
ਸੋਨੂੰ ਸੂਦ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ ਕਰਨ ਲਈ ਇਕ ਵੀ ਮੌਕਾ ਨਹੀਂ ਛੱਡਦੇ। ਉਨ੍ਹਾਂ ਦੀ ਮਦਦ ਕਰਨ ਦੀ ਪ੍ਰਕਿਰਿਆ ਜਾਰੀ ਹੈ
ਮੁੰਬਈ: ਅਦਾਕਾਰਾ ਸੋਨੂੰ ਸੂਦ (Sonu Sood) ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ ਕਰਨ ਲਈ ਇਕ ਵੀ ਮੌਕਾ ਨਹੀਂ ਛੱਡਦੇ। ਉਨ੍ਹਾਂ ਦੀ ਮਦਦ ਕਰਨ ਦੀ ਪ੍ਰਕਿਰਿਆ ਜਾਰੀ ਹੈ, ਪਰ ਜਿਸ ਢੰਗ ਨਾਲ ਉਨ੍ਹਾਂ ਦੁਆਰਾ ਮਦਦ ਕੀਤੀ ਜਾਂਦੀ ਹੈ, ਉਹ ਸਭ ਦਾ ਦਿਲ ਜਿੱਤ ਲੈਂਦੀ ਹੈ।
Sonu Sood
ਇਹ ਵੀ ਪੜ੍ਹੋ: ਚੀਨ ਦੇ ਝੂਠ ਨੂੰ ਬੇਨਕਾਬ ਕਰਨ ਵਾਲੀ ਭਾਰਤੀ ਮੂਲ ਦੀ ਪੱਤਰਕਾਰ ਨੂੰ ਮਿਲਿਆ ‘ਪੁਲਿਤਜ਼ਰ ਪੁਰਸਕਾਰ’
ਅਦਾਕਾਰ ਦਾ ਹਰ ਟਵੀਟ(Tweet) ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦਾ ਹੈ। ਉਨ੍ਹਾਂ ਦਾ ਹਰ ਵਾਅਦਾ ਸਮੇਂ ਸਿਰ ਪੂਰਾ ਹੁੰਦਾ ਹੈ। ਲੋਕਾਂ ਦੀ ਮਦਦ ਕਰਨ ਦਾ ਉਸ ਦਾ ਜਨੂੰਨ ਉਹਨਾਂ ਨੂੰ ਦੂਜਿਆਂ ਤੋਂ ਵੱਖਰਾ ਬਣਾ ਰਿਹਾ ਹੈ।
Sonu sood
ਇਹ ਵੀ ਪੜ੍ਹੋ: ਮੋਗਾ ਦੇ ਟਰੈਫਿਕ ਇੰਚਾਰਜ ਨੂੰ ਸਲਾਮ, ਨੌਕਰੀ ਦੇ ਨਾਲ-ਨਾਲ ਕਰਦਾ ਹੈ ਹਸਪਤਾਲ 'ਚ ਮਰੀਜ਼ਾਂ ਦੀ ਸੇਵਾ
ਸੋਨੂੰ ਸੂਦ (Sonu Sood) ਹੁਣ ਸਿਵਲ ਸੇਵਾਵਾਂ ਪ੍ਰੀਖਿਆ (ਯੂਪੀਐਸਸੀ) ਦੀ ਤਿਆਰੀ ਕਰ ਰਹੇ ਵਿਦਿਆਰਥੀਆਂ (Students) ਦੀ ਮਦਦ ਲਈ ਅੱਗੇ ਆਏ ਹਨ ਉਹਨਾਂ ਨੇ ਵੱਡਾ ਐਲਾਨ ਕਰਦਿਆਂ ਸੇਵਾਵਾਂ ਪ੍ਰੀਖਿਆ (ਯੂਪੀਐਸਸੀ) ਦੀ ਤਿਆਰੀ ਕਰ ਰਹੇ ਵਿਦਿਆਰਥੀਆਂ (Students) ਲਈ ਕੋਚਿੰਗ ਸਕਾਲਰਸ਼ਿਪ ਦੇਣ ਦਾ ਫੈਸਲਾ ਕੀਤਾ ਹੈ। ਉਹਨਾਂ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
SONU SOOD
ਸੋਨੂੰ ਸੂਦ (Sonu Sood) ਨੇ ਟਵੀਟ ਕਰਦਿਆਂ ਲਿਖਿਆ, ''ਕਰਨੀ ਹੈ ਆਈਏਐਸ ਦੀ ਤਿਆਰੀ ਅਸੀਂ ਲਵਾਂਗੇ ਤੁਹਾਡੀ ਜ਼ਿੰਮੇਵਾਰੀ।" ਮੈਂ ਸੰਭਾਵਮ ਦੇ ਉਦਘਾਟਨ ਦੀ ਘੋਸ਼ਣਾ ਕਰ ਕੇ ਖੁਸ਼ ਹਾਂ। ਦੱਸ ਦੇਈਏ ਕਿ ਇਹ ਸੋਨੂੰ ਸੂਦ ਦੀ ਚੈਰਿਟੀ ਫਾਉਂਡੇਸ਼ਨ ਅਤੇ ਦਰਿਆਦਿਲੀ ਦੀ ਇੱਕ ਪਹਿਲ ਹੈ।
Karni hai IAS ki tayyari ✍️
— sonu sood (@SonuSood) June 11, 2021
Hum lenge aapki zimmedari ????????
Thrilled to announce the launch of 'SAMBHAVAM'.
A @SoodFoundation & @diyanewdelhi initiative.
Details on https://t.co/YO6UJqRIR5 pic.twitter.com/NvFgpL1Llj
ਇਸ ਬਾਰੇ ਜਾਣਕਾਰੀ ਦਿੰਦਿਆਂ ਅਭਿਨੇਤਾ ਨੇ ਇਕ ਫੋਟੋ ਵੀ ਸ਼ੇਅਰ ਕੀਤੀ ਹੈ, ਜਿਸ ਵਿਚ ਕੋਚਿੰਗ ਬਾਰੇ ਜਾਣਕਾਰੀ ਦਿੱਤੀ ਗਈ ਹੈ। ਦੱਸ ਦੇਈਏ ਕਿ ਸੋਨੂੰ ਸੂਦ (Sonu Sood) ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਵੀ ਗਰੀਬ ਬੱਚਿਆਂ ਨੂੰ ਮੁਫਤ ਸਿੱਖਿਆ ਪ੍ਰਦਾਨ ਕਰਨ ਦੀ ਅਪੀਲ ਕੀਤੀ ਹੈ।