
ਮੰਗਲ ਸਿੰਘ ਢਿੱਲੋਂ ਜ਼ਿਲ੍ਹਾ ਫਰੀਦਕੋਟ, ਪੰਜਾਬ ਦੇ ਰਹਿਣ ਵਾਲੇ ਸਨ
ਚੰਡੀਗੜ੍ਹ - ਪੰਜਾਬੀ ਇੰਡਸਟਰੀ ਦੇ ਅਦਾਕਾਰ , ਡਾਇਰੈਕਟਰ ਤੇ ਪ੍ਰਡਿਊਸਰ ਮੰਗਲ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਲੁਧਿਆਣਾ ਦੇ ਕੈਂਸਰ ਹਸਪਤਾਲ ਵਿਚ ਭਰਤੀ ਸਨ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਇਹ ਜਾਣਕਾਰੀ ਫ਼ਿਲਮ ਅਦਾਕਾਰ ਯਸ਼ਪਾਲ ਸ਼ਰਮਾ ਨੇ ਫੇਸਬੁੱਕ ਪੋਸਟ ਪਾ ਕੇ ਦਿੱਤੀ ਹੈ। ਮੰਗਲ ਸਿੰਘ ਢਿੱਲੋਂ ਜ਼ਿਲ੍ਹਾ ਫਰੀਦਕੋਟ, ਪੰਜਾਬ ਦੇ ਰਹਿਣ ਵਾਲੇ ਸਨ। ਉਹ ਇੱਕ ਅਦਾਕਾਰ ਦੇ ਨਾਲ-ਨਾਲ ਇੱਕ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਦੇ ਤੌਰ 'ਤੇ ਫਿਲਮਾਂ ਅਤੇ ਸੀਰੀਅਲਾਂ ਵਿਚ ਕੰਮ ਕਰਦੇ ਸਨ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਮੁਕਤਸਰ ਦੇ ਸਰਕਾਰੀ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਹੈ।