
Top fashion designer Prathyusha Garimella was found dead at her residence
ਹੈਦਰਾਬਾਦ: ਮਸ਼ਹੂਰ ਫੈਸ਼ਨ ਡਿਜ਼ਾਈਨਰ ਪ੍ਰਤਿਊਸ਼ਾ ਗਰਿਮੇਲਾ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਹੈ। ਉਹ ਬੰਜਾਰਾ ਹਿਲਜ਼ ਸਥਿਤ ਆਪਣੀ ਰਿਹਾਇਸ਼ 'ਤੇ ਮ੍ਰਿਤਕ ਪਾਈ ਗਈ ਸੀ। ਨਿਊਜ਼ ਏਜੰਸੀ ਮੁਤਾਬਕ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਡਿਜ਼ਾਈਨਰ ਦੇ ਬੈੱਡਰੂਮ ਤੋਂ ਕਾਰਬਨ ਮੋਨੋਆਕਸਾਈਡ ਸਿਲੰਡਰ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਵੱਲੋਂ ਸ਼ੱਕੀ ਮੌਤ ਦੀ ਧਾਰਾ ਤਹਿਤ ਕੇਸ ਦਰਜ ਕੀਤਾ ਜਾ ਰਿਹਾ ਹੈ।