
ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਬੰਗਲੇ ‘ਤੇ ਬੁੱਧਵਾਰ ਨੂੰ ਕ੍ਰਾਈਮ ਬ੍ਰਾਂਚ ਨੇ ਛਾਪਾ ਮਾਰਿਆ।
ਮੁੰਬਈ: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਬੰਗਲੇ ‘ਤੇ ਬੁੱਧਵਾਰ ਨੂੰ ਕ੍ਰਾਈਮ ਬ੍ਰਾਂਚ ਨੇ ਛਾਪਾ ਮਾਰਿਆ। ਕ੍ਰਾਈਮ ਬ੍ਰਾਂਚ ਨੇ ਸਲਮਾਨ ਦੇ ਬੰਗਲੇ ਵਿਚੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਪਿਛਲੇ 20 ਸਾਲਾਂ ਤੋਂ ਉਹਨਾਂ ਦੇ ਬੰਗਲੇ ਦੀ ਦੇਖਭਾਲ ਕਰ ਰਿਹਾ ਸੀ। ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਮੁੰਬਈ ਦਾ ਵਾਂਟਡ ਅਪਰਾਧੀ ਹੈ ਅਤੇ ਪੁਲਿਸ ਪਿਛਲੇ 29 ਸਾਲ ਤੋਂ ਉਸ ਦੀ ਭਾਲ ਕਰ ਰਹੀ ਸੀ।
Salman Khan
ਦੱਸਿਆ ਜਾਂਦਾ ਹੈ ਕਿ ਸਲਮਾਨ ਖਾਨ ਦੇ ਗੋਰਾਈ ਸਥਿਤ ਬੰਗਲੇ ਵਿਚੋਂ ਸ਼ਕਤੀ ਸਿੱਧੇਸ਼ਵਰ ਰਾਣਾ ਨਾਂਅ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੰਬਈ ਪੁਲਿਸ ਨੂੰ 62 ਸਾਲ ਦੇ ਇਸ ਵਿਅਕਤੀ ਬਾਰੇ ਸਲਮਾਨ ਖਾਨ ਦੇ ਗੋਰਾਈ ਸਥਿਤ ਬੰਗਲੇ ਵਿਚ ਕੰਮ ਕਰਨ ਦੀ ਸੂਚਨਾ ਮਿਲੀ ਸੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਦੇਖਦੇ ਹੀ ਉਸ ਵਿਅਕਤੀ ਨੇ ਬੰਗਲੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫਲ ਰਿਹਾ।
Arrest
ਪੁਲਿਸ ਨੇ ਦੱਸਿਆ ਕਿ ਰਾਣਾ ਅਤੇ ਉਸ ਦੇ ਕੁਝ ਸਾਥੀਆਂ ਨੂੰ ਪੁਲਿਸ ਨੇ 1990 ਵਿਚ ਚੋਰੀ ਦੇ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿਚ ਅਰੋਪੀ ਜ਼ਮਾਨਤ ‘ਤੇ ਬਾਹਰ ਆ ਗਿਆ ਅਤੇ ਪੁਲਿਸ ਨੂੰ ਚਕਮਾ ਦੇ ਕੇ ਲੁਕਦਾ ਰਿਹਾ। ਦੱਸਿਆ ਜਾ ਰਿਹਾ ਹੈ ਕਿ ਸ਼ਕਤੀ ਨੂੰ ਅਦਾਲਤ ਵੱਲੋਂ ਕਈ ਵਾਰ ਪੇਸ਼ ਹੋਣ ਲਈ ਵੀ ਕਿਹਾ ਗਿਆ ਪਰ ਉਹ ਕਦੀ ਵੀ ਕੋਰਟ ਵਿਚ ਪੇਸ਼ ਨਹੀਂ ਹੋਇਆ।
Mumbai Police
ਇਸ ਤੋਂ ਬਾਅਦ ਕੋਰਟ ਨੇ ਅਰੋਪੀ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਣਾ ਸਲਮਾਨ ਖਾਨ ਦੇ ਘਰ ਵਿਚ ਕੰਮ ਕਰ ਰਿਹਾ ਹੈ। ਦੱਸਿਆ ਜਾਂਦਾ ਹੈ ਕਿ ਮੁੰਬਈ ਦੀ ਕ੍ਰਾਈਮ ਬ੍ਰਾਂਚ ਨੇ ਸਲਮਾਨ ਖਾਨ ਨੂੰ ਇਸ ਦੀ ਜਾਣਕਾਰੀ ਦਿੱਤੇ ਬਿਨਾਂ ਹੀ ਉਹਨਾਂ ਦੇ ਬੰਗਲੇ ‘ਤੇ ਛਾਪਾ ਮਾਰਿਆ ਅਤੇ ਰਾਣਾ ਨੂੰ ਗ੍ਰਿਫ਼ਤਾਰ ਕਰ ਲਿਆ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ