
ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ। ਉਹ ਸਹੀ ਦਿਸ਼ਾ ਵਿਚ ਚੱਲ ਰਹੀ ਹੈ। ਇਸ ਲਈ ਸੀਬੀਆਈ ਜਾਂਚ ਦੀ ਕੋਈ ਲੋੜ ਨਹੀਂ ਹੈ।
ਨਵੀਂ ਦਿੱਲੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਵੱਲੋਂ ਨਹੀਂ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ ਇਸ ਮੰਗ ਸਬੰਧੀ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ। ਉਹ ਸਹੀ ਦਿਸ਼ਾ ਵਿਚ ਚੱਲ ਰਹੀ ਹੈ। ਇਸ ਲਈ ਸੀਬੀਆਈ ਜਾਂਚ ਦੀ ਕੋਈ ਲੋੜ ਨਹੀਂ ਹੈ।
ਜਦੋਂ ਸੁਪਰੀਮ ਕੋਰਟ ਨੇ ਪਟੀਸ਼ਨਰ ਆਗੂ ਦੇ ਵਕੀਲ ਤੋਂ ਪੁੱਛਿਆ ਕਿ ਉਸ ਦੀ ਦਿਲਚਸਪੀ ਕੀ ਹੈ ਤਾਂ ਉਸ ਨੇ ਦੱਸਿਆ ਕਿ ਜਗਜੀਤ ਮਿਲਖਾ ਆਗੂ ਹਨ। ਇਸ 'ਤੇ ਸੁਪਰੀਮ ਕੋਰਟ ਨੇ ਸਲਾਹ ਦਿੱਤੀ ਕਿ ਮੂਸੇਵਾਲਾ ਕਤਲ ਕਾਂਡ ਨੂੰ ਸਿਆਸਤ ਨਾਲ ਨਾ ਮਿਲਾਇਆ ਜਾਵੇ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਅਗਲੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਮਾਨਸਾ ਦੇ ਭਾਜਪਾ ਆਗੂ ਜਗਜੀਤ ਮਿਲਖਾ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ।