Sucha Soorma Movie : ਫਿਲਮ ਸੁੱਚਾ ਸੂਰਮਾ ਦਾ ਬੇਸਬਰੀ ਨਾਲ ਇਤਜ਼ਾਰ, ਫੈਨਸ ਨੇ ਆਪਣੇ ਪੱਧਰ 'ਤੇ ਕੀਤੀ ਫਿਲਮ ਦੀ ਪ੍ਰਮੋਸ਼ਨ
Published : Sep 12, 2024, 4:23 pm IST
Updated : Sep 12, 2024, 5:09 pm IST
SHARE ARTICLE
Sucha Soorma Movie News in punjabi
Sucha Soorma Movie News in punjabi

Sucha Soorma Movie : 20 ਸਤੰਬਰ ਨੂੰ ਦੁਨੀਆਂ ਭਰ ਦੇ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ ਫਿਲਮ

Sucha Soorma Movie News in punjabi : 'ਸੁੱਚਾ ਸੂਰਮਾ' ਸਿਰਫ਼ ਇਕ ਫ਼ਿਲਮ ਹੀ ਨਹੀਂ ਹੈ—ਇਹ ਇਕ ਟ੍ਰੈਂਡਸੈਟਰ ਹੈ ਜਿਸ ਨੇ ਪੰਜਾਬੀ ਸਿਨੇਮਾ ਵਿੱਚ ਤੂਫ਼ਾਨ ਲਿਆ ਦਿੱਤਾ ਹੈ। ਆਪਣੇ ਦਮਦਾਰ ਥੀਮ ਸੌਂਗ ਨਾਲ ਸ਼ਿਖਰਾਂ ਨੂੰ ਛੂਹਣ ਤੋਂ ਬਾਅਦ, 'ਸੁੱਚਾ ਸੂਰਮਾ' ਹੁਣ ਇਕ ਅਨੋਖੇ ਕਾਰਨਾਮੇ ਲਈ ਚਰਚਾ ਵਿੱਚ ਹੈ।

ਪੰਜਾਬੀ ਸਿਨੇਮਾ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ। ਫੈਨਸ ਨੇ ਬੱਬੂ ਮਾਨ ਦੇ ਸਪੋਰਟ ਵਿੱਚ ਪ੍ਰਦਰਸ਼ਨ ਕਰਦੇ ਹੋਏ, ਖੁਦ ਹੀ ਫ਼ਿਲਮ ਦੇ ਪੋਸਟਰ ਪ੍ਰਿੰਟ ਕਰਵਾਏ ਅਤੇ ਇਸ ਦਾ ਪਰਮੋਸ਼ਨ ਕੀਤਾ। ਇਸ ਤਰ੍ਹਾਂ ਦਾ ਫੈਨਸ-ਪ੍ਰੇਰਿਤ ਪਰਮੋਸ਼ਨ, ਜੋ ਅਜੇ ਤੱਕ ਸਿਰਫ਼ ਦੱਖਣੀ ਭਾਰਤੀ ਸਿਨੇਮਾ ਵਿੱਚ ਹੁੰਦਾ ਸੀ, ਹੁਣ ਪੰਜਾਬੀ ਫ਼ਿਲਮ ਉਦਯੋਗ ਵਿੱਚ ਵੀ ਹੋ ਰਿਹਾ ਹੈ ਅਤੇ ਇਸ ਦਾ ਸਿਹਰਾ 'ਸੁੱਚਾ ਸੂਰਮਾ' ਨੂੰ ਜਾਂਦਾ ਹੈ।

'ਸੁੱਚਾ ਸੂਰਮਾ' ਨੇ ਫੈਨਸ ਦੀ ਭਾਗੀਦਾਰੀ ਨੂੰ ਇਕ ਨਵੇਂ ਪੱਧਰ 'ਤੇ ਪਹੁੰਚਾ ਦਿੱਤਾ ਹੈ, ਅਤੇ ਇਹ ਪੰਜਾਬ ਵਿਚ ਫ਼ਿਲਮਾਂ ਦੇ ਪਰਮੋਸ਼ਨ ਦਾ ਇਕ ਨਵਾਂ ਮਾਪਦੰਡ ਸਥਾਪਿਤ ਕਰ ਰਿਹਾ ਹੈ। ਇਹ ਸਿਰਫ਼ ਇਕ ਫ਼ਿਲਮ ਹੀ ਨਹੀਂ ਹੈ। ਇਹ ਇਕ ਸਾਂਸਕ੍ਰਿਤਿਕ ਘਟਨਾ ਹੈ ਅਤੇ ਇਹ ਟ੍ਰੈਂਡ ਅੱਗੇ ਵਧਦਾ ਜਾ ਰਿਹਾ ਹੈ।

ਫ਼ਿਲਮ ਜਲਦ ਹੀ ਰਿਲੀਜ਼ ਹੋਣ ਵਾਲੀ ਹੈ। ਇਸ ਦੀ ਝਲਕ ਦੇਖਣ ਲਈ ਤਿਆਰ ਹੋ ਜਾਓ। ਸਾਗਾ ਸਟੂਡੀਓਜ਼ ਅਤੇ ਸੈਵਨ ਕਲਰਜ਼ ਇਸ ਫ਼ਿਲਮ ਨੂੰ ਇਕੱਠੇ ਪੇਸ਼ ਕਰ ਰਹੇ ਹਨ। ਇਸ ਲੋਕ ਕਥਾ ਦੇ ਮਹਾਨਾ ਇਕ ਦਾ ਅਦਭੁਤ ਤੇ ਅਨੂਠਾ ਅਨੁਭਵ ਥੀਏਟਰ ਵਿੱਚ ਹੀ ਵਿੱਚ ਮਹਿਸੂਸ ਕੀਤਾ ਜਾ ਸਕਦਾ ਹੈ।

ਇਥੇ ਜ਼ਿਕਰਯੋਗ ਗੱਲ ਇਹ ਹੈ ਕਿ ਇਸ ਫਿਲਮ ਵਿੱਚ ਸਾਰੇ ਵੱਖ ਵੱਖ ਕਲਾਕਾਰਾਂ ਦੇ ਜ਼ਬਰਦਸਤ ਪ੍ਰਦਰਸ਼ਨ ਦੇਖਣ ਨੂੰ ਮਿਲਣਗੇ ਅਤੇ ਕੋਈ ਸਧਾਰਨ ਚਿਹਰੇ ਨਹੀਂ ਹੋਣਗੇ। ਪਾਵਰਫੁਲ ਵਿਸ਼ਾ ਅਤੇ ਵਧੀਆ ਕਲਾਕਾਰਾਂ ਦੁਆਰਾ ਨਿਭਾਈਆਂ ਗਈਆਂ ਭੂਮਿਕਾਵਾਂ ਇਕ ਇਤਿਹਾਸ ਰਚਣ ਜਾ ਰਹੀਆਂ ਹਨ।

ਇਸ ਫਿਲਮ ਦਾ ਨਿਰਦੇਸ਼ਨ ਅਮਿਤੋਜ ਮਾਨ ਨੇ ਕੀਤਾ ਹੈ ਅਤੇ ਇਸ ਫਿਲਮ ਵਿਚ ਡੀ.ਓ.ਪੀ ਦੇ ਤੌਰ ਤੇ ਇੰਦਰਜੀਤ ਬੰਸਲ ਨੇ ਕੰਮ ਕੀਤਾ ਹੈ। ਸੁੱਚਾ ਸੂਰਮਾ ਦਾ ਸੰਗੀਤ ਸਾਗਾ ਮਿਊਜ਼ਿਕ ਦੇ ਅਧਿਕਾਰਕ ਹੈਂਡਲਜ਼ 'ਤੇ ਰਿਲੀਜ਼ ਕੀਤਾ ਜਾਵੇਗਾ। ਇਹ ਫਿਲਮ 20 ਸਤੰਬਰ, 2024 ਨੂੰ ਦੁਨੀਆਂ ਭਰ ਦੇ ਸਿਨੇਮਾ ਘਰਾਂ ਵਿੱਚ ਰਿਲੀਜ਼ ਲਈ ਤਿਆਰ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement