Shehnaaz Gill Father News: ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਧਮਕੀ ਮਿਲਣ ਦੇ ਮਾਮਲੇ ਵਿਚ ਪੁਲਿਸ ਨੇ ਕੀਤਾ ਵੱਡਾ ਖੁਲਾਸਾ
Published : Mar 11, 2024, 1:07 pm IST
Updated : Mar 11, 2024, 1:07 pm IST
SHARE ARTICLE
Shehnaaz Gill Father Santokh Singh Threat News in Punjabi Today
Shehnaaz Gill Father Santokh Singh Threat News in Punjabi Today

Shehnaaz Gill Father News: ਸੁਰੱਖਿਆ ਲੈਣ ਲਈ ਰਚਿਆ ਸੀ ਸਾਰਾ ਡਰਾਮਾ

Shehnaaz Gill Father Santokh Singh Threat News in Punjabi Today:  ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੂੰ ਜਾਨੋਂ ਮਾਰਨ ਦੀ ਧਮਕੀ ਮਾਮਲੇ ਵਿਚ ਵੱਡਾ ਖੁਲਾਸਾ ਹੋਇਆ ਹੈ। ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਪਾਰਟੀ ਨੇ ਵੱਡਾ ਖੁਲਾਸਾ ਕਰ ਦਿਤਾ ਹੈ। ਜਾਂਚ ਕਰ ਰਹੀ ਟੀਮ ਦੇ ਮੁਖੀ ਨੇ ਦੱਸਿਆ ਕਿ ਸੰਤੋਖ ਗਿੱਲ ਨੂੰ ਕੋਈ ਜਾਨੋਂ ਮਾਰਨ ਦੀ ਧਮਕੀ ਨਹੀਂ ਮਿਲੀ ਸਗੋਂ ਉਸ ਨੇ ਪੁਲਿਸ ਸੁਰੱਖਿਆ ਲੈਣ ਲਈ ਸਾਰਾ ਡਰਾਮਾ ਰਚਿਆ ਸੀ।

ਇਹ ਵੀ ਪੜ੍ਹੋ: Fighter Chungreng Koren News: ਮਸ਼ਹੂਰ ਫਾਈਟਰ ਨੇ PM ਮੋਦੀ ਨੂੰ ਕੀਤੀ ਖਾਸ ਅਪੀਲ, ਭਾਵੁਕ ਕਰ ਦੇਣ ਵਾਲਾ ਵੀਡੀਓ ਹੋਇਆ ਵਾਇਰਲ

ਉਨ੍ਹਾਂ ਇਹ ਵੀ ਕਿਹਾ ਕਿ ਸੰਤੋਖ ਗਿੱਲ ਨੇ ਪਹਿਲਾਂ ਵੀ ਪੁਲਿਸ ਸੁਰੱਖਿਆ ਦੀ ਦੁਰਵਰਤੋਂ ਕੀਤੀ ਸੀ। ਦੱਸ ਦੇਈਏ ਕਿ ਬੀਤੇ ਦਿਨੀਂ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਕਰ ਕੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਧਮਕੀ ਭਰਿਆ ਕਾਲ ਆਇਆ ਸੀ ਅਤੇ ਉਨ੍ਹਾਂ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ।

ਇਹ ਵੀ ਪੜ੍ਹੋ: Haryana News: ਸੈਰ ਕਰਕੇ ਵਾਪਸ ਘਰ ਆਈ ਸੇਵਾਮੁਕਤ ਮਹਿਲਾ ਪ੍ਰਿੰਸੀਪਲ ਨੂੰ ਗੋਲੀਆਂ ਨਾਲ ਭੁੰਨਿਆ, ਮੌਤ  

ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਕਤ ਵਿਅਕਤੀ ਨੇ ਕਿਹਾ, ਜੇਕਰ ਉਸ ਨੇ ਪੈਸੇ ਨਾ ਦਿੱਤੇ ਤਾਂ ਪਹਿਲਾਂ ਉਸ ਦੀ ਧੀ ਸ਼ਹਿਨਾਜ਼ ਗਿੱਲ ਅਤੇ ਫਿਰ ਉਸ ਨੂੰ ਮਾਰ ਦਿਤਾ ਜਾਵੇਗਾ। ਉਪਰੋਕਤ ਵੀਡੀਓ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤੋਖ ਗਿੱਲ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲਮੱਠ ਦਾ ਜ਼ਿਕਰ ਵੀ ਕੀਤਾ ਸੀ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਮਾਮਲੇ ਦੀ ਤਹਿ ਤੱਕ ਜਾਂਚ ਕੀਤੀ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਖੁਲਾਸਾ ਹੋਇਆ ਕਿ ਕੋਈ ਧਮਕੀ ਭਰਿਆ ਕਾਲ ਨਹੀਂ ਆਇਆ, ਸਗੋਂ ਸੁਰੱਖਿਆ ਲੈਣ ਲਈ ਸਾਰਾ ਡਰਾਮਾ ਰਚਿਆ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਡੀਐਸਪੀ ਬਾਬਾ ਬਕਾਲਾ, ਸੁਵਿੰਦਰ ਪਾਲ ਸਿੰਘ ਦਾ ਕਹਿਣਾ ਹੈ ਕਿ ਸੰਤੋਖ ਸਿੰਘ ਗਿੱਲ ਖ਼ਿਲਾਫ਼ ਅਪਰਾਧਿਕ ਕੇਸ ਦਰਜ ਹਨ ਅਤੇ ਉਨ੍ਹਾਂ ਨੂੰ ਪਹਿਲਾਂ ਵੀ ਪੁਲਿਸ ਨੇ ਸੁਰੱਖਿਆ ਦਿਤੀ ਹੋਈ ਹੈ, ਕਿਉਂਕਿ ਉਹ ਇਕ ਜਥੇਬੰਦੀ ਦੇ ਪ੍ਰਧਾਨ ਹਨ। ਉਨ੍ਹਾਂ ਕਿਹਾ ਪੁਲਿਸ ਤਫਤੀਸ਼ ਦਰਮਿਆਨ ਇਹ ਸਾਹਮਣੇ ਆਇਆ ਕਿ ਸੰਤੋਖ ਗਿੱਲ ਨੇ ਸੁਰੱਖਿਆ ਦੀ ਦੁਰਵਰਤੋਂ ਕੀਤੀ ਅਤੇ ਹੁਣ ਉਨ੍ਹਾਂ ਦੇ ਕਹਿਣ ਵਿਚ ਕੋਈ ਸੱਚਾਈ ਨਹੀਂ ਹੈ ਕਿ ਉਨ੍ਹਾਂ ਨੂੰ ਕਿਸੇ ਵਿਦੇਸ਼ੀ ਨੰਬਰ ਤੋਂ ਧਮਕੀਆਂ ਮਿਲੀਆਂ ਹਨ। ਉਨ੍ਹਾਂ ਦਾ ਕਹਿਣਾ ਕਿ ਪੁਲਿਸ ਤਫਤੀਸ਼ ਅਜੇ ਜਾਰੀ ਹੈ ਅਤੇ ਇਸ ਦੇ ਖ਼ਤਮ ਹੁੰਦਿਆਂ ਸਾਰ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

(For more news apart from Shehnaaz Gill Father Santokh Singh Threat News in Punjabi Today, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement