ਕੋਰੋਨਾ ਦੀ ਚਪੇਟ ਵਿਚ ਆਏ ਬਾਲੀਵੁਡ ਦੇ ਮਸ਼ਹੂਰ ਅਭਿਨੇਤਾ
Published : Mar 13, 2021, 11:06 am IST
Updated : Mar 13, 2021, 11:08 am IST
SHARE ARTICLE
Ashish vidyarthi
Ashish vidyarthi

ਇਕ ਵੀਡੀਓ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਨਵੀਂ ਦਿੱਲੀ- ਦੇਸ਼ ਭਰ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਹੁਣ ਤਕ ਬਾਲੀਵੁੱਡ ਦੇ ਕਈ ਮਸ਼ਹੂਰ ਲੋਕ ਇਸ ਦੀ ਪਕੜ ਵਿਚ ਆ ਚੁੱਕੇ ਹਨ। ਇਨ੍ਹਾਂ ਵਿੱਚ ਰਣਬੀਰ ਕਪੂਰ, ਸੰਜੇ ਲੀਲਾ ਭੰਸਾਲੀ ਅਤੇ ਮਨੋਜ ਬਾਜਪਾਈ ਸ਼ਾਮਲ ਹਨ ਅਤੇ ਹੁਣ ਦਿੱਗਜ ਅਭਿਨੇਤਾ ਅਸ਼ੀਸ਼ ਵਿਦਿਆਰਥੀ ਵੀ ਕੋਵਿਡ -19 ਤੋਂ ਸੰਕਰਮਿਤ ਹੋ ਚੁੱਕੇ ਹਨ। ਉਹਨਾਂ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸ਼ੇਅਰ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

Ashish vidyarthiAshish vidyarthi

ਅਸ਼ੀਸ਼ ਵਿਦਿਆਰਥੀ ਨੇ ਵੀ ਦੱਸਿਆ ਹੈ ਕਿ ਉਹਨਾਂ ਨੇ ਆਪਣਾ ਟੈਸਟ ਦਿੱਲੀ ਦੇ ਇੱਕ ਹਸਪਤਾਲ ਵਿੱਚ ਕਰਵਾਇਆ ਜਿਸਦੀ ਰਿਪੋਰਟ ਸਕਾਰਾਤਮਕ ਆਈ ਹੈ। ਹਾਲਾਂਕਿ, ਉਸ ਦੀ ਸਿਹਤ ਠੀਕ ਹੈ। ਉਹਨਾਂ ਨੇ ਆਪਣੇ ਨਾਲ ਸੰਪਰਕ ਵਿੱਚ ਆਏ ਲੋਕਾਂ ਨੂੰ ਕੋਰੋਨਾ ਦੀ ਜਾਂਚ ਕਰਵਾਉਣ ਲਈ ਅਪੀਲ ਕੀਤੀ ਹੈ।

ਦੱਸ ਦੇਈਏ ਕਿ  ਦੇਸ਼ ਭਰ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਹੁਣ ਕਈ ਸੂਬਿਆਂ ਵਿਚ ਰਾਤ ਦਾ ਕਰਫਿਊ ਲਗਾ ਦਿੱਤਾ  ਹੈ।  ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿਚ ਦੇਸ਼ ਵਿਚ ਕੋਰੋਨਾ ਵਾਇਰਸ ਦੇ 24,882 ਨਵੇਂ ਕੇਸ ਸਾਹਮਣੇ ਆਏ ਹਨ,

Corona CaseCorona Case

ਜਦ ਕਿ 140 ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ 1 ਕਰੋੜ 9 ਲੱਖ 73 ਹਜ਼ਾਰ 260 ਲੋਕ ਰਿਕਵਰ  ਹੋ ਚੁੱਕੇ ਹਨ, ਜਦੋਂਕਿ ਇਸ ਸਮੇਂ 2 ਲੱਖ 2 ਹਜ਼ਾਰ 22 ਐਕਟਿਵ ਮਾਮਲੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement