Border 2 Movie: ਸੰਨੀ ਦਿਓਲ ਨੇ 'ਬਾਰਡਰ 2' ਫਿਲਮ ਦਾ ਕੀਤਾ ਐਲਾਨ, 27 ਸਾਲ ਬਾਅਦ ਫੌਜੀ ਬਣ ਕੇ ਆ ਰਹੇ ਵਾਪਸ
Published : Jun 13, 2024, 11:50 am IST
Updated : Jun 13, 2024, 11:50 am IST
SHARE ARTICLE
Sunny Deol announced 'Border 2' movie News in punjabi
Sunny Deol announced 'Border 2' movie News in punjabi

Border 2 Movie: ਸੰਨੀ ਦਿਓਲ ਨੇ ਪ੍ਰਸ਼ੰਸਕਾਂ ਹੋਏ ਬਾਗੋ ਬਾਗ

Sunny Deol announced 'Border 2' movie News in punjabi : ਸੰਨੀ ਦਿਓਲ ਨੇ ਆਪਣੇ ਪ੍ਰਸ਼ੰਸਕਾਂ ਲਈ ਇੱਕ ਵੱਡੀ ਖੁਸ਼ਖਬਰੀ ਸਾਂਝੀ ਕੀਤੀ ਹੈ। 'ਗਦਰ 2' ਦੀ ਸਫਲਤਾ ਤੋਂ ਬਾਅਦ ਸੰਨੀ ਦਿਓਲ ਨੇ ਹੁਣ ਆਪਣੀ ਅਗਲੀ ਫਿਲਮ 'ਬਾਰਡਰ 2' ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ। ਹਾਲਾਂਕਿ ਪ੍ਰਸ਼ੰਸਕਾਂ ਨੂੰ ਪਤਾ ਸੀ ਕਿ ਸੰਨੀ  'ਬਾਰਡਰ 2' ਲੈ ਕੇ ਆ ਰਹੇ ਹਨ ਪਰ ਹੁਣ ਇਸ ਦੇ ਅਧਿਕਾਰਤ ਐਲਾਨ ਨੇ ਫਿਲਮ 'ਤੇ ਪੱਕੀ ਮੋਹਰ ਲਗਾ ਦਿੱਤੀ ਹੈ। ਸੁਪਰਸਟਾਰ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਇਕ ਵੀਡੀਓ ਸ਼ੇਅਰ ਕਰਕੇ ਸਾਰਿਆਂ ਨੂੰ ਇਹ ਖੁਸ਼ਖਬਰੀ ਦਿਤੀ ਹੈ।

ਸੰਨੀ ਦਿਓਲ ਦੁਆਰਾ ਸ਼ੇਅਰ ਕੀਤਾ ਗਿਆ ਵੀਡੀਓ ਇੱਕ ਵਾਇਸਓਵਰ ਨਾਲ ਸ਼ੁਰੂ ਹੁੰਦਾ ਹੈ। ਜਿਸ ਵਿੱਚ ਅਦਾਕਾਰ ਦੀ ਆਵਾਜ਼ ਸੁਣਾਈ ਦਿੰਦੀ ਹੈ। ਸੰਨੀ ਕਹਿੰਦੇ ਹਨ, ''27 ਸਾਲ ਪਹਿਲਾਂ ਇਕ ਫੌਜੀ ਨੇ ਵਾਅਦਾ ਕੀਤਾ ਸੀ ਕਿ ਉਹ ਵਾਪਸ ਆ ਜਾਵੇਗਾ। ਇਸੇ ਵਾਅਦੇ ਨੂੰ ਪੂਰਾ ਕਰਨ ਲਈ ਉਹ ਮੁੜ ਭਾਰਤ ਦੀ ਮਿੱਟੀ ਨੂੰ ਸਲਾਮ ਕਹਿਣ ਆ ਰਹੇ ਹਨ। ਇੰਨਾ ਹੀ ਨਹੀਂ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸੰਨੀ ਨੇ ਇਸ ਦੇ ਕੈਪਸ਼ਨ 'ਚ ਲਿਖਿਆ ਹੈ ਕਿ, ਇਕ ਫੌਜੀ ਆਪਣਾ 27 ਸਾਲ ਪੁਰਾਣਾ ਵਾਅਦਾ ਪੂਰਾ ਕਰਨ ਲਈ ਫਿਰ ਆ ਰਿਹਾ ਹੈ। ਭਾਰਤ ਦੀ ਸਭ ਤੋਂ ਵੱਡੀ ਜੰਗੀ ਫਿਲਮ 'ਬਾਰਡਰ 2'।

ਇਹ ਵੀ ਪੜ੍ਹੋ: Blood Donate News: ਖੂਨ ਦਾਨ ਕਰਨ ਨਾਲ 88% ਘੱਟ ਜਾਂਦਾ ਹੈ ਦਿਲ ਦੇ ਦੌਰੇ ਦਾ ਖ਼ਤਰਾ, ਇਮਿਊਨਿਟੀ ਸ਼ਕਤੀ ਵੀ ਵਧਦੀ

'ਬਾਰਡਰ' ਦਾ ਸੀਕਵਲ 27 ਸਾਲ ਬਾਅਦ ਆਉਣ ਜਾ ਰਿਹਾ ਹੈ। ਫਿਲਮ ਦਾ ਪਹਿਲਾ ਭਾਗ 1997 'ਚ ਵੱਡੇ ਪਰਦੇ 'ਤੇ ਰਿਲੀਜ਼ ਹੋਇਆ ਸੀ। ਇਸ ਫਿਲਮ ਨੂੰ ਬਣਾਉਣ ਲਈ ਮੇਕਰਸ ਨੇ 10 ਕਰੋੜ ਰੁਪਏ ਖਰਚ ਕੀਤੇ ਸਨ। ਇਹ 27 ਸਾਲ ਪਹਿਲਾਂ ਇੱਕ ਵੱਡੀ ਕੀਮਤ ਹੁੰਦੀ ਸੀ। 'ਬਾਰਡਰ' ਨੇ ਉਸ ਦੌਰਾਨ ਬਾਕਸ ਆਫਿਸ 'ਤੇ 39.45 ਕਰੋੜ ਰੁਪਏ ਦਾ ਸ਼ਾਨਦਾਰ ਕਾਰੋਬਾਰ ਕੀਤਾ ਸੀ। ਇਹ ਫਿਲਮ ਜੇਪੀ ਦੱਤਾ ਨੇ ਬਣਾਈ ਸੀ। ਇਸ ਤਸਵੀਰ 'ਚ ਸੰਨੀ ਦਿਓਲ ਤੋਂ ਇਲਾਵਾ ਕਈ ਹੋਰ ਵੱਡੇ ਸਿਤਾਰੇ ਵੀ ਮੌਜੂਦ ਸਨ।

ਇਹ ਵੀ ਪੜ੍ਹੋ: Paind Accident News: ਸੜਕ ਹਾਦਸੇ ਵਿਚ ਪਤੀ ਪਤਨੀ ਦੀ ਇਕੱਠਿਆਂ ਹੋਈ ਮੌਤ 

'ਗਦਰ 2' ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਸੰਨੀ ਦਿਓਲ ਨੂੰ ਯਕੀਨ ਹੋ ਗਿਆ ਸੀ ਕਿ ਅੱਜ ਵੀ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀਆਂ ਪੁਰਾਣੀਆਂ ਫਿਲਮਾਂ ਨੂੰ ਬਹੁਤ ਪਸੰਦ ਕਰਦੇ ਹਨ। 'ਗਦਰ' ਦੇ ਸੀਕਵਲ ਤੋਂ ਬਾਅਦ ਸੰਨੀ ਅਤੇ ਮੇਕਰਸ ਨੇ ਆਪਣੀਆਂ ਵੱਡੀਆਂ ਹਿੱਟ ਫਿਲਮਾਂ ਦੇ ਸੀਕਵਲ ਬਣਾਉਣ ਦੀ ਯੋਜਨਾ ਬਣਾਉਣੀ ਸ਼ੁਰੂ ਕਰ ਦਿੱਤੀ, ਜਿਸ ਕਾਰਨ 'ਬਾਰਡਰ 2' ਬਾਰੇ ਸੋਚਿਆ ਗਿਆ। ਇਸ ਫਿਲਮ ਦੀ ਸ਼ੂਟਿੰਗ ਚੱਲ ਰਹੀ ਹੈ ਅਤੇ ਸ਼ੂਟਿੰਗ ਦਾ ਵੱਡਾ ਹਿੱਸਾ ਵੀ ਪੂਰਾ ਹੋ ਚੁੱਕਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਦਰਸ਼ਕ 'ਗਦਰ 2' ਵਾਂਗ 'ਬਾਰਡਰ 2' 'ਤੇ ਵੀ ਆਪਣਾ ਪਿਆਰ ਦਿਖਾਉਣਗੇ ਜਾਂ ਨਹੀਂ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Sunny Deol announced 'Border 2' movie News in punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

SGPC ਮੁਲਾਜ਼ਮਾਂ ਨਾਲ ਸਿੱਧੇ ਹੋਏ ਲੋਕ ਸੁਖਬੀਰ ਬਾਦਲ ਨੂੰ ਦੇ ਰਹੇ ਚਿਤਾਵਨੀ, "ਪਹਿਲਾਂ ਹੀ ਤੁਹਾਡੇ ਪੱਲੇ ਸਿਰਫ਼

22 Jul 2024 9:53 AM

ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਵੱਡਾ ਉਪਰਾਲਾ.. ਮਨੀ ਮਾਜਰਾ ’ਚ ਇਸ ਸੰਸਥਾ ਵੱਲੋਂ ਤੇਜ਼ੀ ਨਾਲ ਲਾਏ ਜਾ ਰਹੇ ਬੂਟੇ.

22 Jul 2024 9:50 AM

ਮੁਹਾਲੀ 'ਚ ਧੁੱਪ ਤੇ ਬੱਦਲਾਂ ਵਿਚਾਲੇ ਲੁਕਣ-ਮੀਟੀ ਦਾ ਖੇਡ ਜਾਰੀ, ਵੇਖੋ ਕਿਵੇਂ ਭਾਰੀ ਬਾਰਿਸ਼ ਮਗਰੋਂ ਮਿੰਟਾਂ ਸਕਿੰਟਾਂ 'ਚ

22 Jul 2024 9:30 AM

ਮੁਹਾਲੀ 'ਚ ਧੁੱਪ ਤੇ ਬੱਦਲਾਂ ਵਿਚਾਲੇ ਲੁਕਣ-ਮੀਟੀ ਦਾ ਖੇਡ ਜਾਰੀ, ਵੇਖੋ ਕਿਵੇਂ ਭਾਰੀ ਬਾਰਿਸ਼ ਮਗਰੋਂ ਮਿੰਟਾਂ ਸਕਿੰਟਾਂ 'ਚ

22 Jul 2024 9:28 AM

ਅੱ+ਗ ਨਾਲ ਨੁਕਸਾਨੀਆਂ ਦੁਕਾਨਾਂ ਦੇ ਮਾਲਕਾਂ ਨੂੰ ਪੰਜਾਬ ਸਰਕਾਰ ਨੇ ਦਿੱਤਾ ਮੁਆਵਜ਼ਾ, 1-1 ਲੱਖ ਰੁਪਏ ਦੀ ਦਿੱਤੀ ਸਹਾਇਤਾ

22 Jul 2024 9:25 AM
Advertisement