
ਇਸ ਦੌਰਾਨ ਹੁਣ ਫਿਲਮ ਦੀ ਸ਼ੂਟਿੰਗ ਰੋਕ ਦਿੱਤੀ ਗਈ ਹੈ।
ਮੁੰਬਈ: ਬਾਲੀਵੁੱਡ ਅਦਾਕਾਰ ਮਨੋਜ ਬਾਜਪਾਈ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਹਨਾਂ ਨੇ ਖ਼ੁਦ ਨੂੰ ਘਰ 'ਚ ਹੀ ਸੈਲਫ਼ ਕੌਅੰਰਟਾਈਨ ਕਰ ਲਿਆ ਹੈ। ਮਨੋਜ ਵਾਜਪਾਈ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਕਰ ਰਹੇ ਸਨ, ਨਿਰਦੇਸ਼ਕ ਤੋਂ ਬਾਅਦ ਹੁਣ ਮਨੋਜ ਵਾਜਪਾਈ ਦੀ ਰਿਪੋਰਟ ਵੀ ਪਾਜ਼ੇਟਿਵ ਪਾਈ ਗਈ ਹੈ। ਇਸ ਦੌਰਾਨ ਹੁਣ ਫਿਲਮ ਦੀ ਸ਼ੂਟਿੰਗ ਰੋਕ ਦਿੱਤੀ ਗਈ ਹੈ। ਕੁਝ ਮਹੀਨਿਆਂ ਵਿੱਚ ਦੁਬਾਰਾ ਸ਼ੁਰੂ ਹੋ ਜਾਵੇਗੀ।
manoj bajpayee
ਮਨੋਜ ਬਾਜਪਾਈ ਘਰ ਵਿਚ ਆਪਣੇ ਆਪ ਨੂੰ ਅਲੱਗ ਕਰ ਚੁੱਕੇ ਹਨ ਅਤੇ ਸਾਰੀਆਂ ਸਾਵਧਾਨੀਆਂ ਦਾ ਪਾਲਣ ਕਰ ਰਹੇ ਹਨ।” ਦੱਸਣਯੋਗ ਹੈ ਕਿ ਹਾਲ ਹੀ ਵਿੱਚ ਨੀਤੂ ਕਪੂਰ ਨੇ ਸੋਸ਼ਲ ਮੀਡੀਆ ਉੱਤੇ ਇੱਕ ਪੋਸਟ ਰਾਹੀਂ ਇਸ ਬਾਰੇ ਜਾਣਕਾਰੀ ਦਿੱਤੀ ਸੀ ਕਿ ਉਸਦਾ ਬੇਟਾ ਅਤੇ ਬਾਲੀਵੁੱਡ ਅਭਿਨੇਤਾ ਰਣਬੀਰ ਕਪੂਰ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਏ ਹਨ। ਰਣਬੀਰ ਤੋਂ ਇਲਾਵਾ ਫਿਲਮ ਨਿਰਦੇਸ਼ਕ ਸੰਜੇ ਲੀਲਾ ਭੰਸਾਲੀ ਵੀ ਕੋਵਿਡ 19 ਦਾ ਸ਼ਿਕਾਰ ਹੋ ਗਏ ਹਨ।