
ਵਰੁਣ ਗਾਂਧੀ ਤੇ ਮਨਜਿੰਦਰ ਸਿਰਸਾ ਨੇ ਸਾਧਿਆ ਨਿਸ਼ਾਨਾ
ਨਵੀਂ ਦਿੱਲੀ : ਪਿਛਲੇ ਦਿਨੀਂ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ। ਜਿਸ ਤੋਂ ਬਾਅਦ ਹੁਣ ਉਸ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਕਰ ਕੇ ਉਹ ਵਿਵਾਦਾਂ ਵਿਚ ਘਿਰ ਗਈ ਹੈ। ਦਰਅਸਲ ਕੰਗਨਾ ਰਣੌਤ 'ਤੇ ਇਸ ਵਾਰ ਬੀਜੇਪੀ ਸੰਸਦ ਮੈਂਬਰ ਵਰੁਣ ਗਾਂਧੀ ਨੇ ਨਿਸ਼ਾਨਾ ਸਾਧਿਆ ਹੈ। ਵਰੁਣ ਗਾਂਧੀ ਨੇ ਕੰਗਨਾ ਰਣੌਤ 'ਤੇ ਆਜ਼ਾਦੀ ਸੈਨਾਨੀਆਂ ਦਾ ਅਪਮਾਨ ਕਰਨ ਦਾ ਦੋਸ਼ ਲਾਇਆ ਅਤੇ ਕਿਹਾ ਕੰਗਨਾ ਦੀ ਸੋਚ ਨੂੰ ਮੈਂ ਪਾਗਲਪਨ ਜਾਂ ਦੇਸ਼ਧ੍ਰੋਹ ਕੀ ਕਹਾਂ?
कभी महात्मा गांधी जी के त्याग और तपस्या का अपमान, कभी उनके हत्यारे का सम्मान, और अब शहीद मंगल पाण्डेय से लेकर रानी लक्ष्मीबाई, भगत सिंह, चंद्रशेखर आज़ाद, नेताजी सुभाष चंद्र बोस और लाखों स्वतंत्रता सेनानियों की कुर्बानियों का तिरस्कार।
— Varun Gandhi (@varungandhi80) November 11, 2021
इस सोच को मैं पागलपन कहूँ या फिर देशद्रोह? pic.twitter.com/Gxb3xXMi2Z
ਵਰੁਣ ਗਾਂਧੀ ਨੇ ਟਵਿੱਟਰ 'ਤੇ ਲਿਖਿਆ, ''ਕਦੇ ਮਹਾਤਮਾ ਗਾਂਧੀ ਦੀ ਕੁਰਬਾਨੀ ਤੇ ਤਪੱਸਿਆ ਦਾ ਅਪਮਾਨ, ਕਦੇ ਉਨ੍ਹਾਂ ਦੇ ਕਾਤਲ ਦਾ ਸਨਮਾਨ ਤੇ ਹੁਣ ਸ਼ਹੀਦ ਮੰਗਲ ਪਾਂਡੇ ਤੋਂ ਲੈ ਕੇ ਰਾਣੀ ਲਕਸ਼ਮੀਬਾਈ, ਭਗਤ ਸਿੰਘ, ਚੰਦਰਸ਼ੇਖਰ ਆਜ਼ਾਦ, ਨੇਤਾ ਜੀ ਸੁਭਾਸ਼ ਚੰਦਰ ਬੋਸ ਤੇ ਲੱਖਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਅਪਮਾਨ। ਕੀ ਮੈਂ ਇਸ ਸੋਚ ਨੂੰ ਪਾਗਲਪਨ ਕਹਾਂ ਜਾਂ ਦੇਸ਼ਧ੍ਰੋਹ?
=
ਵਰੁਣ ਗਾਂਧੀ ਤੋਂ ਬਾਅਦ ਸੀਨੀਅਰ ਅਕਾਲੀ ਦਲ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਕੰਗਨਾ ਨੂੰ ਕਰੜੇ ਹੱਥੀਂ ਲਿਆ ਹੈ। ਮਨਜਿੰਦਰ ਸਿਰਸਾ ਨੇ ਟਵੀਟ ਕਰਕੇ ਕਿਹਾ, ''ਮਣੀਕਰਨਿਕਾ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਆਜ਼ਾਦੀ ਨੂੰ ਭੀਖ ਕਿਵੇਂ ਕਹਿ ਸਕਦੀ ਹੈ। ਲੱਖਾਂ ਸ਼ਹਾਦਤਾਂ ਤੋਂ ਬਾਅਦ ਮਿਲੀ ਆਜ਼ਾਦੀ ਨੂੰ ਭੀਖ ਕਹਿਣਾ ਕੰਗਨਾ ਰਣੌਤ ਦਾ ਮਾਨਸਿਕ ਦਿਵਾਲੀਆਪਨ ਹੈ।''
Kangana Ranaut
ਦੱਸ ਦਈਏ ਕਿ ਇਕ ਇੰਟਰਵਿਊ 'ਚ ਕੰਗਨਾ ਰਣੌਤ ਨੇ ਆਜ਼ਾਦੀ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ। ਕੰਗਨਾ ਰਣੌਤ ਨੇ ਕਿਹਾ, ''ਆਜ਼ਾਦੀ ਜੇ ਭੀਖ 'ਚ ਮਿਲੇ ਤਾਂ ਕੀ ਉਹ ਆਜ਼ਾਦੀ ਹੋ ਸਕਦੀ ਹੈ? ਸਾਵਰਕਰ, ਰਾਣੀ ਲਕਸ਼ਮੀਬਾਈ, ਨੇਤਾ ਸੁਭਾਸ਼ਚੰਦਰ ਬੋਸ ਇਨ੍ਹਾਂ ਲੋਕਾਂ ਦੀ ਗੱਲ ਕਰਾਂ ਤਾਂ ਇਹ ਲੋਕ ਜਾਣਦੇ ਸੀ ਕਿ ਖੂਨ ਵਹੇਗਾ ਪਰ ਇਹ ਵੀ ਯਾਦ ਰਹੇ ਕਿ ਹਿੰਦੁਸਤਾਨੀ ਖੂਨ ਨਹੀਂ ਵਹਾਉਣਾ ਚਾਹੀਦਾ। ਬੇਸ਼ੱਕ, ਉਸ ਨੇ ਆਜ਼ਾਦੀ ਦੀ ਕੀਮਤ ਅਦਾ ਕੀਤੀ ਪਰ ਇਹ ਆਜ਼ਾਦੀ ਨਹੀਂ ਸੀ, ਭੀਖ ਮੰਗਣੀ ਸੀ। ਆਜ਼ਾਦੀ ਤਾਂ ਸਾਨੂੰ 2014 'ਚ ਮਿਲੀ ਹੈ।''
Kangana Ranaut
ਵੀਡੀਓ ’ਚ ਕੰਗਨਾ ਕਹਿੰਦੀ ਹੈ, ‘ਦੋਸਤੋ ਬਤੌਰ ਕਲਾਕਾਰ ਮੈਨੂੰ ਬਹੁਤ ਪਿਆਰ ਤੇ ਸਨਮਾਨ ਮਿਲਿਆ ਹੈ ਪਰ ਅੱਜ ਮੇਰੀ ਜ਼ਿੰਦਗੀ ’ਚ ਪਹਿਲੀ ਵਾਰ ਮੈਨੂੰ ਇਕ ਆਦਰਸ਼ ਨਾਗਰਿਕ ਹੋਣ ਦਾ ਪੁਰਸਕਾਰ ਮਿਲਿਆ ਹੈ।’ ਉਸ ਨੇ ਅੱਗੇ ਕਿਹਾ, ‘ਜਦੋਂ ਦੇਸ਼ ਬਾਰੇ ਵਧੇਰੇ ਜਾਗਰੂਕਤਾ ਆਈ, ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ, ਭਾਵੇਂ ਉਹ ਜਿਹਾਦੀ ਹੋਣ ਜਾਂ ਖਾਲਿਸਤਾਨੀ, ਜਾਂ ਦੁਸ਼ਮਣ, ਉਨ੍ਹਾਂ ਵਿਰੁੱਧ ਆਵਾਜ਼ ਉਠਾਈ। ਮੈਨੂੰ ਨਹੀਂ ਪਤਾ ਮੇਰੇ ’ਤੇ ਕਿੰਨੇ ਕੇਸ ਹਨ। ਅਕਸਰ ਲੋਕ ਮੈਨੂੰ ਪੁੱਛਦੇ ਹਨ ਕਿ ਇਹ ਸਭ ਕਰਕੇ ਮੈਨੂੰ ਕੀ ਮਿਲਦਾ ਹੈ? ਇਹ ਤੁਹਾਡਾ ਕੰਮ ਨਹੀਂ ਹੈ ਤਾਂ ਉਨ੍ਹਾਂ ਲੋਕਾਂ ਦਾ ਜਵਾਬ ਹੈ ਮੈਨੂੰ ਪਦਮ ਸ਼੍ਰੀ ਦੇ ਰੂਪ ’ਚ, ਜੋ ਸਨਮਾਨ ਮਿਲਿਆ ਹੈ, ਉਹ ਕਈਆਂ ਦੇ ਮੂੰਹ ਬੰਦ ਕਰ ਦੇਵੇਗਾ। ਇਸ ਲਈ ਮੈਂ ਇਸ ਦੇਸ਼ ਦਾ ਦਿਲੋਂ ਧੰਨਵਾਦ ਕਰਦੀ ਹਾਂ। ਜੈ ਹਿੰਦ।’