
Singer Wheesung Death ਪੁਲਿਸ ਕਰ ਰਹੀ ਹਰ ਪਹਿਲੂ ਤੋਂ ਜਾਂਚ
ਦੱਖਣੀ ਕੋਰੀਆ ਦੇ ਮਸ਼ਹੂਰ ਗਾਇਕ ਵੀਸੁੰਗ ਦਾ 43 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਹੈ। ਸੋਮਵਾਰ ਨੂੰ ਉਸ ਦੀ ਲਾਸ਼ ਉਸ ਦੇ ਘਰ ਤੋਂ ਮਿਲੀ। ਪੁਲਿਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਗਾਇਕ ਦੇ ਦਿਹਾਂਤ ਦੀ ਖ਼ਬਰ ਸੁਣਦਿਆਂ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਦੌੜ ਗਈ।
ਸਥਾਨਕ ਮਨੋਰੰਜਨ ਵੈਬਸਾਈਟ ਹਾਂਡੀ ਦੇ ਅਨੁਸਾਰ, ਵੀਸੁੰਗ ਦੇ ਪਰਿਵਾਰ ਨੇ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ ਪਰ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।
ਇਸ ਦੌਰਾਨ ਗਾਇਕ ਵੀਸੁੰਗ ਦੀ ਏਜੰਸੀ ਤਾਜੋਏ ਐਂਟਰਟੇਨਮੈਂਟ ਨੇ ਵੀ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ, 'ਸਾਨੂੰ ਇਹ ਦੱਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਗਾਇਕ ਵੀਸੁੰਗ ਦਾ 10 ਮਾਰਚ ਨੂੰ ਦਿਹਾਂਤ ਹੋ ਗਿਆ ਸੀ। ਅਸੀਂ ਸਾਰਿਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਉਨ੍ਹਾਂ ਦੇ ਲਈ ਅਰਦਾਸ ਕਰਨ, ਤਾਂ ਜੋ ਉਸ ਦੀ ਆਤਮਾ ਨੂੰ ਸ਼ਾਂਤੀ ਮਿਲੇ।
ਹਾਲਾਂਕਿ, ਉਨ੍ਹਾਂ ਦੀ ਏਜੰਸੀ ਦਾ ਕਹਿਣਾ ਹੈ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਵੀਸੁੰਗ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2002 ਵਿੱਚ ਕੀਤੀ ਸੀ।