Drug ਮਾਮਲੇ 'ਚ NCB ਨੇ ਅਭਿਨੇਤਰੀ ਦੀਆ ਮਿਰਜ਼ਾ ਤੇ ਸਾਬਕਾ ਮੈਨੇਜਰ ਤੇ ਭੈਣ ਨੂੰ ਕੀਤਾ ਗ੍ਰਿਫਤਾਰ
Published : Jan 11, 2021, 12:15 pm IST
Updated : Jan 11, 2021, 12:18 pm IST
SHARE ARTICLE
NCB
NCB

ਮੁਲਜ਼ਮ ਦਾ ਸੰਪਰਕ ਸੁਸ਼ਾਂਤ ਸਿੰਘ ਰਾਜਪੂਤ ਨਸ਼ਿਆਂ ਦੇ ਕੇਸ ਨਾਲ ਵੀ ਜੁੜਿਆ ਹੋਇਆ ਹੈ।

ਮੁੰਬਈ: ਨਾਰਕੋਟਿਕਸ ਕੰਟਰੋਲ ਬਿਊਰੋ ਨੇ ਬਾਲੀਵੁੱਡ ਅਭਿਨੇਤਰੀ ਦੀਆ ਮਿਰਜ਼ਾ ਦੀ ਸਾਬਕਾ ਮੈਨੇਜਰ ਤੇ ਉਸ ਦੀ ਭੈਣ ਨੂੰ ਡਰੱਗਜ਼ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਫੜੇ ਗਏ ਭੈਣਾਂ ਵਿਚ ਅਦਾਕਾਰਾ ਦੀਆ ਮਿਰਜ਼ਾ ਦੀ ਸਾਬਕਾ ਮੈਨੇਜਰ ਰਾਹਿਲਾ ਫਰਨੀਚਰਵਾਲਾ ਵੀ ਹੈ। ਉਸਦੀ ਭੈਣ ਦਾ ਨਾਮ ਸ਼ੈਸਟ ਫਰਨੀਚਰਵਾਲਾ ਹੈ। ਦੋਵਾਂ ਤੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਮੁਲਜ਼ਮ ਦਾ ਸੰਪਰਕ ਸੁਸ਼ਾਂਤ ਸਿੰਘ ਰਾਜਪੂਤ ਨਸ਼ਿਆਂ ਦੇ ਕੇਸ ਨਾਲ ਵੀ ਜੁੜਿਆ ਹੋਇਆ ਹੈ।

NCB

ਐਨਸੀਬੀ ਨੇ ਇੱਕ ਬ੍ਰਿਟਿਸ਼ ਕਾਰੋਬਾਰੀ ਕਰਨ ਸੱਜਦਾਨੀ ਨੂੰ ਵੀ ਗ੍ਰਿਫਤਾਰ ਕੀਤਾ ਹੈ। ਦੋਸ਼ ਹੈ ਕਿ ਦੋਵੇਂ ਭੈਣਾਂ ਨਸ਼ਿਆਂ ਦੇ ਕਾਰੋਬਾਰ ਵਿਚ ਉਸਦੀ ਮਦਦ ਕਰ ਰਹੀਆਂ ਸਨ। ਬਾਂਦਰਾ ਦੀ ਕਾਰਵਾਈ ਕਰਦਿਆਂ 200 ਕਿਲੋ ਨਸ਼ੇ ਬਰਾਮਦ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਤੋਂ ਡਰੱਗਜ਼ ਬਰਾਮਦ ਹੋਏ ਹਨ। ਤੁਹਾਨੂੰ ਦੱਸ ਦੇਈਏ ਕਿ ਗ੍ਰਿਫਤਾਰ ਕੀਤੇ ਮੁਲਜ਼ਮਾਂ ਦੇ ਸੰਪਰਕ ਸੁਸ਼ਾਂਤ ਸਿੰਘ ਰਾਜਪੂਤ ਕੇਸ ਨਾਲ ਵੀ ਦੱਸੇ ਜਾ ਰਹੇ ਹਨ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬਾਲੀਵੁੱਡ ਵਿੱਚ ਫੈਲ ਰਹੇ ਡਰੱਗਜ਼ ਦੇ ਮਾਮਲੇ ਵਿੱਚ ਕਈ ਵੱਡੇ ਮਸ਼ਹੂਰ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇੰਨਾ ਹੀ ਨਹੀਂ ਅਭਿਨੇਤਰੀ ਰੀਆ ਚੱਕਰਵਰਤੀ ਨਾਲ ਕਈ ਗ੍ਰਿਫਤਾਰੀਆਂ ਵੀ ਹੋਈਆਂ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement