Mithun Chakraborty hospitalised: ਅਭਿਨੇਤਾ ਮਿਥੁਨ ਚੱਕਰਵਰਤੀ ਹਸਪਤਾਲ ਵਿਚ ਭਰਤੀ; ਜਾਣੋ ਕੀ ਹੋਇਆ
Published : Feb 10, 2024, 4:41 pm IST
Updated : Feb 10, 2024, 4:41 pm IST
SHARE ARTICLE
Mithun Chakraborty hospitalised
Mithun Chakraborty hospitalised

ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ ਕਿ 73 ਸਾਲਾ ਅਦਾਕਾਰ ਦਾ ਐਮਆਰਆਈ ਕਰਵਾਇਆ ਗਿਆ ਹੈ ਅਤੇ ਹੋਰ ਟੈਸਟ ਕਰਵਾਏ ਜਾ ਰਹੇ ਹਨ।

Mithun Chakraborty News:ਮਸ਼ਹੂਰ ਅਭਿਨੇਤਾ ਮਿਥੁਨ ਚੱਕਰਵਰਤੀ ਨੂੰ ਛਾਤੀ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਨਿਚਰਵਾਰ ਨੂੰ ਇਥੇ ਇਕ ਨਿਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ ਕਿ 73 ਸਾਲਾ ਅਦਾਕਾਰ ਦਾ ਐਮਆਰਆਈ ਕਰਵਾਇਆ ਗਿਆ ਹੈ ਅਤੇ ਹੋਰ ਟੈਸਟ ਕਰਵਾਏ ਜਾ ਰਹੇ ਹਨ।

ਹਸਪਤਾਲ ਦੇ ਬੁਲਾਰੇ ਨੇ ਦਸਿਆ, ''ਚਕਰਵਰਤੀ ਨੂੰ ਅੱਜ ਸਵੇਰੇ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਡਾਕਟਰੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਇਸ ਬਾਰੇ ਹੋਰ ਜਾਣਕਾਰੀ ਬਾਅਦ ਵਿਚ ਦਿਤੀ ਜਾਵੇਗੀ।''

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅਭਿਨੇਤਾ ਤੋਂ ਭਾਰਤੀ ਜਨਤਾ ਪਾਰਟੀ ਦੇ ਆਗੂ ਬਣੇ ਚੱਕਰਵਰਤੀ ਨੂੰ ਸਵੇਰੇ ਕਰੀਬ 10.30 ਵਜੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਹਸਪਤਾਲ ਦੇ ਇਕ ਡਾਕਟਰ ਨੇ ਦਸਿਆ, ”ਐਮਆਰਆਈ ਰੀਪੋਰਟ ਦੀ ਉਡੀਕ ਹੈ। ਇਸ ਸਮੇਂ ਉਹ ਇੰਟੈਂਸਿਵ ਕੇਅਰ ਯੂਨਿਟ ਵਿਚ ਨਿਊਰੋਮੈਡੀਸਨ ਮਾਹਿਰ ਦੀ ਨਿਗਰਾਨੀ ਹੇਠ ਹਨ”।

(For more Punjabi news apart from Mithun Chakraborty hospitalised after complaining of chest pain, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement