‘ਦਬੰਗ-3’ 'ਚ ਸਲਮਾਨ ਦੇ ਬਾਪੂ ਬਣਨਗੇ ਧਰਮਿੰਦਰ !
Published : Jun 12, 2019, 4:14 pm IST
Updated : Jun 12, 2019, 4:14 pm IST
SHARE ARTICLE
Salman Khan cast Dharmendra to play his father in Dabangg 3
Salman Khan cast Dharmendra to play his father in Dabangg 3

ਬਾਲੀਵੁੱਡ ਅਦਾਕਾਰ ਧਰਮਿੰਦਰ ‘ਦਬੰਗ-3’ 'ਚ ਸਲਮਾਨ ਖਾਨ ਦੇ ਪਿਤਾ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆ ਸਕਦੇ ਹਨ।

ਮੁੰਬਈ: ਬਾਲੀਵੁੱਡ ਅਦਾਕਾਰ ਧਰਮਿੰਦਰ ‘ਦਬੰਗ-3’ 'ਚ ਸਲਮਾਨ ਖਾਨ ਦੇ ਪਿਤਾ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆ ਸਕਦੇ ਹਨ। ‘ਦਬੰਗ-3’ ਦੇ ਪਹਿਲੇ ਸ਼ੈਡਿਊਲ ਦੀ ਸ਼ੂਟਿੰਗ ਖ਼ਤਮ ਹੋ ਚੁੱਕੀ ਹੈ। ਇਸ ਦੀ ਸ਼ੂਟਿੰਗ ਮੱਧ ਪ੍ਰਦੇਸ਼ ‘ਚ ਕੀਤੀ ਗਈ। ਇਸ ਤੋਂ ਬਾਅਦ ਫ਼ਿਲਮ ਦਾ ਕੁਝ ਹਿੱਸਾ ਮੁੰਬਈ ‘ਚ ਫ਼ਿਲਮਾਇਆ ਜਾ ਰਿਹਾ ਹੈ। ਇਸ ਦੌਰਾਨ ਹੁਣ ਖ਼ਬਰਾਂ ਆਈਆਂ ਹਨ ਕਿ ਫ਼ਿਲਮ ‘ਚ ਧਰਮਿੰਦਰ ਵੀ ਐਂਟਰੀ ਕਰ ਸਕਦੇ ਹਨ। ਕਿਹਾ ਜਾ ਰਿਹਾ ਹੈ ਕਿ ਫ਼ਿਲਮ ‘ਚ ਉਨ੍ਹਾਂ ਨੂੰ ਚੁਲਬੁਲ ਪਾਂਡੇ ਦੇ ਪਿਤਾ ਪ੍ਰਜਾਪਤੀ ਪਾਂਡੇ ਦੇ ਰੋਲ ਲਈ ਅਪ੍ਰੋਚ ਕੀਤਾ ਗਿਆ ਹੈ।

Salman Khan cast Dharmendra to play his father in Dabangg 3Salman Khan cast Dharmendra to play his father in Dabangg 3

ਇਸ ਰੋਲ ਨੂੰ ਪਹਿਲਾਂ ਵਿਨੋਦ ਖੰਨਾ ਨੇ ਅਦਾ ਕੀਤਾ ਹੈ।  ਧਰਮਿੰਦਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਜੇ ਤਕ ਇਸ ਰੋਲ ਲਈ ਹਾਮੀ ਨਹੀਂ ਭਰੀ। ਜੇਕਰ ਉਹ ਹਾਂ ਕਰਦੇ ਹਨ ਤਾਂ ਪਹਿਲੀ ਵਾਰ ਹੋਵੇਗਾ ਜਦੋਂ ਸਲਮਾਨ ਦੇ ਪਿਤਾ ਦਾ ਰੋਲ ਧਰਮਿੰਦਰ ਅਦਾ ਕਰਨਗੇ। ਇਸ ਤੋਂ ਪਹਿਲਾਂ ਵੀ ਸਲਮਾਨ, ਧਰਮਿੰਦਰ ਨਾਲ ਇੱਕੀ ਦੁੱਕੀ ਫ਼ਿਲਮ ‘ਚ ਨਜ਼ਰ ਆ ਚੁੱਕੇ ਹਨ। ਫ਼ਿਲਮ ‘ਚ ਸਲਮਾਨ ਨਾਲ ਸੋਨਾਕਸ਼ੀ ਸਿਨ੍ਹਾ ਰੋਮਾਂਸ ਕਰਦੀ ਨਜ਼ਰ ਆਵੇਗੀ। ਇਹ ਫ਼ਿਲਮ 19 ਦਸੰਬਰ ਨੂੰ ਰਿਲੀਜ਼ ਹੋ ਰਹੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement