
ਡਰੱਗਜ਼ ਮਾਮਲੇ ਦੀ ਜਾਂਚ ਦੌਰਾਨ ਜ਼ਬਤ ਕੀਤਾ ਗਿਆ ਸੀ ਆਰੀਅਨ ਦਾ ਪਾਸਪੋਰਟ
ਮੁੰਬਈ: ਮੁੰਬਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੇ ਹੱਕ ਵਿੱਚ ਰਾਹਤ ਦਾ ਆਦੇਸ਼ ਦਿੱਤਾ ਹੈ। ਵਿਸ਼ੇਸ਼ ਐਨਡੀਪੀਐਸ ਅਦਾਲਤ ਨੇ ਕੋਰਟ ਰਜਿਸਟਰੀ ਨੂੰ ਆਰੀਅਨ ਨੂੰ ਉਸ ਦਾ ਪਾਸਪੋਰਟ ਵਾਪਸ ਕਰਨ ਦਾ ਹੁਕਮ ਦਿੱਤਾ ਹੈ।
Aryan Khan
ਅਦਾਲਤ ਦੇ ਹੁਕਮਾਂ ਅਨੁਸਾਰ ਆਰੀਅਨ ਦਾ ਪਾਸਪੋਰਟ, ਜੋ ਡਰੱਗਜ਼ ਮਾਮਲੇ ਦੀ ਜਾਂਚ ਦੌਰਾਨ ਜ਼ਬਤ ਕੀਤਾ ਗਿਆ ਸੀ, ਹੁਣ ਉਸ ਨੂੰ ਵਾਪਸ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਦਾ ਇਹ ਹੁਕਮ ਯਕੀਨੀ ਤੌਰ 'ਤੇ ਆਰੀਅਨ ਲਈ ਰਾਹਤ ਦੀ ਖ਼ਬਰ ਹੈ। ਤੁਹਾਨੂੰ ਦੱਸ ਦੇਈਏ ਕਿ ਕਰੂਜ਼ ਡਰੱਗਜ਼ ਮਾਮਲੇ ਦੀ ਜਾਂਚ ਦੌਰਾਨ ਆਰੀਅਨ ਨੇ ਆਪਣੀ ਜ਼ਮਾਨਤ ਦੀਆਂ ਸ਼ਰਤਾਂ ਤਹਿਤ ਅਦਾਲਤ ਵਿੱਚ ਪਾਸਪੋਰਟ ਜਮ੍ਹਾਂ ਕਰਵਾਇਆ ਸੀ।
Aryan Khan
ਉਸ ਨੂੰ ਪਿਛਲੇ ਸਾਲ 3 ਅਕਤੂਬਰ ਨੂੰ ਹਾਈ-ਪ੍ਰੋਫਾਈਲ ਡਰੱਗਜ਼ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ। ਹਾਲਾਂਕਿ ਜਾਂਚ ਏਜੰਸੀ ਨੇ ਮਈ 'ਚ ਦਾਇਰ ਚਾਰਜਸ਼ੀਟ 'ਚ ਆਰੀਅਨ ਦਾ ਨਾਂ ਦੋਸ਼ੀ ਵਜੋਂ ਸ਼ਾਮਲ ਨਹੀਂ ਕੀਤਾ ਸੀ। ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਵੀ ਆਰੀਅਨ ਖਾਨ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਐਨਸੀਬੀ ਨੇ ਆਰੀਅਨ ਖਾਨ ਅਤੇ ਪੰਜ ਹੋਰਾਂ ਨੂੰ ‘ਕਾਫ਼ੀ ਸਬੂਤਾਂ ਦੀ ਘਾਟ’ ਕਾਰਨ ਰਿਹਾਅ ਕਰ ਦਿੱਤਾ ਸੀ।