10 ਕਰੋੜ ਦਾ ਕਰਜ਼ਾ ਲੈ ਕੇ ਲੋਕਾਂ ਦੀ ਮਦਦ ਕਰ ਰਹੇ 'ਲੋੜਵੰਦਾਂ ਦੇ ਮਸੀਹਾ' ਸੋਨੂੰ ਸੂਦ!
Published : Dec 9, 2020, 1:51 pm IST
Updated : Dec 9, 2020, 1:51 pm IST
SHARE ARTICLE
Sonu Sood
Sonu Sood

ਕਰਜ਼ੇ ਲਈ ਸੋਨੂੰ ਸੂਦ ਨੇ ਘਰ ਤੇ ਦੁਕਾਨਾਂ ਰੱਖੀਆਂ ਗਿਰਵੀ

ਮੁੰਬਈ: ਲੌਕਡਾਊਨ ਦੌਰਾਨ ਲੋੜਵੰਦਾਂ ਦੇ ਮਸੀਹਾ ਬਣੇ ਸੋਨੂੰ ਸੂਦ ਹੁਣ ਤੱਕ ਲੱਖਾਂ ਲੋਕਾਂ ਦੀ ਮਦਦ ਕਰ ਚੁੱਕੇ ਹਨ। ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਗਰੀਬਾਂ ਦੀ ਮਦਦ ਲਈ ਸੋਨੂੰ ਸੂਦ ਨੇ 10 ਕਰੋੜ ਦਾ ਕਰਜ਼ਾ ਲਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੋਨੂੰ ਸੂਦ ਨੇ ਅਪਣੀਆਂ 2 ਦੁਕਾਨਾਂ ਤੇ 6 ਫਲੈਟਸ ਨੂੰ ਗਿਰਵੀ ਰੱਖਿਆ ਹੈ।

Sonu Sood Sonu Sood

ਦੱਸਿਆ ਜਾ ਰਿਹਾ ਹੈ ਕਿ ਇਸ ਜਾਇਦਾਦ ਦੇ ਮਾਲਕ ਸੋਨੂੰ ਸੂਦ ਤੇ ਉਹਨਾਂ ਦੀ ਪਤਨੀ ਸੋਨਾਲੀ ਹਨ। ਫਿਲਹਾਲ ਇਸ ਖ਼ਬਰ ਬਾਰੇ ਸੋਨੂੰ ਸੂਦ ਵੱਲ਼ੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਦੱਸ ਦਈਏ ਕਿ ਲੌਕਡਾਊਨ ਦੌਰਾਨ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਅੱਗੇ ਆਏ ਸੀ।

sonu soodSonu Sood

ਉਹਨਾਂ ਨੇ ਲੋਕਾਂ ਨੂੰ ਪੈਸੇ, ਖਾਣ ਤੋਂ ਲੈ ਕੇ ਕਈ ਜ਼ਰੂਰਤ ਦੀਆਂ ਚੀਜ਼ਾਂ ਪਹੁੰਚਾਈਆਂ ਹਨ। ਇਸ ਤੋਂ ਇਲਾਵਾ ਉਹਨਾਂ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਉਹਨਾਂ ਦੇ ਘਰ ਪਹੁੰਚਾਉਣ ਦਾ ਜ਼ਿੰਮਾ ਵੀ ਸੰਭਾਲਿਆ ਸੀ।  ਇਸ ਦੌਰਾਨ ਸੋਨੂੰ ਸੂਦ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹੇ।

Sonu soodSonu sood

ਉਹ ਸੋਸ਼ਲ ਮੀਡੀਆ ਪਲੇਟਫਾਰਮ ਦੇ ਜ਼ਰੀਏ ਵੀ ਲੋੜਵੰਦਾਂ ਤੱਕ ਪਹੁੰਚ ਕਰਦੇ ਹਨ। ਇਸ ਤੋਂ ਇਲਾਵਾ ਉਹਨਾਂ ਨੇ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ।ਜ਼ਿਕਰਯੋਗ ਹੈ ਕਿ ਸੋਨੂੰ ਸੂਦ ਨੇ ਕਿਸਾਨੀ ਸੰਘਰਸ਼ ਦੇ ਚਲਦਿਆਂ ਕਿਸਾਨਾਂ ਦਾ ਸਮਰਥਨ ਵੀ ਕੀਤਾ ਸੀ। ਬੀਤੇ ਦਿਨੀਂ ਉਹਨਾਂ ਨੇ ਟਵੀਟ ਕੀਤਾ ਕਿ, ਕਿਸਾਨ ਦਾ ਦਰਜਾ ਮਾਂ-ਬਾਪ ਤੋਂ ਘੱਟ ਨਹੀਂ ਹੈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement