Indias Got Latent Controversy: 'ਇੰਡੀਆ ਗੌਟ ਲੇਟੈਂਟ' ਦੇ ਸਾਰੇ ਐਪੀਸੋਡ ਹੋਣਗੇ ਡਿਲੀਟ? ਸਮੈ ਰੈਨਾ ਸਮੇਤ 30 ਲੋਕਾਂ ਖ਼ਿਲਾਫ਼ FIR ਦਰਜ
Published : Feb 12, 2025, 8:03 am IST
Updated : Feb 12, 2025, 1:27 pm IST
SHARE ARTICLE
Indias Got Latent Controversy News in punjabi
Indias Got Latent Controversy News in punjabi

Indias Got Latent Controversy: NCW ਨੇ ਵੀ ਭੇਜਿਆ ਸੰਮਨ

Indias Got Latent Controversy News in punjabi:  'ਇੰਡੀਆ ਗੌਟ ਲੇਟੈਂਟ' ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਮਹਾਰਾਸ਼ਟਰ ਸਾਈਬਰ ਪੁਲਿਸ ਨੇ ਇਸ ਮਾਮਲੇ ਸਬੰਧੀ ਐਫ਼ਆਈਆਰ ਦਰਜ ਕਰ ਲਈ ਹੈ। ਇਹ ਮਾਮਲਾ ਸਮੈ ਰੈਨਾ, ਬਲਰਾਜ ਘਈ ਤੇ ਹੋਰਨਾਂ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਸੂਤਰਾਂ ਨੇ ਦੱਸਿਆ ਹੈ ਕਿ ਇਸ ਸ਼ੋਅ ਦੇ ਪ੍ਰਕਾਸ਼ਿਤ ਹਿੱਸੇ ਨੂੰ ਦੇਖਣ ਤੋਂ ਬਾਅਦ ਪੁਲਿਸ ਨੇ ਐਫ.ਆਈ.ਆਰ.ਦਰਜ ਕੀਤੀ ਹੈ।

'ਇੰਡੀਆ ਗੌਟ ਲੇਟੈਂਟ' ਵਿਵਾਦ 'ਚ 30 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਵਿਰੁੱਧ ਆਈਟੀ ਦੀ ਧਾਰਾ 67 ਅਤੇ ਸਬੰਧਤ ਬੀਐਨਐਸ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪਹਿਲੇ ਐਪੀਸੋਡ ਤੋਂ ਲੈ ਕੇ ਐਪੀਸੋਡ 6 ਤੱਕ ਸ਼ੋਅ 'ਚ ਸ਼ਾਮਲ ਸਾਰੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਸਾਈਬਰ ਪੁਲਿਸ ਨੇ ਐਪੀਸੋਡ ਨੂੰ ਹਟਾਉਣ ਦੀ ਮੰਗ ਕੀਤੀ ਹੈ।

ਐਫ਼ਆਈਆਰ ਵਿੱਚ ਨਾਮਜ਼ਦ ਸਾਰੇ ਵਿਅਕਤੀਆਂ ਨੂੰ ਨੋਟਿਸ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਸਾਰਿਆਂ ਨੂੰ ਆਪਣੇ ਬਿਆਨ ਦਰਜ ਕਰਨ ਲਈ ਬੁਲਾਇਆ ਜਾਵੇਗਾ। ਮਹਾਰਾਸ਼ਟਰ ਸਾਈਬਰ ਪੁਲਿਸ ਨੇ ਯੂ-ਟਿਊਬ ਨੂੰ ਪੱਤਰ ਲਿਖ ਕੇ ਇਸ ਸ਼ੋਅ ਦੇ ਸਾਰੇ ਐਪੀਸੋਡ ਡਿਲੀਟ ਕਰਨ ਲਈ ਕਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਆਲ ਇੰਡੀਆ ਸਿਨੇ ਵਰਕ ਐਸੋਸੀਏਸ਼ਨ ਨੇ ਵੀ ਇਸ ਮਾਮਲੇ ਨੂੰ ਲੈ ਕੇ ਸਖ਼ਤ ਕਾਰਵਾਈ ਕੀਤੀ ਹੈ।

AICWA ਨੇ 'ਇੰਡੀਆ ਗੌਟ ਲੇਟੈਂਟ' ਨਾਲ ਜੁੜੇ ਸਾਰੇ ਲੋਕਾਂ ਨੂੰ ਭਾਰਤੀ ਫ਼ਿਲਮ ਉਦਯੋਗ ਵਿੱਚ ਕੰਮ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ। ਕੋਈ ਬਾਲੀਵੁੱਡ ਜਾਂ ਖੇਤਰੀ ਫ਼ਿਲਮ ਪ੍ਰੋਡਕਸ਼ਨ ਹਾਊਸ ਉਨ੍ਹਾਂ ਨਾਲ ਕੰਮ ਨਹੀਂ ਕਰਨਗੇ। NCW ਨੇ ਵੀ ਇੱਕ ਪ੍ਰੈੱਸ ਬਿਆਨ ਜਾਰੀ ਕੀਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਐਨਸੀਡਬਲਿਊ ਨੇ ਅਪਮਾਨਜਨਕ ਟਿੱਪਣੀਆਂ 'ਤੇ ਰਣਵੀਰ ਅਲਾਹਬਾਦੀਆ, ਸਮਯ ਰੈਨਾ ਅਤੇ ਹੋਰਾਂ ਨੂੰ ਤਲਬ ਕੀਤਾ ਹੈ ਅਤੇ ਇਸ ਦੀ ਸੁਣਵਾਈ 17 ਫ਼ਰਵਰੀ ਨੂੰ ਹੋਣੀ ਹੈ।

ਤੁਹਾਨੂੰ ਦੱਸ ਦੇਈਏ ਕਿ 'ਇੰਡੀਆ ਗੌਟ ਲੇਟੈਂਟ ਇੱਕ ਕਾਮੇਡੀ ਸ਼ੋਅ ਹੈ ਜੋ ਯੂਟਿਊਬ 'ਤੇ ਪ੍ਰਸਾਰਿਤ ਹੁੰਦਾ ਹੈ। ਇਸ ਦੇ ਇੱਕ ਐਪੀਸੋਡ ਵਿੱਚ, ਯੂਟਿਊਬਰ ਰਣਵੀਰ ਇਲਾਹਾਬਾਦੀਆ ਪਹੁੰਚੇ। ਇਸ ਦੌਰਾਨ ਰਣਵੀਰ ਨੇ ਆਪਣੇ ਮਾਤਾ-ਪਿਤਾ ਦੀ ਇੰਟੀਮੇਟ ਲਾਈਫ਼ ਨਾਲ ਜੁੜਿਆ ਇਕ ਸਵਾਲ ਪੁੱਛਿਆ ਸੀ, ਜਿਸ ਨੂੰ ਸਾਰਿਆਂ ਨੇ 'ਅਸ਼ਲੀਲ' ਕਿਹਾ ਸੀ। ਇਸ ਸਵਾਲ ਨੂੰ ਲੈ ਕੇ ਹੁਣ ਹੰਗਾਮਾ ਹੋਇਆ ਹੈ ਅਤੇ ਇਸ 'ਤੇ ਕਾਨੂੰਨੀ ਕਾਰਵਾਈ ਸ਼ੁਰੂ ਹੋ ਗਈ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement