਾਈ ਲਈ ਕਾਨੂੰਨ ਅਤੇ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਨਵੇਂ ਦਿਸ਼ਾ-ਨਿਰਦੇਸ਼ ਤੈਅ ਕਰਨਾ ਹੋਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement