
Tiku Talsani News: ਨਾਜ਼ੁਕ ਦੱਸੀ ਜਾ ਰਹੀ ਹੈ ਹਾਲਤ
Tiku Talsani health news in punjabi : ਬਾਲੀਵੁੱਡ ਅਦਾਕਾਰ ਟਿਕੂ ਤਲਸਾਨੀਆ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਦਾਕਾਰਾ ਨੂੰ ਦਿਲ ਦਾ ਦੌਰਾ ਪੈਣ ਕਾਰਨ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਉਨ੍ਹਾਂ ਦੀ ਸਿਹਤ ਬਾਰੇ ਅਜੇ ਤੱਕ ਕੋਈ ਅਪਡੇਟ ਨਹੀਂ ਆਇਆ ਹੈ ਪਰ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਹੈ। ਟਿਕੂ ਤਲਸਾਨੀਆ ਇੱਕ ਤਜਰਬੇਕਾਰ ਬਾਲੀਵੁੱਡ ਅਦਾਕਾਰ ਹਨ, ਉਨ੍ਹਾਂ ਨੂੰ ਜ਼ਿਆਦਾਤਰ ਕਾਮੇਡੀ ਭੂਮਿਕਾਵਾਂ ਵਿੱਚ ਦੇਖਿਆ ਗਿਆ। 20 ਦੇ ਦਹਾਕੇ ਵਿੱਚ ਟੀਕੂ ਤੋਂ ਬਿਨਾਂ ਫ਼ਿਲਮਾਂ ਅਧੂਰੀਆਂ ਮੰਨੀਆਂ ਜਾਂਦੀਆਂ ਸਨ। ਅਭਿਨੇਤਾ ਨੂੰ ਆਖ਼ਰੀ ਵਾਰ ਫ਼ਿਲਮ ਵਿੱਕੀ-ਵਿਦਿਆ ਦੀ ਵੀਡੀਓ ਵਿੱਚ ਦੇਖਿਆ ਗਿਆ ਸੀ।
ਉਨ੍ਹਾਂ ਦੀ ਸਿਹਤ ਦੀ ਗੱਲ ਕਰੀਏ ਤਾਂ ਹੁਣ ਤੱਕ ਉਨ੍ਹਾਂ ਦੇ ਪਰਿਵਾਰ ਜਾਂ ਨਜ਼ਦੀਕੀਆਂ ਵੱਲੋਂ ਕੋਈ ਅਪਡੇਟ ਨਹੀਂ ਆਈ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਨ੍ਹਾਂ ਦੀ ਸਿਹਤ ਕਿਵੇਂ ਹੈ।