
ਬਾਲੀਵੁੱਡ ਦੀ ਦਿਗਜ਼ ਗਾਇਕਾ ਲਤਾ ਮੰਗੇਸ਼ਕਰ ਦੀ ਤਬੀਅਤ ਖਰਾਬ ਹੋਣ ਦੇ ਚਲਦੇ ਉਨ੍ਹਾਂ...
ਨਵੀਂ ਦਿੱਲੀ: ਬਾਲੀਵੁੱਡ ਦੀ ਦਿਗਜ਼ ਗਾਇਕਾ ਲਤਾ ਮੰਗੇਸ਼ਕਰ ਦੀ ਤਬੀਅਤ ਖਰਾਬ ਹੋਣ ਦੇ ਚਲਦੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕੀਤਾ ਗਿਆ ਹੈ। ਸਾਂਹ ਲੈਣ ‘ਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਭਰਤੀ ਕੀਤਾ ਗਿਆ ਹੈ। ਲਤਾ ਮੰਗੇਸ਼ਕਰ ਨੂੰ ਵਾਇਰਲ ਅਤੇ ਸਾਂਹ ਲੈਣ ਵਿਚ ਤਕਲੀਫ਼ ਤੋਂ ਬਾਅਦ ਮੈਡੀਕਲ ਟ੍ਰੀਟਮੈਂਟ ਦਿੱਤਾ ਜਾ ਰਿਹਾ ਹੈ। ਇਹ ਜਾਣਕਾਰੀ ਉਨ੍ਹਾਂ ਦੇ ਪਰਵਾਰ ਨੇ ਦਿੱਤੀ।
Lata Mangeshkar
ਕੀ ਸੀ ਆਖਰੀ ਸੋਸ਼ਲ ਮੀਡੀਆ ਗਤੀਵਿਧੀ
ਉਨ੍ਹਾਂ ਦੇ ਪਰਵਾਰ ਨਾਲ ਹੋਈ ਗੱਲਬਾਤ ਵਿਚ ਇਹ ਸਾਹਮਣੇ ਆਇਆ ਹੈ ਕਿ ਉਨ੍ਹਾਂ ਨੂੰ ਵਾਇਰਲ ਹੋਇਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਐਡਮਿਟ ਕੀਤਾ ਗਿਆ। ਸੋਸ਼ਲ ਮੀਡੀਆ ਉਤੇ ਉਨ੍ਹਾਂ ਦੀ ਪਿਛਲੀ ਗਤੀਵਿਧੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਟਵਿਟਰ ਉਤੇ ਕੋਲ੍ਹਾਪੁਰੀ ਨੂੰ ਫਿਲਮ ਪਾਣੀਪਤ ਵਿਚ ਉਨ੍ਹਾਂ ਦੇ ਰੋਲ ਲਈ ਸ਼ੁਭਕਾਮਨਾਵਾਂ ਦਿੱਤੀਆਂ ਸੀ। ਦੱਸ ਦਈਏ ਕਿ 28 ਸਤੰਬਰ ਨੂੰ ਲਤਾ ਮੰਗੇਸ਼ਕਰ 90 ਸਾਲ ਦੀ ਹੋ ਗਈ ਹੈ।