
ਬਾਲੀਵੁੱਡ ਦੀ ਦਿੱਗਜ਼ ਗਾਇਕਾ ਲਤਾ ਮੰਗੇਸ਼ਕਰ ਦੀ ਤਬੀਅਤ ਖਰਾਬ ਹੋਣ ਦੇ ਚਲਦਿਆਂ ਬੀਤੀ ਰਾਤ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕੀਤਾ ਗਿਆ
ਨਵੀਂ ਦਿੱਲੀ: ਬਾਲੀਵੁੱਡ ਦੀ ਦਿੱਗਜ਼ ਗਾਇਕਾ ਲਤਾ ਮੰਗੇਸ਼ਕਰ ਦੀ ਤਬੀਅਤ ਖਰਾਬ ਹੋਣ ਦੇ ਚਲਦਿਆਂ ਬੀਤੀ ਰਾਤ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕੀਤਾ ਗਿਆ ਸੀ। ਲਤਾ ਮੰਗੇਸ਼ਕਰ ਦੀ ਹਾਲਤ ਹਾਲੇ ਵੀ ਗੰਭੀਰ ਦੱਸੀ ਜਾ ਰਹੀ ਹੈ। ਉਹਨਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਹੈ। ਸਾਹ ਲੈਣ ‘ਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਭਰਤੀ ਕੀਤਾ ਗਿਆ ਹੈ।
Lata Mangeshkar
ਉਹਨਾਂ ਦੇ ਫੇਫੜਿਆਂ ਵਿਚ ਇਨਫੈਕਸ਼ਨ ਸੀ। ਲਤਾ ਮੰਗੇਸ਼ਕਰ ਨੂੰ ਵਾਇਰਲ ਅਤੇ ਸਾਹ ਲੈਣ ਵਿਚ ਤਕਲੀਫ਼ ਤੋਂ ਬਾਅਦ ਮੈਡੀਕਲ ਟ੍ਰੀਟਮੈਂਟ ਦਿੱਤਾ ਜਾ ਰਿਹਾ ਹੈ। ਇਹ ਜਾਣਕਾਰੀ ਉਨ੍ਹਾਂ ਦੇ ਪਰਵਾਰ ਨੇ ਦਿੱਤੀ। ਡਾਕਟਰਾਂ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਉਹਨਾਂ ਨੂੰ ਨਮੋਨੀਆ ਹੋਇਆ ਹੈ। ਉਨ੍ਹਾਂ ਦੇ ਪਰਵਾਰ ਨਾਲ ਹੋਈ ਗੱਲਬਾਤ ਵਿਚ ਇਹ ਸਾਹਮਣੇ ਆਇਆ ਹੈ ਕਿ ਉਨ੍ਹਾਂ ਨੂੰ ਵਾਇਰਲ ਹੋਇਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕੀਤਾ ਗਿਆ।
Lata Mangeshkar
ਦੱਸ ਦਈਏ ਕਿ 28 ਸਤੰਬਰ ਨੂੰ ਲਤਾ ਮੰਗੇਸ਼ਕਰ 90 ਸਾਲ ਦੀ ਹੋ ਗਈ ਸੀ। ਉਹਨਾਂ ਦਾ ਜਨਮ 28 ਸਤੰਬਰ 1929 ਨੂੰ ਮੱਧ ਪ੍ਰਦੇਸ਼ ਦੇ ਇੰਦੋਰ ਵਿਚ ਹੋਇਆ ਸੀ। ਲਤਾ ਮੰਗੇਸ਼ਕਰ 30 ਖੇਤਰੀ ਭਾਸ਼ਾਵਾਂ ਵਿਚ 30 ਹਜ਼ਾਰ ਤੋਂ ਜ਼ਿਆਦਾ ਗਾਣੇ ਗਾ ਚੁੱਕੀ ਹੈ। ਲਤਾ ਮੰਗੇਸ਼ਕਰ ਨੇ ਹਿੰਦੀ ਫ਼ਿਲਮ ਇੰਡਸਟਰੀ ਨੂੰ ਕਈ ਪੁਰਸਕਾਰ ਦਿੱਤੇ ਅਤੇ ਹਿੰਦੀ ਫ਼ਿਲਮ ਜਗਤ ਵਿਚ ਅਪਣੀ ਇਕ ਖ਼ਾਸ ਜਗ੍ਹਾ ਬਣਾ ਲਈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।